ਫੂਲਕਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਅਸਤੀਫਾ ਮਨਜ਼ੂਰ ਕਰਨ ਦੀ ਕੀਤੀ ਮੰਗ

Sunday, Aug 04, 2019 - 06:56 PM (IST)

ਫੂਲਕਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਅਸਤੀਫਾ ਮਨਜ਼ੂਰ ਕਰਨ ਦੀ ਕੀਤੀ ਮੰਗ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਦਾਖਾ ਦੀ ਵਿਧਾਇਕੀ ਤੋਂ ਅਸਤੀਫਾ ਦੇ ਚੁੱਕੇ ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਐੱਚ. ਐੱਸ. ਫੂਲਕਾ ਨੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਚਿੱਠੀ ਲਿੱਖ ਕੇ ਅਸਤੀਫਾ ਪ੍ਰਵਾਨ ਕਰਨ ਦੀ ਮੰਗ ਕੀਤੀ ਹੈ। ਫੂਲਕਾ ਨੇ ਪੱਤਰ ਵਿਚ ਲਿਖਿਆ ਹੈ ਕਿ ਉਨ੍ਹਾਂ ਨੇ ਅਕਤੂਬਰ 2018 ਨੂੰ ਵਿਧਾਇਕੀ ਤੋਂ ਅਸਤੀਫਾ ਦੇ ਦਿੱਤਾ ਜੋ ਕਿ ਕਈ ਮਹੀਨੇ ਲੰਘਣ ਤੋਂ ਬਾਅਦ ਵੀ ਮਨਜ਼ੂਰ ਨਹੀਂ ਹੋਇਆ ਹੈ। ਫੂਲਕਾ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਜਾਂਦਾ ਤਾਂ ਉਹ ਸੁਪਰੀਮ ਕੋਰਟ ਦਾ ਰੁਖ ਕਰਨਗੇ। 

ਸਪੀਕਰ ਨੂੰ ਲਿਖੇ ਪੱਤਰ ਵਿਚ ਫੂਲਕਾ ਨੇ ਮੰਗ ਕੀਤੀ ਕਿ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰਨ ਦੇ ਨਾਲ-ਨਾਲ ਹਲਕਾ ਦਾਖਾ ਦੀ ਜ਼ਿਮਨੀ ਚੋਣ ਜਲਾਲਾਬਾਦ ਅਤੇ ਫਗਵਾੜਾ ਦੀ ਜ਼ਿਮਨੀ ਚੋਣ ਦੇ ਨਾਲ ਹੀ ਕਰਵਾਈ ਜਾਵੇ।


author

Gurminder Singh

Content Editor

Related News