ਟਾਂਡਾ 'ਚ ਟੋਲ ਪਲਾਜ਼ਾ 'ਤੇ ਜ਼ਬਰਦਸਤ ਹੰਗਾਮਾ, ਕਿਸਾਨ ਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ
Thursday, Dec 15, 2022 - 04:05 PM (IST)
ਟਾਂਡਾ ਉੜਮੁੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)-ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਡੀ. ਸੀ. ਦਫ਼ਤਰਾਂ ਅੱਗੇ ਮੋਰਚਾ ਖੋਲ ਕੇ ਬੈਠੀ ਕਿਸਾਨ ਜਥੇਬੰਦੀ ਵੱਲੋਂ 15 ਦਸੰਬਰ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਇਕ ਮਹੀਨੇ ਲਈ ਟੋਲ ਪਲਾਜ਼ੇ ਨੂੰ ਬੰਦ ਕਰਵਾ ਕੇ ਪੱਕਾ ਮੋਰਚਾ ਲਾਉਣ ਦੇ ਪ੍ਰੋਗਰਾਮ ਉਲੀਕੀਆ ਗਿਆ ਸੀ। ਇਸੇ ਦੌਰਾਨ ਟਾਂਡਾ ਵਿਖੇ ਚੌਲਾਂਗ ਟੋਲ ਪਲਾਜ਼ਾ 'ਤੇ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਇਥੇ ਕਿਸਾਨ ਅਤੇ ਟੋਲ ਕਰਮਚਾਰੀਆਂ ਵਿਚਾਲੇ ਝੜਪ ਹੋ ਗਈ। ਟੋਲ ਪਲਾਜ਼ਾ ਦੇ ਕਰਮਚਾਰੀ ਅਤੇ ਕਿਸਾਨ ਆਹਮੋ-ਸਾਹਮਣੇ ਹੋ ਗਏ ਅਤੇ ਮਾਹੌਲ ਕਾਫ਼ੀ ਤਣਾਅਪੂਰਨ ਹੋ ਗਿਆ ਹੈ। ਇਸ ਦੌਰਾਨ ਪੁਲਸ ਵੱਲੋਂ ਲਾਠੀਚਾਰਜ ਦੀ ਵੀ ਵਰਤੋਂ ਕੀਤੀ ਗਈ। ਇਸ ਦੌਰਾਨ ਵਾਹਨ ਟੋਲ ਪਲਾਜ਼ਾ ਤੋਂ ਫਰੀ ਲੰਘਾਏ ਜਾ ਰਹੇ ਹਨ।
ਅੱਜ ਸਵੇਰੇ ਕਿਸਾਨਾਂ ਦੇ ਆਉਣ ਤੋਂ ਪਹਿਲਾਂ ਟੋਲ ਕਰਮਚਾਰੀ ਵੱਡੀ ਗਿਣਤੀ ਵਿਚ ਟੋਲ 'ਤੇ ਇਕੱਤਰ ਹੋ ਗਏ ਸਨ। ਇਸ ਦੌਰਾਨ ਟਾਂਡਾ ਪੁਲਸ ਵੱਲੋਂ ਕਿਸੇ ਤਰਾਂ ਦੇ ਟਕਰਾਅ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਚੌਲਾਂਗ ਦੇ ਨਾਲ ਨਾਲ ਜ਼ਿਲ੍ਹੇ ਦੇ ਹੋਰਨਾਂ ਟੋਲ ਪਲਾਜਿਆਂ 'ਤੇ 15 ਜਨਵਰੀ ਤੱਕ ਪੱਕੇ ਮੋਰਚੇ ਲਗਾ ਕੇ ਟੋਲ ਬੰਦ ਕਰਵਾਉਣ ਦੇ ਉਲੀਕੇ ਗਏ ਪ੍ਰੋਗਰਾਮ ਦਾ ਵਿਰੋਧ ਕਰਦਿਆਂ ਅੱਜ ਚੌਲਾਂਗ ਟੋਲ ਪਲਾਜ਼ਾ ਅਤੇ ਕਰਮਚਾਰੀਆਂ ਦੀ ਮੀਟਿੰਗ ਹੋਈ ਸੀ।
ਇਹ ਵੀ ਪੜ੍ਹੋ : ਅਰਸ਼ਦੀਪ ਸਿੰਘ ਨੇ ਦੁਨੀਆ ਭਰ 'ਚ ਵਧਾਇਆ ਜਲੰਧਰ ਦਾ ਮਾਣ, ਕੈਮਰੇ 'ਚ ਕੈਦ ਕੀਤੀ ਇਹ ਖ਼ੂਬਸੂਰਤ ਤਸਵੀਰ
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਬੰਦ ਕਰਵਾਇਆ ਇਕ ਹੋਰ ਟੋਲ ਪਲਾਜ਼ਾ, ਮਿਲੇਗੀ ਲੋਕਾਂ ਨੂੰ ਵੱਡੀ ਰਾਹਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