ਪੰਜਾਬ 'ਚ ਵੱਡਾ ਹਾਦਸਾ, ਕਾਰ ਤੇ ਟੈਂਕਰ ਦੀ ਭਿਆਨਕ ਟੱਕਰ, ਉੱਡੇ ਕਾਰ ਦੇ ਪਰਖੱਚੇ
Friday, Nov 22, 2024 - 04:30 PM (IST)
ਗੜ੍ਹਸ਼ੰਕਰ (ਸੰਜੀਵ)- ਗੜ੍ਹਸ਼ੰਕਰ ਦੇ ਬੀਤ ਇਲਾਕੇ ਦੇ ਪਿੰਡ ਕੋਕੋਵਾਲ ਮਜਾਰੀ ਵਿਖੇ ਓਵਰਲੋਡ ਕੈਂਟਰ ਅਤੇ ਕਾਰ ਦੀ ਭਿਆਨਕ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਤੱਕ ਉੱਡ ਗਏ ਅਤੇ ਕਾਰ ਦੇ ਵਿੱਚ ਸਵਾਰ ਤਿੰਨ ਵਿਅਕਤੀਆਂ ਵਿੱਚੋਂ ਇਕ ਦੀ ਮੌਤ ਹੋ ਗਈ ਜਦਕਿ 2 ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਨਿਰੰਜਣ ਸਿੰਘ (52) ਪੁੱਤਰ ਕੇਵਲ ਸਿੰਘ ਕੋਕੋਵਾਲ ਮਜਾਰੀ ਵਿਖੇ ਅਹਾਤਾ ਚਲਾਉਂਦਾ ਸੀ, ਜਿਸ ਦੀ ਮੌਕੇ 'ਤੇ ਮੌਤ ਹੋ ਗਈ। ਹਾਦਸੇ ਦੌਰਾਨ ਕਾਰ ਸਵਾਰ ਚਾਲਕਾਂ ਨੂੰ ਲੋਕਾਂ ਨੇ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ- ਨਿਗਮ ਚੋਣਾਂ ਤੋਂ ਪਹਿਲਾਂ ਵੱਡਾ ਫੇਰਬਦਲ, 24 ਅਧਿਕਾਰੀਆਂ ਦੇ ਬਦਲੇ ਵਿਭਾਗ
ਮੌਕੇ 'ਤੇ ਪਹੁੰਚੇ ਪੁਲਸ ਚੌਂਕੀ ਬਿਨੇਵਾਲ ਦੇ ਇੰਚਾਰਜ ਓਂਕਾਰ ਸਿੰਘ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਲਾਸ਼ ਘਰ ਵਿੱਚ ਰੱਖਵਾਇਆ ਗਿਆ। ਲੋਕਾਂ ਨੇ ਰੋਸ਼ ਜ਼ਾਹਰ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ ਦੀ ਨਲਾਇਕੀ ਕਾਰਨ ਗੜ੍ਹਸ਼ੰਕਰ ਨੰਗਲ ਰੋਡ 'ਤੇ ਰੋਜ਼ਾਨਾ ਲੰਘ ਰਹੇ ਓਵਰਲੋਡ ਟਿੱਪਰਾਂ, ਟਰਾਲੀਆਂ ਅਤੇ ਕੈਂਟਰਾਂ ਦੇ ਕਾਰਨ ਹਾਦਸੇ ਵਾਪਰ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਡੈਮਾਂ 'ਚ ਘਟਿਆ ਪਾਣੀ, BBMB ਨੇ ਜਾਰੀ ਕੀਤੀ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8