ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ ''ਚ ਲਿਜਾ ਕੇ ਕਤਲ ਕਰਨ ਵਾਲੇ ਮੁੰਡੇ ਨੇ ਹੁਣ...

Tuesday, Oct 13, 2026 - 03:09 PM (IST)

ਪੰਜਾਬ: ਵਿਆਹੀ ਹੋਈ ਪ੍ਰੇਮਿਕਾ ਨੂੰ ਹੋਟਲ ਦੇ ਕਮਰੇ ''ਚ ਲਿਜਾ ਕੇ ਕਤਲ ਕਰਨ ਵਾਲੇ ਮੁੰਡੇ ਨੇ ਹੁਣ...

ਤਪਾ ਮੰਡੀ (ਸ਼ਾਮ ਗਰਗ): ਬਰਨਾਲਾ-ਬਠਿੰਡਾ ਮੁੱਖ ਮਾਰਗ ‘ਤੇ ਸਥਿਤ ਤਪਾ ਦੇ ਮਿਲਨ ਹੋਟਲ ‘ਚ ਆਪਣੀ ਪ੍ਰੇਮਿਕਾ ਦਾ ਕਤਲ ਕਰਨ ਦੇ ਮਾਮਲੇ ਵਿਚ ਫਰਾਰ ਹੋਏ ਮੁਲਜ਼ਮ ਦੀ ਲਾਸ਼ ਖੇਤ ਵਿਚੋਂ ਮਿਲਣ ਕਾਰਨ ਇਲਾਕੇ ਵਿਚ ਸਨਸਨੀ ਫੈਲ ਗਈ। ਮੁੱਢਲੀ ਜਾਣਕਾਰੀ ਅਨੁਸਾਰ ਮੁਲਜ਼ਮ ਨੇ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਹਾਲਾਂਕਿ, ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਸ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਹੋ ਸਕੇਗੀ। 

ਪ੍ਰਾਪਤ ਜਾਣਕਾਰੀ ਅਨੁਸਾਰ ਚਾਰ ਦਿਨ ਪਹਿਲਾਂ ਅਮਨਦੀਪ ਸਿੰਘ ਵਾਸੀ ਬਦਰਾ ਨੇ ਆਪਣੀ ਪ੍ਰੇਮਿਕਾ ਜਸਵੀਰ ਕੌਰ ਪਤਨੀ ਮੰਗਾ ਸਿੰਘ ਵਾਸੀ ਤਪਾ ਦਾ ਕਥਿਤ ਤੌਰ ’ਤੇ ਇਕ ਹੋਟਲ ਵਿਚ ਕਈ ਵਾਰ ਕਰਕੇ ਕਤਲ ਕਰ ਦਿੱਤਾ ਸੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਵੱਖ-ਵੱਖ ਥਾਵਾਂ ’ਤੇ ਸੂਚਨਾ ਵੀ ਭੇਜੀ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਫਰਾਰ ਹੋਣ ਤੋਂ ਬਾਅਦ ਮੁਲਜ਼ਮ ਕਰਾੜਵਾਲਾ ਦੇ ਖੇਤ ਮੋਟਰ ਕੋਲ ਪਹੁੰਚ ਗਿਆ ਸੀ, ਜਿੱਥੇ ਉਸ ਨੇ ਕਥਿਤ ਤੌਰ ’ਤੇ ਕੋਈ ਜ਼ਹਿਰੀਲਾ ਪਦਾਰਥ ਨਿਗਲ ਕੇ ਆਤਮਹੱਤਿਆ ਕਰ ਲਈ। ਉਸ ਦੀ ਲਾਸ਼ 2-3 ਦਿਨ ਤੱਕ ਖੇਤ ਵਿਚ ਪਈ ਰਹੀ ਹੋਣ ਦਾ ਖ਼ਦਸ਼ਾ ਹੈ। ਜਦੋਂ ਕਿਸਾਨ ਆਪਣੇ ਖੇਤ ਵਿਚ ਗਿਆ ਤਾਂ ਉਸ ਨੇ ਉੱਥੇ ਲਾਸ਼ ਪਈ ਦੇਖੀ। ਇਸ ਤੋਂ ਬਾਅਦ ਉਸ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਦੀ ਪਛਾਣ ਕਰਨ ਦੀ ਕਾਰਵਾਈ ਸ਼ੁਰੂ ਕੀਤੀ। ਮੁੱਢਲੀ ਜਾਂਚ ਦੌਰਾਨ ਮ੍ਰਿਤਕ ਦੇ ਕੱਪੜਿਆਂ ਅਤੇ ਹੋਰ ਪਛਾਣ ਸਬੰਧੀ ਵੇਰਵਿਆਂ ਦੇ ਆਧਾਰ ’ਤੇ ਉਸ ਦੀ ਪਛਾਣ ਅਮਨਦੀਪ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਬਦਰਾ ਵਜੋਂ ਹੋਈ। ਇਸ ਸਬੰਧੀ ਤਪਾ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ, ਕਿਉਂਕਿ ਉਹ ਜਸਵੀਰ ਕੌਰ ਪਤਨੀ ਮੰਗਾ ਸਿੰਘ ਦੇ ਕਤਲ ਮਾਮਲੇ ਵਿਚ ਲੋੜੀਂਦਾ ਸੀ। ਇਸ ਘਟਨਾ ਤੋਂ ਬਾਅਦ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ। ਪੁਲਸ ਜਾਂਚ ਅਤੇ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆ ਸਕੇਗੀ।


author

Anmol Tagra

Content Editor

Related News