ਹੜ੍ਹ ਕਾਰਨ ਘਰ ਛੱਡਣ ਦੀ ਤਿਆਰੀ ਕਰਦੇ ਪਰਿਵਾਰ ਨਾਲ ਜੋ ਹੋਇਆ, ਹਰ ਕਿਸੇ ਦਾ ਪਿਘਲ ਜਾਵੇਗਾ ਦਿਲ
Friday, Sep 05, 2025 - 12:29 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਹੜ੍ਹਾਂ ਦੇ ਪਾਣੀ ਕਾਰਨ ਪਿੰਡ ਛੱਡਣ ਦੀ ਤਿਆਰੀ ਕਰਦੇ ਪਰਿਵਾਰ 'ਤੇ ਉਸ ਵੇਲੇ ਦੋਹਰੀ ਮਾਰ ਪੈ ਗਈ, ਜਦੋਂ ਉਨ੍ਹਾਂ ਦੇ ਘਰ ਨੂੰ ਅਚਾਨਕ ਅੱਗ ਲੱਗ ਗਈ ਅਤੇ ਘਰ ਦਾ ਕੀਮਤੀ ਸਮਾਨ ਸੜ ਕੇ ਸੁਆਹ ਹੋ ਗਿਆ। ਇਹ ਸਭ ਦੇਖ ਕੇ ਉੱਥੇ ਮੌਜੂਦ ਹਰ ਕਿਸੇ ਵਿਅਕਤੀ ਦਾ ਦਿਲ ਪਿਘਲ ਗਿਆ। ਜਾਣਕਾਰੀ ਮੁਤਾਬਕ ਇਹ ਮਾਮਲਾ ਪਿੰਡ ਨੂਰਸ਼ਾਹ ਤੋਂ ਸਾਹਮਣੇ ਆਇਆ ਹੈ।
ਔਰਤ ਨਿਰਮਲ ਕੌਰ ਨੇ ਦੱਸਿਆ ਕਿ ਸਤਲੁਜ 'ਚ ਲਗਾਤਾਰ ਪਾਣੀ ਦਾ ਪੱਧਰ ਵੱਧਦਾ ਜਾ ਰਿਹਾ ਹੈ। ਇਸ ਕਾਰਨ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਲਈ ਕਿਹਾ ਗਿਆ ਹੈ। ਇਸੇ ਕਰਕੇ ਉਹ ਵੀ ਆਪਣਾ ਪਿੰਡ ਛੱਡਣ ਲਈ ਘਰ ਦਾ ਸਮਾਨ ਇਕ ਜਗ੍ਹਾ ਇਕੱਠਾ ਕਰਕੇ ਬੈਠੇ ਸਨ।
ਇਸ ਤੋਂ ਪਹਿਲਾਂ ਹੀ ਤੜਕਸਾਰ 3-4 ਵਜੇ ਵਿਚਕਾਰ ਅਚਾਨਕ ਘਰ ਨੂੰ ਕਿਸੇ ਕਾਰਨ ਕਰਕੇ ਅੱਗ ਲੱਗ ਗਈ। ਇਸ ਦੌਰਾਨ ਘਰ ਦਾ ਇਕੱਠਾ ਕੀਤਾ ਸਾਰਾ ਸਮਾਨ ਅੱਗ ਦੀ ਲਪੇਟ 'ਚ ਆ ਗਿਆ। ਘਰਵਾਲਿਆਂ ਵਲੋਂ ਰੌਲਾ ਪਾਉਣ ਤੋਂ ਬਾਅਦ ਪੂਰਾ ਪਿੰਡ ਇਕੱਠਾ ਹੋ ਗਿਆ ਅਤੇ ਅੱਗ 'ਤੇ ਕਾਬੂ ਪਾਇਆ ਗਿਆ। ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਤਾਂ ਬਚਾਅ ਰਿਹਾ ਪਰ ਮਾਲੀ ਨੁਕਸਾਨ ਕਾਫ਼ੀ ਜ਼ਿਆਦਾ ਹੋ ਗਿਆ। ਇਸ ਦੇ ਲਈ ਪਰਿਵਾਰ ਨੇ ਸਰਕਾਰ ਤੋਂ ਆਰਥਿਕ ਮਦਦ ਦੀ ਗੁਹਾਰ ਲਾਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8