ਗੁਰਦਾਸਪੁਰ ਦੇ ਹੋਟਲ ’ਚ ਮ੍ਰਿਤਕ ਮਿਲੇ ਕੁੜੀ-ਮੁੰਡਾ, ਸੀ. ਸੀ. ਟੀ. ਵੀ. ਵੀਡੀਓ ਵੀ ਆਈ ਸਾਹਮਣੇ
Friday, Dec 23, 2022 - 06:39 PM (IST)
![](https://static.jagbani.com/multimedia/2022_12image_18_13_47165163530.jpg)
ਗੁਰਦਾਸਪੁਰ (ਵਿਨੋਦ) : ਗੁਰਦਾਸਪੁਰ-ਅੰਮ੍ਰਿਤਸਰ ਜੰਮੂ ਨੈਸ਼ਨਲ ਹਾਈਵੇ ’ਤੇ ਸਥਿਤ ਇਕ ਨਿੱਜੀ ਹੋਟਲ ’ਚੋਂ ਸ਼ੱਕੀ ਹਾਲਾਤ ਵਿਚ ਲੜਕੇ ਤੇ ਲੜਕੀ ਦੀ ਲਾਸ਼ ਮਿਲੀ ਹੈ। ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਉਸੇ ਹੋਟਲ ਵਿਚ ਕੰਮ ਕਰਦਾ ਸੀ ਜਦਕਿ ਕੁੜੀ ਵਿਆਹੀ ਹੋਈ ਸੀ ਅਤੇ ਗੁਰਦਾਸਪੁਰ ਦੇ ਬਰਿਆਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉੱਥੇ ਹੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਮਹਿਲਾ ਦੀ ਹੋਟਲ ਅੰਦਰ ਜਾਣ ਦੀ ਵੀਡੀਓ ਵੀ ਸਾਹਮਣੇ ਆਈ ਹੈ।
ਇਹ ਵੀ ਪੜ੍ਹੋ : 11 ਲੱਖ ਪੰਜਾਬੀਆਂ ’ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਹੈਰਾਨ ਕਰ ਦੇਵੇਗੀ ਇਹ ਰਿਪੋਰਟ
ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੇ ਹੋਟਲ ਵਿਚ ਇਕ ਨੌਜਵਾਨ ਸੂਰਜ ਕੁਮਾਰ ਅਤੇ ਲੜਕੀ ਕਮਲੇਸ਼ ਦੀ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪੁਲਸ ਨੂੰ ਇਸ ਘਟਨਾ ਦੀ ਸੂਚਨਾ ਕੰਟਰੋਲ ਨੰਬਰ ’ਤੇ ਮਿਲੀ ਤਾਂ ਮੌਕੇ ’ਤੇ ਡੀ. ਐੱਸ. ਪੀ. ਰਿਪੁਤਪਨਨ ਸਿੰਘ ਆਪਣੀ ਪੁਲਸ ਪਾਰਟੀ ਨਾਲ ਮੌਕੇ ’ਤੇ ਪੁੱਜੇ । ਡੀ.ਐੱਸ.ਪੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਮੌਕੇ ’ਤੇ ਪਹੁੱਚ ਕੇ ਹਰ ਪੱਖ ਤੋਂ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ ਜਦਕਿ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਫਿਲਹਾਲ ਪੁਲਸ ਨੇ ਧਾਰਾ 174 ਤਹਿਤ ਮਾਮਲਾ ਦਰਜ ਕਰ ਕਰਕੇ ਅਗਲੀ ਕਾਰਵਾਈ ਆਰੰਭੀ ਹੈ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਵੀ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਸੀ. ਸੀ. ਟੀ. ਵੀ. ਫੁਟੇਜ ਵੀ ਖੰਘਾਲੀ ਜਾ ਰਹੀ ਹੈ । ਜਦਕਿ ਮ੍ਰਿਤਕ ਲੜਕੀ ਕਮਲੇਸ਼ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਮਲੇਸ਼ ਦਾ ਵਿਆਹ ਦੋ ਸਾਲ ਪਹਿਲਾਂ ਹੋਇਆ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਉਹ ਇੱਥੇ ਕਿਸ ਹਾਲਾਤ ’ਚ ਪਹੁੰਚੀ ਹੈ।
ਇਹ ਵੀ ਪੜ੍ਹੋ : ਨਾਬਾਲਗ ਕੁੜੀ ਨੇ ਵੱਡਾ ਜਿਗਰਾ ਕਰਕੇ ਖੋਲ੍ਹੀ ਸਕੇ ਭਰਾਵਾਂ ਦੀ ਪੋਲ, ਸਾਹਮਣੇ ਲਿਆਂਦੀ ਸ਼ਰਮਨਾਕ ਕਰਤੂਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।