ਭਗਵੰਤ ਮਾਨ ਤੇ ਸੁਖਪਾਲ ਖਹਿਰਾ ਨੂੰ ਫੂਲਕਾ ਦੀ ਫਟਕਾਰ

Tuesday, Sep 11, 2018 - 06:36 PM (IST)

ਨਵੀਂ ਦਿੱਲੀ\ਚੰਡੀਗੜ੍ਹ : ਵਿਰੋਧੀ ਧਿਰ ਦੇ ਸਾਬਕਾ ਆਗੂ ਅਤੇ 'ਆਪ' ਵਿਧਾਇਕ ਐੱਚ. ਐੱਸ. ਫੂਲਕਾ ਨੇ ਭਗਵੰਤ ਮਾਨ ਅਤੇ ਸੁਖਪਾਲ ਖਹਿਰਾ ਨੂੰ ਫਟਕਾਰ ਲਗਾਈ ਹੈ। ਫੂਲਕਾ ਨੇ ਕਿਹਾ ਹੈ ਕਿ ਇਸ ਸਮੇਂ ਪਾਰਟੀ 'ਚ ਧੜੇਬੰਦੀ ਜ਼ਰੂਰੀ ਨਹੀਂ ਹੈ ਸਗੋਂ ਬੇਅਦਬੀ ਮਾਮਲੇ ਦੀ ਜਾਂਚ ਜ਼ਰੂਰੀ ਹੈ। ਫੂਲਕਾ ਨੇ ਕਿਹਾ ਕਿ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਐੱਸ. ਆਈ. ਟੀ. ਨੂੰ ਭੇਜੀ ਗਈ ਰਿਪੋਰਟ ਵਿਚ ਸਿਰਫ ਅਣਪਛਾਤਿਆਂ ਖਿਲਾਫ ਐੱਫ. ਆਈ. ਆਰ. ਹੈ ਜਦਕਿ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। 

ਫੂਲਕਾ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋਂ 15 ਤਾਰੀਖ ਤਕ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਆਧਾਰ 'ਤੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ ਅਤੇ ਇਹ ਫੈਸਲਾ ਉਹ ਸ੍ਰੀ ਦਰਬਾਰ ਸਾਹਿਬ ਜਾ ਕੇ ਸੁਣਾਉਣਗੇ। ਅੱਗੇ ਬੋਲਦੇ ਹੋਏ ਫੂਲਕਾ ਨੇ ਕਿਹਾ ਕਿ ਇਸ ਸੰਬੰਧੀ ਅਰਵਿੰਦ ਕੇਜਰੀਵਾਲ ਨਾਲ ਵੀ ਉੁਨ੍ਹਾਂ ਦੀ ਬੈਠਕ ਹੋ ਚੁੱਕੀ ਹੈ ਅਤੇ ਕੇਜਰੀਵਾਲ ਨੇ ਉਨ੍ਹਾਂ ਦੇ ਕਦਮ ਨੂੰ ਸਹੀ ਦੱਸਿਆ ਹੈ।


Related News