ਨਸ਼ੇ ਨੇ ਪੱਟਿਆ ਇਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

Friday, Apr 14, 2023 - 02:45 AM (IST)

ਨਸ਼ੇ ਨੇ ਪੱਟਿਆ ਇਕ ਹੋਰ ਘਰ, ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ

ਮੋਗਾ (ਆਜ਼ਾਦ)-ਮੋਗਾ ਜ਼ਿਲ੍ਹੇ ਦੇ ਪਿੰਡ ਨੂਰਪੁਰ ਹਕੀਮਾਂ ਵਿਚ ਸੇਮ ਨਾਲੇ ਦੀ ਪਟੜੀ ’ਤੇ ਇਕ ਨੌਜਵਾਨ ਲੜਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਪਤਾ ਲੱਗਣ ’ਤੇ ਇਲਾਕੇ ’ਚ ਹੜਕੰਪ ਮਚ ਗਿਆ ਹੈ। ਲੋਕ ਵੱਡੀ ਗਿਣਤੀ ’ਚ ਉਥੇ ਇਕੱਠੇ ਹੋ ਗਏ ਅਤੇ ਪੁਲਸ ਨੂੰ ਸੂਚਿਤ ਕੀਤਾ। ਇੰਸਪੈਕਟਰ ਗੁਰਵਿੰਤਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ’ਚ ਰਾਜਵੀਰ ਸਿੰਘ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਨੇ ਕਿਹਾ ਕਿ ਉਨ੍ਹਾਂ ਨੇ ਨਸ਼ਾ ਵਿਕਰੀ ਕਰਨ ਵਾਲਿਆਂ ਖਿਲਾਫ਼ ਕਲੱਬ ਬਣਾਈ ਹੋਈ ਹੈ ਅਤੇ ਅਸੀਂ ਕਈ ਵਾਰ ਨਸ਼ਾ ਵਿਕਰੀ ਕਰਨ ਵਾਲਿਆਂ ਤੇ ਨਸ਼ਾ ਲਿਜਾਣ ਵਾਲੇ ਵਿਅਕਤੀਆਂ ਨੂੰ ਤਾੜਨਾ ਕਰ ਚੁੱਕੇ ਹਨ ਕਿ ਉਹ ਬੰਦ ਕਰ ਦੇਣ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ਆਬਕਾਰੀ ਵਿਭਾਗ ਦਾ ਅਹਿਮ ਫ਼ੈਸਲਾ, ਬੀਅਰ ਦੀਆਂ ਕੀਮਤਾਂ ਕੀਤੀਆਂ ਤੈਅ

ਉਨ੍ਹਾਂ ਕਿਹਾ ਕਿ ਜਦ ਉਹ ਅੱਜ ਸਵੇਰ ਆਪਣੇ ਖੇਤ ਜਾ ਰਿਹਾ ਸੀ ਤਾਂ ਉਸ ਨੇ ਦੇਖਿਆ ਕਿ ਸੇਮ ਨਾਲੇ ਦੀ ਪਟੜੀ ’ਤੇ ਮਨਪ੍ਰੀਤ ਸਿੰਘ (25) ਨਿਵਾਸੀ ਪਿੰਡ ਬੱਗੇ ਦੀ ਲਾਸ਼ ਪਈ ਹੋਈ ਹੈ, ਜੋ ਕਥਿਤ ਤੌਰ ’ਤੇ ਨਸ਼ੇ ਦਾ ਆਦੀ ਸੀ ਅਤੇ ਉਸ ਦੀ ਮੌਤ ਨਸ਼ੇ ਦੀ ਓਵਰਡੋਜ਼ ਨਾਲ ਹੋਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੂੰ ਲਾਸ਼ ਕੋਲੋਂ ਇਕ ਸਰਿੰਜ ਵੀ ਮਿਲੀ ਹੈ। ਪੁਲਸ ਨੇ ਰਾਜਵੀਰ ਸਿੰਘ ਦੇ ਬਿਆਨਾਂ ’ਤੇ ਕਥਿਤ ਦੋਸ਼ੀਆਂ ਗੁਰਮੇਜ ਸਿੰਘ ਗੇਜੂ, ਗੋਪੀ, ਮੰਗਾ, ਨੇਹਾ, ਜੱਸੀ ਕੌਰ ਵੀ ਸਾਰੇ ਨਿਵਾਸੀ ਪਿੰਡ ਨੂਰਪੁਰ ਹਕੀਮਾਂ ਖਿਲਾਫ਼, ਜੋ ਕਥਿਤ ਤੌਰ ’ਤੇ ਇਲਾਕੇ ਵਿਚ ਨਸ਼ਾ ਵਿਕਰੀ ਦਾ ਧੰਦਾ ਕਰਦੇ ਹਨ, ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਮੋਗਾ ਜ਼ਿਲ੍ਹੇ ’ਚ ਨਸ਼ੇ ਦੀ ਓਵਰਡੋਜ਼ ਨਾਲ ਹੁਣ ਤੱਕ 15 ਦੇ ਕਰੀਬ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਜਲਿਆਂਵਾਲਾ ਬਾਗ ਘਟਨਾ ਸਬੰਧੀ ਮਜੀਠੀਆ ਪਰਿਵਾਰ ’ਤੇ ਚੁੱਕੇ ਸਵਾਲ


author

Manoj

Content Editor

Related News