ਅੰਮ੍ਰਿਤਸਰ ਹਵਾਈ ਅੱਡੇ 'ਤੇ ਜ਼ਬਰਦਸਤ ਹੰਗਾਮਾ, ਕੜਾਕੇ ਦੀ ਠੰਡ 'ਚ 150 ਯਾਤਰੀ ਹੋਏ ਖੱਜਲ-ਖੁਆਰ

Friday, Jan 06, 2023 - 11:05 AM (IST)

ਅੰਮ੍ਰਿਤਸਰ ਹਵਾਈ ਅੱਡੇ 'ਤੇ ਜ਼ਬਰਦਸਤ ਹੰਗਾਮਾ, ਕੜਾਕੇ ਦੀ ਠੰਡ 'ਚ 150 ਯਾਤਰੀ ਹੋਏ ਖੱਜਲ-ਖੁਆਰ

ਅੰਮ੍ਰਿਤਸਰ- ਪੰਜਾਬ ਦੇ ਅੰਮ੍ਰਿਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ। ਹਵਾਈ ਅੱਡੇ 'ਤੇ ਵੀਰਵਾਰ ਦੇਰ ਰਾਤ ਨੂੰ ਹੰਗਾਮਾ ਹੋ ਗਿਆ। ਅਮਰੀਕਾ ਜਾਣ ਵਾਲੇ ਯਾਤਰੀ ਪਿਛਲੇ 24 ਘੰਟਿਆਂ ਤੋਂ ਹਵਾਈ ਅੱਡੇ 'ਤੇ ਫ਼ਸੇ ਹੋਏ ਹਨ, ਯਾਤਰੀਆਂ ਨੂੰ ਨਾ ਤਾਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ ਅਤੇ ਨਾ ਹੀ ਉਨ੍ਹਾਂ ਨੂੰ ਫਲਾਈਟ ਬਾਰੇ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ; SYL ਨੂੰ ਲੈ ਕੇ ਕਹੀ ਅਹਿਮ ਗੱਲ

ਯਾਤਰੀਆਂ ਦਾ ਕਹਿਣਾ ਹੈ ਕਿ ਗਰਾਊਂਡ ਸਟਾਫ਼ ਵੱਲੋਂ ਕਿਹਾ ਜਾ ਰਿਹਾ ਹੈ ਕਿ ਫਲਾਈਟ ਘੰਟੇ ਤੱਕ ਆ ਜਾਵੇਗੀ, ਪਰ ਕੋਈ ਫਲਾਈਟ ਨਹੀਂ ਆਈ। 24 ਘੰਟਿਆਂ ਤੋਂ ਯਾਤਰੀ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਨਾ ਹੀ ਸਾਨੂੰ ਬਾਹਰ ਜਾਣ ਦਿੱਤਾ ਜਾ ਰਿਹਾ ਅਤੇ ਨਾ ਹੀ ਖਾਣ-ਪੀਣ ਦੀ ਸਹੂਲਤ ਦਿੱਤੀ ਜਾ ਰਹੀ। ਇਸ ਦੌਰਾਨ ਅਧਿਕਾਰੀਆਂ ਅਤੇ ਯਾਤਰੀਆਂ ਦੀ ਆਪਸ 'ਚ ਬਹਿਸ ਹੋ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਠੰਡ ਅਤੇ ਧੁੰਦ ਕਾਰਨ ਕਈ ਹਵਾਈ ਸਫ਼ਰ ਰੱਦ ਕੀਤੇ ਗਏ ਹਨ, ਪਰ ਯਾਤਰੀਆਂ ਦਾ ਕਹਿਣਾ ਹੈ ਕਿ ਸਾਨੂੰ ਸਹੀ ਢੰਗ ਨਾਲ ਕੋਈ ਸੂਚਨਾ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਯਾਤਰੀ ਭੜਕ ਉੱਠਦੇ ਹਨ। ਕਰੀਬ 150 ਯਾਤਰੀ ਹਨ, ਜਿਨ੍ਹਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ- ਨਵੇਂ ਸਾਲ ਦੀ ਆਮਦ ਮੌਕੇ ਭਾਰਤੀ ਸਰਹੱਦ 'ਤੇ ਮੁੜ ਡਰੋਨ ਨੇ ਦਿੱਤੀ ਦਸਤਕ, BSF ਨੇ ਕੀਤੀ ਤਾਬੜਤੋੜ ਫ਼ਾਇਰਿੰਗ

ਯਾਤਰੀਆਂ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵੀ ਸਾਂਝੀ ਕੀਤੀ ਹੈ ਜਿਸ 'ਚ ਉਨ੍ਹਾਂ ਕਿਹਾ ਕਿ 4 ਜਨਵਰੀ 7 ਵਜੇ ਦੀ ਫਲਾਈਟ ਸੀ ਪਰ 5 ਜਨਵਰੀ ਦੀ ਰਾਤ ਤੱਕ ਫਲਾਈਟ ਬਾਰੇ ਕੋਈ ਜਾਣਕਾਰੀ ਨਹੀਂ ਹੈ ਅਤੇ ਜਿਸ ਕਾਰਨ ਅਸੀਂ ਬਹੁਤ ਪਰੇਸ਼ਾਨ ਹਾਂ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News