ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ: VIP's ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਕਿਵੇਂ ਹੋਈ ਲੀਕ?

Friday, Jul 22, 2022 - 07:52 PM (IST)

ਹਾਈ ਕੋਰਟ ਦਾ ਪੰਜਾਬ ਸਰਕਾਰ ਨੂੰ ਸਵਾਲ: VIP's ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਕਿਵੇਂ ਹੋਈ ਲੀਕ?

ਚੰਡੀਗੜ੍ਹ (ਹਾਂਡਾ) : ਪੰਜਾਬ 'ਚ ਵੀ.ਆਈ.ਪੀ. ਦੀ ਸੁਰੱਖਿਆ ਵਾਪਸ ਲੈਣ ਦੀ ਜਾਣਕਾਰੀ ਲੀਕ ਹੋਣ ਦੇ ਮਾਮਲੇ 'ਚ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਪੁੱਛਿਆ ਹੈ ਕਿ ਇਸ ਸਬੰਧੀ ਜਾਣਕਾਰੀ ਕਿਵੇਂ ਲੀਕ ਹੋਈ, ਇਕ ਹਫਤੇ 'ਚ ਦੱਸੋ ਅਤੇ ਇਸ ਦਾ ਇਲਾਜ ਕੀ ਹੈ, ਇਹ ਵੀ ਅਦਾਲਤ ਨੂੰ ਦੱਸਿਆ ਜਾਵੇ। ਸਰਕਾਰ ਦੇ ਵਕੀਲ ਨੇ ਕਿਹਾ ਕਿ ਅਸੀਂ ਜਾਂਚ ਕਰ ਰਹੇ ਹਾਂ ਅਤੇ ਜ਼ਿੰਮੇਵਾਰੀ ਵੀ ਤੈਅ ਕਰਾਂਗੇ।

ਸਰਕਾਰੀ ਵਕੀਲ ਨੇ ਸੀਲਬੰਦ ਰਿਪੋਰਟ 2 ਹਫ਼ਤਿਆਂ ਵਿੱਚ ਪੇਸ਼ ਕਰਨ ਲਈ ਸਮਾਂ ਮੰਗਿਆ ਹੈ ਪਰ ਅਦਾਲਤ ਨੇ 1 ਹਫ਼ਤੇ ਦਾ ਹੀ ਸਮਾਂ ਦਿੱਤਾ ਹੈ। ਇਸ ਦੇ ਨਾਲ ਹੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਕੁਲ 28 ਪਟੀਸ਼ਨਾਂ ਦਾਇਰ ਹੋ ਚੁੱਕੀਆਂ ਹਨ। ਅਦਾਲਤ ਨੇ ਹੁਕਮ ਦਿੱਤਾ ਕਿ ਜਿਨ੍ਹਾਂ ਕੋਲ ਇਕ ਵੀ ਗਾਰਡ ਨਹੀਂ ਹੈ, ਉਨ੍ਹਾਂ ਸਾਰਿਆਂ ਨੂੰ ਇਕ-ਇਕ ਸੁਰੱਖਿਆ ਕਰਮਚਾਰੀ ਦਿੱਤਾ ਜਾਵੇ। ਅਦਾਲਤ ਨੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਤੇ ਮਹਿੰਦਰ ਕੌਰ ਜੋਸ਼ ਨੂੰ ਇਕ-ਇਕ ਸੁਰੱਖਿਆ ਮੁਲਾਜ਼ਮ ਦੇਣ ਦੇ ਹੁਕਮ ਵੀ ਦਿੱਤੇ ਹਨ।

ਇਹ ਵੀ ਪੜ੍ਹੋ : SKM ਦੇ ਆਗੂਆਂ ਨਾਲ ਖੇਤੀਬਾੜੀ ਮੰਤਰੀ ਧਾਲੀਵਾਲ ਦੀ ਮੀਟਿੰਗ, ਕਹੀਆਂ ਇਹ ਗੱਲਾਂ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News