HSGPC ਚੋਣਾਂ ਦੀ ਤਾਰੀਖ਼ ਦਾ ਹੋਇਆ ਐਲਾਨ, ਜਾਣੋ ਕੀ ਹੈ ਪੂਰਾ ਸ਼ੈਡਿਊਲ
Wednesday, Dec 11, 2024 - 06:07 AM (IST)
ਚੰਡੀਗੜ੍ਹ (ਅੰਕੁਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਦੀ ਤਾਰੀਖ਼ ਦਾ ਐਲਾਨ ਹੋ ਗਿਆ ਹੈ। ਇਹ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਇਸ ਸਬੰਧੀ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।
ਗੁਰਦੁਆਰਾ ਚੋਣਾਂ ਦੇ ਕਮਿਸ਼ਨਰ ਜਸਟਿਸ ਐੱਚ.ਐੱਸ. ਭੱਲਾ ਨੇ ਦੱਸਿਆ ਕਿ ਨਾਮਜ਼ਦਗੀ ਲਈ ਰਿਟਰਨਿੰਗ ਅਧਿਕਾਰੀ ਵੱਲੋਂ 18 ਦਸੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਇਸ ਤੋਂ ਬਾਅਦ 20 ਦਸੰਬਰ ਤੋਂ ਲੈ ਕੇ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਭਰੇ ਜਾਣਗੇ।
ਇਹ ਵੀ ਪੜ੍ਹੋ- ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਪਿੰਡ ਇਕ ਵੀ ਘਰ 'ਚ ਨਹੀਂ ਬਲ਼ਿਆ ਚੁੱਲ੍ਹਾ, ਭੁੱਖ ਹੜਤਾਲ 'ਤੇ ਬੈਠਾ ਸਾਰਾ ਪਿੰਡ
ਉਸ ਤੋਂ ਬਾਅਦ 30 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਛਾਂਟੀ ਕੀਤੀ ਜਾਵੇਗੀ ਜੋ ਕਿ 2 ਜਨਵਰੀ, 2025 ਨੂੰ ਦੁਪਹਿਰ ਬਾਅਦ 3 ਵਜੇ ਤੱਕ ਵਾਪਸ ਲਏ ਜਾ ਸਕਦੇ ਹਨ। ਫਿਰ 3 ਵਜੇ ਤੋਂ ਬਾਅਦ ਉਸੇ ਦਿਨ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਜਾਣਗੇ। ਇਸ ਮਗਰੋਂ 19 ਜਨਵਰੀ ਨੂੰ ਚੋਣਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਕਰਵਾਈਆਂ ਜਾਣਗੀਆਂ। ਚੋਣ ਪੂਰਾ ਹੋਣ ਤੋਂ ਤੁਰੰਤ ਬਾਅਦ ਬੂਥਾਂ ’ਤੇ ਗਿਣਤੀ ਕਰਵਾ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- FIR ਦਰਜ ਹੋਣ ਮਗਰੋਂ ਰਣਜੀਤ ਸਿੰਘ ਢੱਡਰੀਆਂਵਾਲੇ ਦਾ ਪਹਿਲਾ ਬਿਆਨ ਆਇਆ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e