ਪੰਜਾਬ ਦੀ ਜੋ ਹਾਲਤ ਹੈ, ਉਸ ਨੂੰ ਸਿਰਫ ਭਾਜਪਾ ਹੀ ਸੁਧਾਰ ਸਕਦੀ ਹੈ : ਐੱਚ. ਐੱਸ. ਫੂਲਕਾ (ਵੀਡੀਓ)
Tuesday, Apr 14, 2026 - 12:51 PM (IST)
ਦਮਦਮਾ ਸਾਹਿਬ : ਵਿਸਾਖੀ ਦੇ ਪਵਿੱਤਰ ਤਿਉਹਾਰ ਮੌਕੇ ਪੰਜਾਬ ਭਾਜਪਾ ਲੀਡਰਸ਼ਿਪ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਈ। ਇਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਅਤੇ ਸੀਨੀਅਰ ਐਡਵੋਕੇਟ ਐੱਚ. ਐੱਸ. ਫੂਲਕਾ ਨੇ ਸਾਰੀ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ 1699 'ਚ ਅਜਿਹਾ ਖਾਲਸਾ ਪੰਥ ਖੜ੍ਹਾ ਕੀਤਾ, ਜਿਸ ਨੇ ਦੇਸ਼ 'ਚ ਆਉਣ ਵਾਲੇ ਹਮਲਾਵਰਾਂ ਨੂੰ ਰੋਕਿਆ ਅਤੇ ਇਸ ਦੇ ਨਾਲ ਹੀ ਪੂਰੇ ਦੇਸ਼ ਨੂੰ ਬਚਾਇਆ। ਅਫ਼ਗਾਨਿਸਤਾਨ ਤੱਕ ਜਾ ਕੇ ਗੁਰੂ ਸਾਹਿਬ ਨੇ ਆਪਣਾ ਰਾਜ ਫੈਲਾਇਆ। ਫੂਲਕਾ ਨੇ ਕਿਹਾ ਕਿ ਇਸ ਦੇ ਲਈ ਅਸੀਂ ਗੁਰੂ ਸਾਹਿਬ ਦਾ ਬਹੁਤ-ਬਹੁਤ ਸ਼ੁਕਰਾਨਾ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੇਰੇ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਬਹੁਤ ਮਹੱਤਵ ਰੱਖਦਾ ਹੈ ਕਿਉਂਕਿ ਮੇਰੇ ਬਜ਼ੁਰਗ ਦਮਦਮਾ ਸਾਹਿਬ ਆ ਕੇ ਦਸਵੇਂ ਪਾਤਸ਼ਾਹ ਕੋਲੋਂ ਸਿੰਘ ਸਜੇ ਸਨ।
ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਰਾਹਤ! ਸੇਵਾਵਾਂ ਰੈਗੂਲਰ ਕਰਨ ਬਾਰੇ ਹਾਈਕੋਰਟ ਦਾ ਵੱਡਾ ਫ਼ੈਸਲਾ
ਫੂਲਕਾ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਹਾਂ ਕਿ ਜਿਵੇਂ ਪਹਿਲਾਂ ਉਨ੍ਹਾਂ ਦੀ ਪੰਜਾਬ 'ਤੇ ਮਿਹਰ ਰਹੀ ਹੈ ਅਤੇ ਇਸੇ ਤਰ੍ਹਾਂ ਇਹ ਮਹਿਰ ਬਣੀ ਰਹੇ। ਉਨ੍ਹਾਂ ਨੇ ਗੁਰੂ ਸਾਹਿਬ ਨੂੰ ਅਰਦਾਸ ਕੀਤੀ ਕਿ ਪੰਜਾਬੀਆਂ ਨੂੰ ਇੰਨੀ ਹਿੰਮਤ ਦੇਣ ਕੇ ਪੰਜਾਬ ਨੂੰ ਮੁੜ ਵਾਪਸ ਉਸੇ ਲੀਹ 'ਤੇ ਲਿਆ ਸਕੀਏ। ਉਨ੍ਹਾਂ ਨੇ ਇਸ ਮੌਕੇ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੁਰਾਣੇ ਬੇਅਦਬੀ ਮਾਮਲਿਆਂ ਦੇ ਕੇਸ ਪੰਜਾਬ 'ਚੋਂ ਬਾਹਰ ਟਰਾਂਸਫਰ ਹੋ ਰਹੇ ਹਨ। ਬੇਅਦਬੀਆਂ ਦਾ ਮੁੱਦਾ ਬਹੁਤ ਜ਼ਿਆਦਾ ਸੰਵੇਦਨਸ਼ੀਲ ਹੈ ਅਤੇ ਸਾਰੇ ਪੰਜਾਬੀਆਂ ਨੂੰ ਇਨ੍ਹਾਂ ਘਟਨਾਵਾਂ ਨਾਲ ਡੂੰਘੀ ਠੇਸ ਪੁੱਜੀ ਹੈ। ਪੰਜਾਬ ਦੀ ਜੋ ਹਾਲਤ ਹੈ, ਉਸ ਨੂੰ ਸਿਰਫ ਭਾਜਪਾ ਅਤੇ ਪ੍ਰਧਾਨ ਮੰਤਰੀ ਮੋਦੀ ਹੀ ਸੁਧਾਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਆਇਆ ਵੱਡਾ PROJECT, ਵਿਦਿਆਰਥੀ ਹੁਣ ਕਾਨਵੈਂਟ ਸਕੂਲਾਂ ਦੀ ਤਰ੍ਹਾਂ ਹੀ...
ਪਹਿਲਾਂ ਸਿਆਸਤ ਛੱਡਣ ਦੇ ਸਵਾਲ ਦਾ ਜਵਾਬ ਦਿੰਦਿਆਂ ਫੂਲਕਾ ਨੇ ਕਿਹਾ ਕਿ ਉਸ ਸਮੇਂ ਸੱਜਣ ਕੁਮਾਰ ਦਾ ਕੇਸ ਆਖ਼ਰੀ ਸੁਣਵਾਈ 'ਤੇ ਆ ਗਿਆ ਸੀ ਅਤੇ ਮੰਤਰੀ ਦਾ ਅਹੁਦਾ ਹੋਣ ਕਾਰਨ ਉਹ ਪ੍ਰੈਕਟਿਸ ਨਹੀਂ ਕਰ ਸਕਦੇ ਸਨ। ਬਾਰ ਕੌਂਸਲ ਦੇ ਕਹਿਣ 'ਤੇ ਜਾਂ ਤਾਂ ਉਨ੍ਹਾਂ ਨੂੰ ਕੇਸ ਛੱਡਣਾ ਪੈਣਾ ਸੀ ਜਾਂ ਆਪਣਾ ਅਹੁਦਾ ਤਾਂ ਉਨ੍ਹਾਂ ਨੇ ਆਪਣਾ ਅਹੁਦਾ ਛੱਡ ਦਿੱਤਾ ਕਿਉਂਕਿ ਸਾਰਾ ਕੇਸ ਉਨ੍ਹਾਂ 'ਤੇ ਹੀ ਨਿਰਭਰ ਸੀ। ਉਨ੍ਹਾਂ ਕਿਹਾ ਕਿ ਅੱਜ 8 ਸਾਲ ਹੋ ਗਏ, ਸੱਜਣ ਕੁਮਾਰ ਜੇਲ੍ਹ 'ਚ ਹੈ ਅਤੇ ਇਸ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਕਰਦੇ ਹਾਂ। ਫੂਲਕਾ ਨੇ ਕਿਹਾ ਕਿ ਅੱਜ ਜੋ ਪੰਜਾਬ ਦਾ ਹਾਲ ਹੈ, ਉਸ ਨੂੰ ਸੁਧਾਰਨ ਦੀ ਸਾਡੇ ਵਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ। ਫੂਲਕਾ ਨੇ ਕਿਹਾ ਕਿ ਅੱਜ ਭਾਵੇਂ ਉਹ ਦਿੱਲੀ ਬੈਠੇ ਹਨ ਪਰ ਉਨ੍ਹਾਂ ਨੇ ਹਮੇਸ਼ਾ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਲਈ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਅਸੀਂ ਹਮੇਸ਼ਾ ਪੰਜਾਬ ਦਾ ਧਿਆਨ ਕਰਾਂਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
