ਪੰਜਾਬ ''ਚ ਗਰਮੀ ਕਢਾ ਰਹੀ ਵੱਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ

Monday, May 06, 2024 - 07:15 PM (IST)

ਪੰਜਾਬ ''ਚ ਗਰਮੀ ਕਢਾ ਰਹੀ ਵੱਟ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਅਗਲੇ ਦਿਨਾਂ ਦੇ ਮੌਸਮ ਦਾ ਹਾਲ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਵਿੱਚ ਪੈ ਰਹੀ ਗਰਮੀ ਨੇ ਆਪਣਾ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੌਰਾਨ  ਪਿਛਲੇ ਕੁਝ ਦਿਨਾਂ ਤੋਂ ਤਾਪਮਾਨ ‘ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਪਾਰਾ ਵਧਣ ਦੇ ਨਾਲ ਹੀ ਮੌਸਮ ਕੇਂਦਰ ਵੀ ਗਰਮੀ ਦੀ ਸਲਾਹ ਦੇ ਰਿਹਾ ਹੈ। ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22.2 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ‘ਚ ਤਾਪਮਾਨ ‘ਚ ਵਾਧਾ ਜਾਰੀ ਰਹੇਗਾ। ਪਿਛਲੇ ਦੋ ਦਿਨਾਂ ਤੋਂ ਰਾਤ ਦੇ ਤਾਪਮਾਨ ਵਿੱਚ ਵਾਧਾ ਹੋਇਆ ਹੈ, ਜੋਕਿ ਜਾਰੀ ਰਹੇਗਾ। ਪਾਰਾ ਵਧਣ ਦੇ ਮੱਦੇਨਜ਼ਰ ਸਿਹਤ ਵਿਭਾਗ ਨੇ ਐਤਵਾਰ ਨੂੰ ਹੀਟ ਵੇਵ ਐਡਵਾਈਜ਼ਰੀ ਜਾਰੀ ਕੀਤੀ ਹੈ।

ਇਹ ਵੀ ਪੜ੍ਹੋ- ਇਕ ਹੋਰ ਗਾਰੰਟੀ ਪੂਰਾ ਕਰੇਗੀ 'ਆਪ', ਔਰਤਾਂ ਨੂੰ ਜਲਦ ਮਿਲਣਗੇ 1000 ਰੁਪਏ ਮਹੀਨਾ

ਵਿਭਾਗ ਦਾ ਕਹਿਣਾ ਹੈ ਕਿ ਅਪ੍ਰੈਲ ਅਤੇ ਜੂਨ ਦੇ ਤਾਪਮਾਨ ਨੂੰ ਵੇਖਦੇ ਹੋਏ ਆਉਣ ਵਾਲੇ ਦਿਨਾਂ ‘ਚ ਤਾਪਮਾਨ ਹੋਰ ਵਧਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਗਰਮੀ ਦੀ ਲਹਿਰ ਦੇ ਵੀ ਆਸਾਰ ਹਨ। ਐਡਵਾਈਜ਼ਰੀ ਰਾਹੀਂ ਲੋਕਾਂ ਨੂੰ ਥੋੜਾ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ। ਗਰਮੀ ਦੇ ਮੌਸਮ ਵਿੱਚ ਭਾਵੇਂ ਕੋਈ ਵੀ ਵਿਅਕਤੀ ਹੀਟ ਵੇਵ ਤੋਂ ਪ੍ਰਭਾਵਿਤ ਹੋ ਸਕਦਾ ਹੈ ਪਰ ਬੱਚੇ, ਬਜ਼ੁਰਗ ਅਤੇ ਗਰਭਵਤੀ ਔਰਤਾਂ ਹੀਟ ਵੇਵ ਤੋਂ ਜ਼ਿਆਦਾ ਪ੍ਰਭਾਵਿਤ ਹੁੰਦੀਆਂ ਹਨ। ਅਜਿਹੇ ‘ਚ ਉਨ੍ਹਾਂ ਨੂੰ ਜ਼ਿਆਦਾ ਸਾਵਧਾਨ ਰਹਿਣ ਦੀ ਲੋੜ ਹੈ।
ਭਵਿੱਖ ‘ਚ ਤਾਪਮਾਨ ਇਸ ਤਰ੍ਹਾਂ ਹੀ ਰਹਿ ਸਕਦਾ ਹੈ ਸੋਮਵਾਰ ਨੂੰ ਆਸਮਾਨ ‘ਚ ਅੰਸ਼ਕ ਤੌਰ ‘ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਵੱਧ ਤੋਂ ਵੱਧ ਤਾਪਮਾਨ 39 ਅਤੇ ਘੱਟ ਤੋਂ ਘੱਟ 23 ਡਿਗਰੀ ਹੋ ਸਕਦਾ ਹੈ। ਮੰਗਲਵਾਰ ਨੂੰ ਹਲਕੇ ਬੱਦਲ ਛਾਏ ਹੋ ਸਕਦੇ ਹਨ। ਵੱਧ ਤੋਂ ਵੱਧ ਤਾਪਮਾਨ 40 ਅਤੇ ਘੱਟ ਤੋਂ ਘੱਟ 24 ਡਿਗਰੀ ਹੋ ਸਕਦਾ ਹੈ। ਬੁੱਧਵਾਰ ਨੂੰ ਵੀ ਬੱਦਲਵਾਈਂ ਹੋ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 39, ਜਦਕਿ ਘੱਟੋ-ਘੱਟ ਤਾਪਮਾਨ 24 ਡਿਗਰੀ ਹੋ ਸਕਦਾ ਹੈ।

