ਸੱਜਣ ਦੀ ਸਜ਼ਾ 34 ਸਾਲਾਂ ਦੇ ਸੰਘਰਸ਼ ਦਾ ਨਤੀਜਾ : ਫੂਲਕਾ
Monday, Dec 17, 2018 - 12:57 PM (IST)
ਚੰਡੀਗੜ੍ਹ : ਦਿੱਲੀ ਹਾਈਕੋਰਟ ਵਲੋਂ 1984 ਸਿੱਖ ਕਤਲੇਆਮ ਮਾਮਲੇ 'ਚ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰਕੈਦ ਦੀ ਸਜ਼ਾ ਬਾਰੇ ਬੋਲਦਿਆਂ ਇਸ ਕੇਸ ਦੇ ਵਕੀਲ ਐੱਚ. ਐੱਸ. ਫੂਲਕਾ ਨੇ ਕਿਹਾ ਹੈ ਕਿ ਸੱਜਣ ਕੁਮਾਰ ਦੀ ਸਜ਼ਾ ਉਨ੍ਹਾਂ ਦੀ ਜ਼ਿੰਦਗੀ ਦੇ 34 ਸਾਲਾਂ ਦੇ ਸੰਘਰਸ਼ ਦਾ ਨਤੀਜਾ ਹੈ ਅਤੇ ਅੱਜ ਉਨ੍ਹਾਂ ਲਈ ਵੱਡਾ ਦਿਨ ਹੈ। ਫੂਲਕਾ ਨੇ ਟਵੀਟ ਕਰਕੇ ਲਿਖਿਆ ਹੈ ਕਿ ਇਹ ਕੇਸ ਲੜਨ ਲਈ ਉਨ੍ਹਾਂ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਕਿਹਾ ਕਿ ਸਬੂਤਾਂ ਦੇ ਮੱੱਦੇਨਜ਼ਰ ਨਿਸ਼ਚਿਤ ਤੌਰ 'ਤੇ ਉਹ ਕਾਮਯਾਬ ਹੋਣਗੇ। ਦੱਸ ਦੇਈਏ ਕਿ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ 1984 ਸਿੱਖ ਕਤਲੇਆਮ ਸਬੰਧੀ ਉਮਰਕੈਦ ਦੀ ਸਜ਼ਾ ਸੁਣਾਈ ਹੈ।
