ਸ੍ਰੀ ਹਰਿਮੰਦਰ ਸਾਹਿਬ ''ਤੇ ਹੋਏ ਪਾਕਿਸਤਾਨੀ ਹਮਲੇ ਕਿਵੇਂ ਕੀਤੇ ਨਾਕਾਮ ? ਭਾਰਤੀ ਫ਼ੌਜ ਨੇ ਜਾਰੀ ਕੀਤੀ ਵੀਡੀਓ
Monday, May 19, 2025 - 01:44 PM (IST)

ਨੈਸ਼ਨਲ ਡੈਸਕ- ਭਾਰਤ ਤੇ ਪਾਕਿਸਤਾਨ ਵਿਚਾਲੇ ਕਰੀਬ 3 ਦਿਨਾਂ ਤੱਕ ਬਣੇ ਜੰਗ ਦੇ ਮਾਹੌਲ ਤੋਂ ਬਾਅਦ ਹੁਣ ਦੋਵਾਂ ਦੇਸ਼ਾਂ ਵਿਚਾਲੇ ਜੰਗਬੰਦੀ ਕਾਰਨ ਸਥਿਤੀ ਸ਼ਾਂਤ ਹੈ। ਇਸ ਦੌਰਾਨ ਅੱਜ ਭਾਰਤੀ ਫ਼ੌਜ ਨੇ ਇਕ ਸਨਸਨੀਖੇਜ਼ ਖੁਲਾਸਾ ਕਰਦੇ ਹੋਏ ਦੱਸਿਆ ਸੀ ਕਿ ਪਾਕਿਸਤਾਨ ਨੇ ਆਪਣੇ ਨਾਪਾਕ ਮਨਸੂਬੇ ਇਕ ਵਾਰ ਫ਼ੇਰ ਤੋਂ ਉਜਾਗਰ ਕਰਦੇ ਹੋਏ 8 ਮਈ ਦੀ ਸਵੇਰ ਨੂੰ ਸ੍ਰੀ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਮਿਜ਼ਾਈਲਾਂ ਤੇ ਡਰੋਨ ਹਮਲੇ ਕੀਤੇ ਸਨ, ਜਿਨ੍ਹਾਂ ਨੂੰ ਭਾਰਤ ਦੇ ਏਅਰ ਡਿਫੈਂਸ ਸਿਸਟਮ ਨੇ ਨਾਕਾਮ ਕਰ ਦਿੱਤਾ ਸੀ।
ਇਸ ਬਾਰੇ ਇਕ ਵੀਡੀਓ ਜਾਰੀ ਕਰਦੇ ਹੋਏ ਭਾਰਤੀ ਫ਼ੌਜ ਨੇ ਦੱਸਿਆ ਕਿ ਕਿਵੇਂ ਭਾਰਤੀ ਏਅਰ ਡਿਫੈਂਸ ਸਿਸਟਮ ਨੇ ਸ੍ਰੀ ਹਰਿਮੰਦਰ ਸਾਹਿਬ 'ਤੇ ਹੋਏ ਪਾਕਿਸਤਾਨੀ ਹਮਲਿਆਂ ਨੂੰ ਨਾਕਾਮ ਕੀਤਾ। ਇਸ ਵੀਡੀਓ 'ਚ ਦੱਸਿਆ ਗਿਆ ਹੈ ਕਿ ਕਿਵੇਂ ਭਾਰਤ ਦੇ ਏਅਰ ਡਿਫੈਂਸ ਸਿਸਟਮ ਤੇ ਐੱਲ.70 ਗੰਨ ਸਣੇ ਆਕਾਸ਼ ਮਿਜ਼ਾਈਲ ਨੇ ਅੰਮ੍ਰਿਤਸਰ ਤੇ ਪੰਜਾਬ ਦੇ ਹੋਰ ਸ਼ਹਿਰਾਂ ਨੂੰ ਪਾਕਿਸਤਾਨੀ ਹਮਲਿਆਂ ਤੋਂ ਬਚਾਇਆ ਤੇ ਕੋਈ ਵੀ ਹਮਲਾ ਕਾਮਯਾਬ ਨਹੀਂ ਹੋਣ ਦਿੱਤਾ।
#WATCH | Amritsar, Punjab: Indian Army shows a demo of how Indian Air Defence systems, including the upgraded L-70 Air Defence Guns, saved the Golden Temple in Amritsar and cities of Punjab from Pakistani missile and drone attacks. pic.twitter.com/acej4SgL3v
— ANI (@ANI) May 19, 2025
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਹਮਲੇ ਮਗਰੋਂ 7 ਮਈ ਨੂੰ ਆਪਰੇਸ਼ਨ ਸਿੰਦੂਰ ਤਹਿਤ ਭਾਰਤ ਵੱਲੋਂ ਪਾਕਿਸਤਾਨ ਸਥਿਤ ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ, ਜਿਸ ਕਾਰਨ ਬੌਖਲਾਏ ਪਾਕਿਸਤਾਨ ਨੇ ਭਾਰਤ ਖ਼ਿਲਾਫ਼ ਜੰਗੀ ਕਾਰਵਾਈ ਕਰਦੇ ਹੋਏ ਸੈਂਕੜੇ ਡਰੋਨ ਹਮਲੇ ਕੀਤੇ ਸਨ, ਜਿਸ ਦੌਰਾਨ ਉਸ ਨੇ ਰਿਹਾਇਸ਼ੀ ਇਲਾਕੇ ਤੇ ਧਾਰਮਿਕ ਅਸਥਾਨਾਂ ਨੂੰ ਵੀ ਨਿਸ਼ਾਨਾ ਬਣਾਇਆ ਸੀ। ਹਾਲਾਂਕਿ ਇਨ੍ਹਾਂ 'ਚੋਂ ਕੋਈ ਵੀ ਹਮਲਾ ਭਾਰਤ ਦੇ ਮਜ਼ਬੂਤ ਏਅਰ ਡਿਫੈਂਸ ਸਿਸਟਮ ਨੂੰ ਪਾਰ ਨਹੀਂ ਕਰ ਸਕਿਆ ਤੇ ਉਸ ਦੇ ਸਾਰੇ ਹਮਲੇ ਨਾਕਾਮ ਰਹੇ।
ਇਹ ਵੀ ਪੜ੍ਹੋ- 'ਅਸੀਂ ਹਾਲੇ ਆਪਣੇ ਸਿਰਫ਼ 10 ਫ਼ੀਸਦੀ ਹਥਿਆਰ ਹੀ ਵਰਤੇ...'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e