ਇਹ ਵੀ ਪੜ੍ਹੋ-  ਫਾਜ਼ਿਲਕਾ 'ਚ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਦੋ ਲੋਕਾਂ ਦੀ ਤੜਫ਼-ਤੜਫ਼ ਹੋਈ ਮੌਤ

ਇਸ ਤਰ੍ਹਾਂ ਕਰੋ ਬਚਾਅ
ਗਰਮੀ ਦੇ ਸਿੱਧੇ ਐਕਸਪੋਜਰ ਤੋਂ ਬਚੋ।
ਜਿੰਨਾ ਸੰਭਵ ਹੋ ਸਕੇ ਹਵਾਦਾਰ ਅਤੇ ਠੰਢੀ ਜਗ੍ਹਾ ਜਾਂ ਘਰ ਦੇ ਅੰਦਰ ਰਹੋ।
ਹਲਕੇ ਰੰਗ ਦੇ ਅਤੇ ਢਿੱਲੇ-ਢਿੱਲੇ ਸੂਤੀ ਕੱਪੜੇ ਪਾਓ।
ਸਿੱਧੀ ਧੁੱਪ ਤੋਂ ਬਚਣ ਲਈ ਛੱਤਰੀ, ਟੋਪੀ ਅਤੇ ਸਨਗਲਾਸ ਦੀ ਵਰਤੋਂ ਕਰੋ।
ਨਿਯਮਿਤ ਤੌਰ ‘ਤੇ ਹਾਈਡਰੇਟਿਡ ਰਹੋ।
ਦਿਨ ਵੇਲੇ ਖਿੜਕੀਆਂ ਅਤੇ ਪਰਦੇ ਬੰਦ ਰੱਖੋ।
ਪਾਣੀ, ਜੂਸ ਅਤੇ ਨਾਰੀਅਲ ਪਾਣੀ ਸਮੇਤ ਬਹੁਤ ਸਾਰੇ ਤਰਲ ਪਦਾਰਥ ਪੀਓ।
ਅਲਕੋਹਲ ਅਤੇ ਕੈਫੀਨ ਵਾਲੇ ਪੀਣ ਵਾਲੇ ਪਦਾਰਥਾਂ ਦੇ ਨਾਲ-ਨਾਲ ਮਿੱਠੇ ਵਾਲੇ ਪੀਣ ਵਾਲੇ ਪਦਾਰਥਾਂ ਤੋਂ ਪਰਹੇਜ਼ ਕਰੋ।
ਭੋਜਨ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਵਾਲੇ ਫਲ ਅਤੇ ਸਬਜ਼ੀਆਂ ਨੂੰ ਸ਼ਾਮਲ ਕਰੋ।
ਬੱਚਿਆਂ, ਬਜ਼ੁਰਗਾਂ, ਬਾਹਰਲੇ ਕਰਮਚਾਰੀਆਂ ਅਤੇ ਪਹਿਲਾਂ ਤੋਂ ਮੌਜੂਦ ਸਿਹਤ ਸਥਿਤੀਆਂ ਵਾਲੇ ਲੋਕਾਂ ‘ਤੇ ਨੇੜਿਓਂ ਨਜ਼ਰ ਰੱਖੋ।
ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿੱਚ ਬੰਦ ਨਾ ਛੱਡੋ।
ਬਾਹਰੀ ਗਤੀਵਿਧੀਆਂ ਨੂੰ ਦਿਨ ਦੇ ਠੰਢੇ ਸਮੇਂ ਤੱਕ ਸੀਮਤ ਕਰੋ।
ਅਤਿ ਦੀ ਗਰਮੀ ਦੇ ਘੰਟਿਆਂ ਦੌਰਾਨ ਸਖ਼ਤ ਸਰੀਰਕ ਗਤੀਵਿਧੀ ਤੋਂ ਪਰਹੇਜ਼ ਕਰੋ।

ਇਹ ਵੀ ਪੜ੍ਹੋ-  ਹੁਸ਼ਿਆਰਪੁਰ ਤੋਂ ਲੋਕ ਸਭਾ ਚੋਣ ਲੜੇਗਾ ਤਾਮਿਲਨਾਡੂ ਦਾ ਇਹ ਸਿੱਖ, ਕੀਤਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News