ਅਣਪਛਾਤਿਆਂ ਨੇ ਘਰ ਨੂੰ ਲਗਾਈ ਅੱਗ, ਸੋਨਾ ਤੇ ਨਗਦੀ ਕੀਤੀ ਚੋਰੀ
Monday, Oct 28, 2019 - 04:30 PM (IST)
ਬਟਾਲਾ (ਬੇਰੀ) : ਬੀਤੀ ਰਾਤ ਸੰਤ ਨਗਰ ਵਿਚ ਕੁਝ ਅਣਪਛਾਤੇ ਵਿਅਕਤੀਆਂ ਨੇ ਇਕ ਘਰ ਨੂੰ ਅੱਗ ਲਗਾ ਦਿੱਤੀ ਅਤੇ ਘਰ ਤੋਂ ਸੋਨਾ ਤੇ ਨਗਦੀ ਚੋਰੀ ਕਰਕੇ ਲੈ ਗਏ। ਇਸ ਸੰਬੰਧ ਵਿਚ ਜਾਣਕਾਰੀ ਦਿੰਦੇ ਹੋਏ ਕਸ਼ਮੀਰ ਕੌਰ ਪਤਨੀ ਬਲਦੇਵ ਸਿੰਘ ਵਾਸੀ ਸੰਤ ਨਗਰ ਬਟਾਲਾ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਆਪਣੇ ਪਤੀ ਦਾ ਸਸਕਾਰ ਕਰਨ ਲਈ ਵਡਾਲਾ ਬਾਂਗਰ ਗਈ ਹੋਈ ਸੀ ਕਿ ਉਨ੍ਹਾਂ ਦੇ ਪਿੱਛੋਂ ਕੁਝ ਅਣਪਛਾਤੇ ਵਿਅਕਤੀਆਂ ਨੇ ਰਾਤ ਸਮੇਂ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਪਹਿਲਾਂ ਘਰ ਵਿਚ ਚੋਰੀ ਕੀਤੀ ਅਤੇ ਘਰ ਵਿਚ ਪਿਆ ਸੋਨੇ ਦਾ ਸਾਮਾਨ ਇਕ ਕੜਾ, 3 ਅੰਗੂਠੀਆਂ ਅਤੇ ਢੇਡ ਲੱਖ ਰੁਪਏ ਨਕਦੀ ਚੋਰੀ ਕਰ ਲਈ। ਕਸ਼ਮੀਰ ਕੌਰ ਨੇ ਅੱਗੇ ਦੱਸਿਆ ਕਿ ਬਾਅਦ ਵਿਚ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ ਜਿਸ ਨਾਲ ਉਨ੍ਹਾਂ ਦੇ ਘਰ ਵਿਚ ਪਿਆ ਸਾਰਾ ਫਰਨੀਚਰ, ਫਰਿੱਜ, ਘਰੇਲੂ ਕੱਪੜੇ ਆਦਿ ਸਭ ਸੜ ਕੇ ਸਵਾਹ ਕੋ ਗਿਆ।
ਕਸ਼ਮੀਰ ਕੌਰ ਨੇ ਦੱਸਿਆ ਕਿ ਇਸ ਸੰਬੰਧ ਵਿਚ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਸ ਦੇ ਘਰ ਵਿਚ ਚੋਰੀ ਕਰਨ ਅਤੇ ਅੱਗ ਲਗਾਉਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉੁਸ ਨੂੰ ਇਨਸਾਫ ਦਿਵਾਇਆ ਜਾਵੇ।'
ਕੀ ਕਹਿਣਾ ਹੈ ਐੱਸ.ਐੱਚ.ਓ. ਸਿਵਲ ਲਾਈਨ ਦਾ
ਉਕਤ ਮਾਮਲੇ ਸੰਬੰਧੀ ਜਦੋਂ ਐੱਸ.ਐੱਚ.ਓ. ਸਿਵਲ ਲਾਈਨ ਮੁਖਤਿਆਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਮੌਕੇ ਦਾ ਜਾਇਜ਼ਾ ਲੈ ਲਿਆ ਹੈ ਅਤੇ ਜੋ ਵੀ ਦੋਸ਼ੀ ਪਾਇਆ ਗਿਆ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।