ਜਲੰਧਰ: ''ਹੋਟਲ ਕੰਟਰੀਇਨ'' ''ਚ ਸਿਹਤ ਵਿਭਾਗ ਦਾ ਛਾਪਾ
Thursday, Jan 10, 2019 - 01:40 PM (IST)

ਜਲੰਧਰ (ਰੱਤਾ) — ਮਿਲਾਵਟੀ ਅਤੇ ਘਟੀਆ ਕਿਸਮ ਦੇ ਖਾਧ ਪਦਾਰਥਾਂ ਦੀ ਵਿਕਰੀ ਰੋਕਣ ਲਈ ਜਾਰੀ ਮੁਹਿੰਮ ਦੇ ਤਹਿਤ ਸਿਹਤ ਵਿਭਾਗ ਦੀ ਟੀਮ ਨੇ ਵੀਰਵਾਰ ਨੂੰ ਸਥਾਨਕ ਬੀ. ਐੱਸ. ਐੱਫ. ਚੌਕ ਨੇੜੇ 'ਹੋਟਲ ਕੰਟਰੀਇਨ' 'ਚ ਛਾਪਾ ਮਾਰਿਆ। ਇਸ ਦੌਰਾਨ ਟੀਮ ਨੇ ਖਾਧ ਪਦਾਰਥਾਂ ਦੇ ਸੈਂਪਲ ਭਰੇ ਗਏ ਅਤੇ ਰਸੋਈ 'ਚ ਸਾਫ-ਸਫਾਈ ਦਾ ਜਾਇਜ਼ਾ ਲਿਆ।
ਖਬਰ ਲਿਖੇ ਜਾਣ ਤੱਕ ਜ਼ਿਲਾ ਸਿਹਤ ਅਧਿਕਾਰੀ ਡਾ. ਬਲਵਿੰਦਰ ਸਿੰਘ ਅਤੇ ਫੂਡ ਸੇਫਟੀ ਅਧਿਕਾਰੀ ਰਾਸ਼ੁ ਮਹਾਜਨ ਦੀ ਟੀਮ ਵੱਲੋਂ ਕਾਰਵਾਈ ਜਾਰੀ ਸੀ। ਪਤਾ ਲੱਗਾ ਹੈ ਕਿ ਉਕਤ ਟੀਮ ਮਹਾਨਗਰ ਦੇ ਹੋਰ ਵੱਡੇ ਹੋਟਲਾਂ ਅਤੇ ਰੈਸਟੋਰੈਂਟਾਂ 'ਚ ਵੀ ਕਾਰਵਾਈ ਕਰ ਸਕਦੀ ਹੈ।