ਐੱਸ. ਜੀ. ਪੀ. ਸੀ. ਚੋਣਾਂ ਕਰਾਉਣ ਲਈ ਫੂਲਕਾ ਦੀ ਮੋਦੀ ਨੂੰ ਚਿੱਠੀ
Wednesday, Oct 10, 2018 - 10:34 AM (IST)
![ਐੱਸ. ਜੀ. ਪੀ. ਸੀ. ਚੋਣਾਂ ਕਰਾਉਣ ਲਈ ਫੂਲਕਾ ਦੀ ਮੋਦੀ ਨੂੰ ਚਿੱਠੀ](https://static.jagbani.com/multimedia/2018_10image_10_30_103750000phoolka8.jpg)
ਚੰਡੀਗੜ੍ਹ/ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੇ ਦਾਖਾਂ ਤੋਂ ਵਿਧਾਇਕ ਐੱਚ. ਐੱਸ. ਫੂਲਕਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ. ਜੀ. ਪੀ. ਸੀ.) ਦੀਆਂ ਚੋਣਾਂ ਕਰਾਉਣ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਫੂਲਕਾ ਨੇ ਚੋਣਾਂ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਾਲ 2016 ਦੇ ਫੈਸਲੇ ਦਾ ਹਵਾਲਾ ਦਿੰਦਿਆਂ ਕਿਹਾ ਹੈ ਕਿ ਇਹ ਚੋਣਾਂ 2016 'ਚ ਹੋ ਜਾਣੀਆਂ ਚਾਹੀਦੀਆਂ ਸਨ ਪਰ 5 ਸਾਲਾਂ ਦਾ ਕਾਰਜਕਾਲ ਖਤਮ ਹੋਣ ਤੋਂ ਬਾਅਦ ਵੀ ਚੋਣਾਂ ਨਹੀਂ ਹੋਈਆਂ।
ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੇ ਸਾਲ 2011 ਦੌਰਾਨ ਐੱਸ. ਜੀ. ਪੀ. ਸੀ. ਲਈ ਚੁਣੇ ਮੈਂਬਰਾਂ ਨੂੰ 2021 ਤੱਕ ਕਾਰਜਭਾਰ ਸੰਭਾਲਣ ਦੀ ਇਜਾਜ਼ਤ ਨਹੀਂ ਦਿੱਤੀ ਹੈ ਅਤੇ ਉਨ੍ਹਾਂ ਦਾ ਕਾਰਜਕਾਲ ਤਾਂ ਸਾਲ 2016 'ਚ ਹੀ ਖਤਮ ਹੋ ਗਿਆ ਹੈ, ਇਸ ਲਈ ਇਹ ਮੈਂਬਰ ਗੈਰ ਕਾਨੂੰਨੀ ਤੌਰ 'ਤੇ ਐੱਸ. ਜੀ. ਪੀ. ਸੀ. ਨੂੰ ਕੰਟਰੋਲ ਕਰ ਰਹੇ ਹਨ। ਐੱਚ. ਐੱਸ. ਫੂਲਕਾ ਨੇ ਆਪਣੀ ਚਿੱਠੀ 'ਚ ਲਿਖਿਆ ਹੈ ਕਿ ਐੱਸ. ਜੀ. ਪੀ. ਸੀ. ਦੀਆਂ ਚੋਣਾਂ ਤੁਰੰਤ ਕਰਾਈਆਂ ਜਾਣੀਆਂ ਚਾਹੀਦੀਆਂ ਹਨ।