ਪੰਜਾਬ ’ਚ ਅਗਲੇ 24 ਘੰਟੇ ਕਿਵੇਂ ਦਾ ਰਹੇਗਾ ਮੌਸਮ? IMD ਨੇ ਕਰ ਦਿੱਤੀ ਇਹ ਭਵਿੱਖਬਾਣੀ

03/21/2024 6:16:29 AM

ਪੰਜਾਬ ਡੈਸਕ– ਉੱਤਰੀ ਭਾਰਤ ਦੇ ਕੁਝ ਸੂਬਿਆਂ ’ਚ ਅਗਲੇ 24 ਘੰਟਿਆਂ ’ਚ ਮੌਸਮ ’ਚ ਤੇਜ਼ੀ ਨਾਲ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ’ਚ 30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਉਥੇ ਜੰਮੂ-ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ਸਮੇਤ ਉੱਤਰਾਖੰਡ ਦੇ ਕੁਝ ਹਿੱਸਿਆਂ ’ਚ ਮੀਂਹ ਦੇ ਨਾਲ ਗੜ੍ਹੇਮਾਰੀ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਪੱਛਮੀ ਹਿਮਾਲੀਅਨ ਖ਼ੇਤਰ ’ਚ ਪੱਛਮੀ ਗੜਬੜੀ ਇਕ ਵਾਰ ਫਿਰ ਜ਼ੋਰ ਫੜ ਲਵੇਗੀ, ਜਿਸ ਕਾਰਨ ਇਸ ਖ਼ੇਤਰ ’ਚ ਭਾਰੀ ਮੀਂਹ ਦੇ ਨਾਲ ਗਰਜ ਨਾਲ ਤੂਫ਼ਾਨ ਆਉਣ ਦੀ ਸੰਭਾਵਨਾ ਵੱਧ ਰਹੀ ਹੈ।

ਮੌਸਮ ਵਿਭਾਗ ਮੁਤਾਬਕ ਇਸ ਸਮੇਂ ਤੇਲੰਗਾਨਾ ’ਚ ਪੱਛਮੀ ਗੜਬੜੀ ਸਰਗਰਮ ਹੈ। ਇਸ ਕਾਰਨ ਤੇਲੰਗਾਨਾ, ਝਾਰਖੰਡ, ਮੱਧ ਪ੍ਰਦੇਸ਼ ਤੇ ਛੱਤੀਸਗੜ੍ਹ ਦੇ ਕੁਝ ਹਿੱਸਿਆਂ ’ਚ ਮੌਸਮ ਬਦਲ ਗਿਆ ਹੈ। ਮੌਸਮ ਵਿਭਾਗ ਦੇ ਵਿਗਿਆਨੀਆਂ ਦਾ ਕਹਿਣਾ ਹੈ ਕਿ ਅਗਲੇ 24 ਘੰਟਿਆਂ ’ਚ ਮੱਧ ਭਾਰਤ ਦੇ ਕੁਝ ਹਿੱਸਿਆਂ ਤੋਂ ਇਲਾਵਾ ਉੱਤਰੀ ਭਾਰਤ ਦੇ ਕੁਝ ਹਿੱਸਿਆਂ ’ਚ ਮੌਸਮ ਬਦਲ ਸਕਦਾ ਹੈ। ਅਨੁਮਾਨ ਮੁਤਾਬਕ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਸਮੇਤ ਹਿਮਾਚਲ ਦੇ ਕੁਝ ਹਿੱਸਿਆਂ ’ਚ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਅਗਲੇ 24 ਘੰਟਿਆਂ ’ਚ ਪਹਾੜੀ ਸੂਬਿਆਂ ’ਚ ਗੜ੍ਹੇਮਾਰੀ ਦੇ ਨਾਲ-ਨਾਲ ਮੀਂਹ ਦੀ ਵੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ, 3 ਸ਼ਿਫਟਾਂ ’ਚ ਖੁੱਲ੍ਹਣਗੇ ਸਕੂਲ, ਗਰਮੀਆਂ ’ਚ ਮਿਲਣੀਆਂ 39 ਛੁੱਟੀਆਂ

