ਫੂਲਕਾ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਐੱਫ.ਆਈ.ਆਰ. ਦਰਜ ਕਰਵਾਉਣਗੇ ਵੇਰਕਾ
Monday, Nov 19, 2018 - 10:17 AM (IST)
ਅੰਮ੍ਰਿਤਸਰ (ਸੰਜੀਵ)— ਕਾਂਗਰਸ ਵਿਧਾਇਕ ਡਾ. ਰਾਜਕੁਮਾਰ ਵੇਰਕਾ ਅੱਜ ਸਵੇਰੇ 11 ਵਜੇ ਅੰਮ੍ਰਿਤਸਰ ਦੇ ਕੈਂਟੋਨਮੈਂਟ ਥਾਣਾ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਐੱਚ.ਐੱਸ. ਫੂਲਕਾ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਐੱਫ.ਆਈ.ਆਰ ਦਰਜ ਕਰਵਾਉਣਗੇ।
ਤੁਹਾਨੂੰ ਦੱਸ ਦੇਈਏ ਕਿ ਫੂਲਕਾ ਨੇ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਵਿਚ ਹੋਏ ਗ੍ਰੇਨੇਡ ਬਲਾਸਟ ਦੇ ਪਿੱਛੇ ਭਾਰਤ ਦੇ ਆਰਮੀ ਚੀਫ ਦਾ ਹੱਥ ਹੋਣ ਦਾ ਸ਼ੱਕ ਜਤਾਇਆ ਸੀ। ਇਸ ਹਮਲੇ ਵਿਚ 3 ਲੋਕਾਂ ਦੀ ਮੌਤ ਹੋ ਗਈ ਹੈ 15 ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
