ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੇ, ਜਾਰੀ ਹੋਇਆ ਅਲਰਟ

Saturday, Sep 21, 2024 - 06:25 PM (IST)

ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੇ, ਜਾਰੀ ਹੋਇਆ ਅਲਰਟ

ਪਟਿਆਲਾ (ਜੋਸਨ) : ਪਟਿਆਲਾ ਵਿਚ ਡੇਂਗੂ ਦਾ ਕਹਿਰ ਲਗਾਤਾਰ ਵੱਧ ਰਿਹਾ ਹੈ। ਇੱਕੋ ਦਿਨ ਵਿਚ ਛੇ ਨਵੇਂ ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਦੀ ਚਿੰਤਾ ਹੋਰ ਵੱਧ ਗਈ ਹੈ। ਨਵੇਂ ਕੇਸ ਸਾਹਮਣੇ ਆਉਣ ਨਾਲ ਡੇਂਗੂ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 26 ਹੋ ਗਈ ਹੈ। ਇਸ ਵਿਚ 12 ਸ਼ਹਿਰੀ ਅਤੇ 14 ਕੇਸ ਪਿੰਡਾਂ ਤੋਂ ਹਨ। ਇਸ ਦਾ ਨੋਟਿਸ ਲੈਂਦੇ ਹੋਏ ਸਿਹਤ ਵਿਭਾਗ ਅਲਰਟ 'ਤੇ ਹੈ। ਵਿਭਾਗ ਨੇ ਸ਼ੁੱਕਰਵਾਰ ਨੂੰ 39,530 ਘਰਾਂ ਵਿਚ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ। ਇਸ ਦੌਰਾਨ 671 ਥਾਵਾਂ 'ਤੇ ਡੇਂਗੂ ਦਾ ਲਾਰਵਾ ਮਿਲਣ ‘ਤੇ ਉਸ ਨੂੰ ਫੌਰੀ ਤੌਰ 'ਤੇ ਨਸ਼ਟ ਕਰ ਦਿੱਤਾ ਗਿਆ। ਨਾਲ ਹੀ ਘਰਾਂ ਦੇ ਮਾਲਕਾਂ ਨੂੰ ਚੇਤਾਵਨੀ ਨੋਟਿਸ ਵੀ ਜਾਰੀ ਕੀਤੇ ਗਏ।  ਵਿਭਾਗ ਦੇ ਜ਼ਿਲ੍ਹਾ ਐਂਟੋਮੋਲੋਜਿਸਟ ਡਾ. ਸੁਮਿਤ ਸਿੰਘ ਨੇ ਦੱਸਿਆ ਕਿ ਇਸ ਸਮੇਂ ਮੱਛਰਾਂ ਦਾ ਲਾਰਵਾ ਮਿਲਣ ਦੀ ਗਿਣਤੀ ਵਧ ਰਹੀ ਹੈ ਅਤੇ ਡੇਂਗੂ ਦੇ ਕੇਸਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਦਾ ਮੱਛਰ ਸਾਫ ਪਾਣੀ ਵਿਚ ਪਣਪਦਾ ਹੈ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਛੁੱਟੀ ਦਾ ਐਲਾਨ, ਸਕੂਲ, ਦਫ਼ਤਰ ਰਹਿਣਗੇ ਬੰਦ

ਸਵਾਈਨ ਫਲੂ ਦੇ 2, ਡੇਂਗੂ ਦੇ 9 ਮਰੀਜ਼ਾਂ ਦੀ ਪੁਸ਼ਟੀ

ਲੁਧਿਆਣਾ ਜ਼ਿਲ੍ਹੇ ਵਿਚ ਡੇਂਗੂ ਦੇ ਨਾਲ ਸਵਾਈਨ ਫਲੂ ਦੇ ਮਰੀਜ਼ ਵੀ ਵੱਧ ਰਹੇ ਹਨ। ਸਵਾਈਨ ਫਲੂ ਦੇ 2 ਨਵੇਂ ਮਰੀਜ਼ ਮਿਲੇ ਹਨ, ਜੋ ਕਿ ਹਸਪਤਾਲ ਵਿਚ ਇਲਾਜਧੀਨ ਹਨ। ਇਥੇ ਹੁਣ ਤੱਕ ਸਵਾਈਨ ਫਲੂ ਦੇ ਕੁੱਲ 21 ਮਰੀਜ਼ ਸਾਹਮਣੇ ਆਏ ਹਨ, ਜਿਸ ਕਾਰਨ ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਦੇ ਨਾਲ ਹੀ ਸਾਰੇ ਵੱਡੇ ਹਸਪਤਾਲਾਂ ਵਿਚ ਫਲੂ ਵਾਰਡ ਅਤੇ ਡਾਕਟਰਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਡੇਂਗੂ ਦੇ ਵੀ 9 ਨਵੇਂ ਮਰੀਜ਼ ਮਿਲੇ ਹਨ, ਜਿਨ੍ਹਾਂ ਵਿਚੋਂ 3 ਲੁਧਿਆਣਾ ਜ਼ਿਲ੍ਹੇ ਦੇ ਹਨ, ਜਦਕਿ ਇਕ ਮਰੀਜ਼ ਦੂਜੇ ਜ਼ਿਲ੍ਹੇ ਨਾਲ ਸਬੰਧਤ ਹੈ ਅਤੇ 5 ਮਰੀਜ਼ ਹੋਰ ਸੂਬਿਆਂ ਤੋਂ ਹਨ। 

ਇਹ ਵੀ ਪੜ੍ਹੋ : ਪੰਜਾਬ 'ਚ ਵਾਹਨ ਚਾਲਕ ਭੁੱਲ ਨਾ ਕਰਨ ਇਹ ਵੱਡੀ ਗ਼ਲਤੀ, 5000 ਜੁਰਮਾਨਾ ਤੇ ਰੱਦ ਹੋਵੇਗਾ ਲਾਇਸੈਂਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News