ਐੱਚ. ਐੱਸ. ਫੂਲਕਾ ਨੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਦਿੱਤਾ ਅਸਤੀਫਾ (ਵੀਡੀਓ)
Tuesday, Jul 11, 2017 - 07:25 PM (IST)
ਚੰਡੀਗੜ੍ਹ (ਰਮਨਜੀਤ ਸਿੰਘ) : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐੱਚ. ਐੱਸ. ਫੂਲਕਾ ਨੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਫੂਲਕਾ ਨੇ ਆਪਣਾ ਅਸਤੀਫਾ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਸੌਂਪ ਦਿੱਤਾ ਹੈ। ਵਿਧਾਨ ਸਭਾ 'ਚੋਂ ਅਸਤੀਫਾ ਦੇਣ 'ਤੇ ਫੂਲਕਾ ਦਾ ਤਰਕ ਹੈ ਕਿ ਉਹ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਮਜਬੂਰੀ ਨਾਲ ਇਹ ਅਹੁਦਾ ਛੱਡ ਰਹੇ ਹਨ। ਉਹ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਲੜ ਰਹੇ ਹਨ ਪਰ ਬਾਰ ਕਾਊਂਸਲ ਨੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਆਗੂ ਦੇ ਰੂਪ ਵਿਚ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ। ਫੂਲਕਾ ਦਾ ਕਹਿਣਾ ਹੈ ਕਿ ਉਹ ਬਾਰ ਕਾਊਂਸਲ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ।