ਕੈਪਟਨ ਸਰਕਾਰ ਸੂਬੇ ਦੇ ਹਰ ਗਰੀਬ ਦਾ ਘਰ ਬਣਾਉਣ ਦਾ ਸੁਪਨਾ ਕਰੇਗੀ ਪੂਰਾ : ਅਮਰੀਕ ਢਿੱਲੋਂ

Wednesday, May 09, 2018 - 05:47 PM (IST)

ਸਮਰਾਲਾ (ਗਰਗ/ਗੋਪਾਲ) - ਅੱਜ ਸਥਾਨਕ ਨਗਰ ਕੌਂਸਲ ਦਫ਼ਤਰ ਵਿਖੇ ਸ਼ਹਿਰ ਦੇ 51 ਲੋੜਵੰਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਮੁਫ਼ਤ ਘਰ ਬਣਾ ਕੇ ਦੇਣ ਦੀ 'ਹਾਊਸਿੰਗ ਫ਼ਾਰ ਆਲ' ਯੋਜਨਾ ਅਧੀਨ ਇਕ ਸਮਾਗਮ ਕਰਵਾਇਆ ਗਿਆ, ਜਿਸ 'ਚ ਪੰਜਾਬ ਵਿਧਾਨਸਭਾ ਲਾਇਬ੍ਰੇਰੀ ਕਮੇਟੀ ਦੇ ਚੇਅਰਮੈਨ ਵਿਧਾਇਕ ਅਮਰੀਕ ਸਿੰਘ ਢਿੱਲੋਂ ਵਿਸ਼ੇਸ਼ ਤੌਰ 'ਤੇ ਮੌਜ਼ੂਦ ਸਨ। ਇਸ ਮੌਕੇ ਉਨ੍ਹਾਂ ਨੇ ਹਰੇਕ ਪਰਿਵਾਰ ਨੂੰ ਡੇਢ-ਡੇਢ ਲੱਖ ਰੁਪਏ ਦੀ ਗ੍ਰਾਂਟ ਰਾਸ਼ੀ ਦੇ ਸਰਟੀਫਿਕੇਟ ਦਿੰਦਿਆਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ
ਇਸ ਦੇ ਨਾਲ ਹੀ ਇਸ ਮੌਕੇ ਕੈਪਟਨ ਸਰਕਾਰ ਦੀਆਂ ਸਵਾ ਸਾਲ ਦੀ ਉਪਲਵਦੀਆਂ ਦਾ ਵਰਣਨ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਸੱਤਾ 'ਚ ਆਉਂਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਸਮੇਤ ਦਲਿਤ ਅਤੇ ਅਨਸੂਚਿਤ ਜਾਤੀ ਦੇ ਲੋਕਾਂ ਨੂੰ ਸਹੂਲਤਾ ਮੁਹੱਈਆ ਕਰਵਾਉਣ ਸਮੇਤ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕਰਨ ਲਈ ਨਵੀਂਆ ਯੋਜਨਾਵਾਂ ਉਲੀਕੀਆਂ ਹਨ। ਉਨ੍ਹਾਂ ਨੇ ਸਮਰਾਲਾ ਸ਼ਹਿਰ ਦੇ ਵਿਕਾਸ ਕਾਰਜਾਂ 'ਚ ਤੇਜੀ ਲਿਆਉਣ ਦਾ ਐਲਾਨ ਕਰਦਿਆਂ ਕਿਹਾ ਕਿ ਇਕ ਸਾਲ ਦੇ ਅੰਦਰ ਸ਼ਹਿਰ ਦੇ ਹਰ ਇਕ ਵਾਰਡ ਦੇ ਮੁਕੰਮਲ ਵਿਕਾਸ ਦੇ ਟੀਚੇ ਨੂੰ ਪੂਰਾ ਕਰ ਲਿਆ ਜਾਵੇਗਾ।
ਇਸ ਸਮਾਗਮ 'ਚ ਨਗਰ ਕੌਂਸਲ ਪ੍ਰਧਾਨ ਲਾਲਾ ਮੰਗਤ ਰਾਏ ਮਾਲਵਾ, ਕਾਂਗਰਸ ਸ਼ਹਿਰੀ ਪ੍ਰਧਾਨ ਸੰਨੀ ਦੂਆ, ਪੀ.ਏ.  ਲਬੀ ਢਿੱਲੋਂ, ਨਗਰ ਕੌਂਸਲ ਦੇ ਮੀਤ ਪ੍ਰਧਾਨ ਸਤਵੀਰ ਸਿੰਘ ਸੇਖੋਂ, ਕੌਂਸਲਰ ਅੰਮ੍ਰਿਤ ਪੁਰੀ ਆਦਿ ਤੋਂ ਇਲਾਵਾ ਨਗਰ ਕੌਂਸਲ ਸਮਰਾਲਾ ਦਾ ਸਟਾਫ਼ ਹਾਜ਼ਰ ਸੀ।


Related News