ਹੁਣ ਚੀਮਾ ਨੇ ਵੀ ਕੀਤੀ ਜਲਦ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦੀ ਮੰਗ

10/10/2018 7:04:32 PM

ਨਾਭਾ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਸੰਬੰਧੀ ਪ੍ਰਧਾਨ ਮੰਤਰੀ ਨੂੰ ਚਿੱਠੀ ਲਿਖਣ ਤੋਂ ਬਾਅਦ ਹੁਣ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਵੀ ਐੱਸ. ਜੀ. ਪੀ. ਸੀ. ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ। ਚੀਮਾ ਨੇ ਕਿਹਾ ਕਿ ਐੱਸ. ਜੀ. ਪੀ. ਸੀ. ਅਕਾਲੀ ਦਲ ਦੀ ਹੱਥ ਠੁੱਕ ਬਣ ਕੇ ਰਹਿ ਗਈ ਹੈ, ਇਸ ਲਈ ਅਕਾਲੀ ਦਲ ਦੇ ਹੱਥਾਂ 'ਚੋਂ ਕੱਢਣ ਲਈ ਜਲਦ ਤੋਂ ਜਲਦ ਇਹ ਚੋਣਾਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਚੀਮਾ ਨਾਭਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।  

ਇਸ ਦੌਰਾਨ ਕਾਂਗਰਸ ਸਰਕਾਰ ਨੂੰ ਫੇਲ ਦੱਸਦੇ ਹੋਏ ਚੀਮਾ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਵਿਚ ਖੇਡ ਨੂੰ ਪ੍ਰਫੁਲਤ ਕਰਨ ਲਈ ਕੋਈ ਠੋਸ ਨੀਤੀ ਨਹੀਂ ਬਣਾਈ ਜਾ ਰਹੀ ਹੈ। ਚੀਮਾ ਵਲੋਂ ਪਟਿਆਲਾ ਵਿਖੇ ਸਰਕਾਰ ਦੇ ਫੈਸਲੇ ਖਿਲਾਫ ਧਰਨੇ 'ਤੇ ਬੈਠੇ ਅਧਿਆਪਕਾਂ ਦੇ ਸਮਰਥਨ ਦਾ ਐਲਾਨ ਵੀ ਕੀਤਾ ਗਿਆ।