ਮੌਸਮ ਵਿਗਿਆਨੀ ਆਲੋਕ ਯਾਦਵ ਦਾ ਕਹਿਣਾ ਹੈ ਕਿ ਫਿਲਹਾਲ ਤੇਜ਼ ਹਵਾਵਾਂ ਕਾਰਨ ਤਾਪਮਾਨ ’ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਅਸਲ ’ਚ ਇਹ ਹਵਾਵਾਂ ਮੀਂਹ ਦੇ ਨਾਲ ਨਹੀਂ ਹੁੰਦੀਆਂ, ਇਸ ਲਈ ਇਨ੍ਹਾਂ ਨੂੰ ਖੁਸ਼ਕ ਹਵਾਵਾਂ ਦੇ ਰੂਪ ’ਚ ਵੀ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਵੀਰਵਾਰ ਦੁਪਹਿਰ ਤੋਂ ਜੰਮੂ-ਕਸ਼ਮੀਰ, ਲੱਦਾਖ ਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ’ਚ ਵੱਖ-ਵੱਖ ਥਾਵਾਂ ’ਤੇ ਮੀਂਹ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਘੱਟ ਮੀਂਹ ਦੇ ਨਾਲ-ਨਾਲ ਗੜ੍ਹੇਮਾਰੀ ਦੀ ਵੀ ਜ਼ਿਆਦਾ ਸੰਭਾਵਨਾ ਹੈ। ਇਸ ਕਾਰਨ ਇਨ੍ਹਾਂ ਸੂਬਿਆਂ ਨੂੰ ਫਸਲਾਂ ਸਬੰਧੀ ਪਹਿਲਾਂ ਹੀ ਚੌਕਸ ਕਰ ਦਿੱਤਾ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅਗਲੇ 24 ਘੰਟਿਆਂ ਬਾਅਦ ਉੱਤਰ-ਪੱਛਮੀ ਹਿਮਾਲੀਅਨ ਖ਼ੇਤਰ ਤੇ ਮੈਦਾਨੀ ਇਲਾਕਿਆਂ ’ਚ ਮੌਸਮ ਸਾਫ਼ ਹੋ ਜਾਵੇਗਾ ਪਰ ਸ਼ਨੀਵਾਰ ਦੁਪਹਿਰ ਨੂੰ ਇਕ ਵਾਰ ਫਿਰ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਨਾ ਸਿਰਫ਼ ਮੈਦਾਨੀ ਇਲਾਕਿਆਂ ’ਚ, ਸਗੋਂ ਹਿਮਾਲੀਅਨ ਖ਼ੇਤਰ ’ਚ ਵੀ ਮੌਸਮ ਬਦਲ ਜਾਵੇਗਾ। ਵਿਭਾਗ ਮੁਤਾਬਕ ਫਿਲਹਾਲ ਪੱਛਮੀ ਗੜਬੜੀ ਦਾ ਪ੍ਰਭਾਵ ਸ਼ੁੱਕਰਵਾਰ ਤੱਕ ਹੋਰ ਸਪੱਸ਼ਟ ਹੋ ਜਾਵੇਗਾ। ਹੁਣ ਤੱਕ ਦੇ ਅਨੁਮਾਨਾਂ ਮੁਤਾਬਕ ਪੱਛਮੀ ਗੜਬੜੀ ਦੀ ਗਤੀਵਿਧੀ ਸ਼ਨੀਵਾਰ ਨੂੰ ਘੱਟੋ-ਘੱਟ ਤਿੰਨ ਦਿਨਾਂ ਤੱਕ ਜਾਰੀ ਰਹਿ ਸਕਦੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News