ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ

Thursday, Jun 24, 2021 - 06:09 PM (IST)

ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ

ਪਠਾਨਕੋਟ (ਧਰਮਿੰਦਰ ਠਾਕੁਰ) - ਪਠਾਨਕੋਟ ਬੱਸ ਸਟੈਂਡ ਦੇ ਨੇੜੇ ਬਣੇ ਇੱਕ ਹੋਟਲ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇਕ ਸ਼ਖ਼ਸ ਨੇ ਹੋਟਲ ਦੇ ਕਮਰੇ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਧਾਰੀਵਾਲ ਦਾ ਰਹਿਣ ਵਾਲਾ ਸੀ ਅਤੇ ਇਸ ਹੋਟਲ ਵਿੱਚ ਠਹਿਰਿਆ ਹੋਇਆ ਸੀ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਮਾਮਲੇ ਦੀ ਜਾਂਚ ਕਰ ਰਹੀ ਪੁਲਸ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਖੁਲਾਸਾ ਕੀਤਾ ਕਿ ਮ੍ਰਿਤਕ ਇਕ ਸ਼ਰਾਬ ਠੇਕੇਦਾਰ ਕੋਲ ਕੰਮ ਕਰਦਾ ਸੀ। ਉਹ ਠੇਕੇਦਾਰ ਪਿਛਲੇ ਲੰਬੇ ਸਮੇਂ ਤੋਂ ਇਸ ਨੂੰ ਤੰਗ ਪਰੇਸ਼ਾਨ ਕਰ ਰਿਹਾ ਸੀ, ਜਿਸ ਤੋਂ ਦੁਖੀ ਹੋ ਕੇ ਇਸ ਨੇ ਅੱਜ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੇ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਇਨਸਾਫ ਦੀ ਗੁਹਾਰ ਲਗਾਈ ਹੈ।  

ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ 

ਦੂਜੇ ਪਾਸੇ ਜਦੋਂ ਬਾਰੇ ਜਦੋਂ ਡੀ.ਐੱਸ.ਪੀ. ਰਾਜਿੰਦਰ ਮਨਹਾਸ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਉਹ ਇਸ ਮਾਮਲੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦੇਣਗੇ। 

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ


author

rajwinder kaur

Content Editor

Related News