ਐੱਚ. ਐੱਸ. ਫੂਲਕਾ ਦਾ ਕੈਪਟਨ ਅਮਰਿੰਦਰ ਸਿੰਘ ''ਤੇ ਵੱਡਾ ਹਮਲਾ

03/25/2017 6:41:40 PM

ਚੰਡੀਗੜ੍ਹ : ਕੈਪਟਨ ਸਰਕਾਰ ਵਲੋਂ ਵਿਧਾਨ ਸਭਾ ਇਜਲਾਸ ਦੌਰਾਨ ਵਿਰੋਧੀ ਧਿਰ ਨੂੰ ਬਹਿਸ ਦਾ ਸਮਾਂ ਨਾ ਦਿੱਤੇ ਜਾਣ ਦੇ ਫੈਸਲੇ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ। ਵਿਧਾਨ ਸਭਾ ''ਚ ਵਿਰੋਧੀ ਧਿਰ ਦੇ ਮੁੱਖ ਆਗੂ ਐੱਚ. ਐੱਸ. ਫੂਲਕਾ ਨੇ ਦੋਸ਼ ਲਗਾਇਆ ਹੈ ਕਿ ਧੰਨਵਾਦ ਪ੍ਰਸਤਾਵ ਰੱਦ ਕਰਕੇ ਸਰਕਾਰ ਵਲੋਂ ਤਾਨਾਸ਼ਾਹੀ ਰਵੱਈਆ ਅਪਨਾਇਆ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਉਹ ਸੋਮਵਾਰ ਨੂੰ ਸਪੀਕਰ ਤੋਂ ਬਹਿਸ ਦੇ ਸਮੇਂ ਦੀ ਮੰਗ ਕਰਨਗੇ। ਫੂਲਕਾ ਨੇ ਕਿਹਾ ਕਿ ਜਿਹੜੇ ਮੁੱਦੇ ਉਹ ਸਦਨ ਵਿਚ ਚੁੱਕਣਾ ਚਾਹੁੰਦੇ ਹਨ, ਸਰਕਾਰ ਉਨ੍ਹਾਂ ਮੁੱਦਿਆਂ ਦੇ ਜਵਾਬ ਦੇਣ ਤੋਂ ਭੱਜ ਰਹੀ ਹੈ।


Gurminder Singh

Content Editor

Related News