ਪੰਜਾਬ ''ਚ ਫੜ੍ਹੀ ਗਈ ਹੈਰੋਇਨ ਦੀ ਵੱਡੀ ਖ਼ੇਪ, ਨਵੇਂ ਸਾਲ ਤੋਂ ਪਹਿਲਾਂ ਪੰਜਾਬ ਪੁਲਸ ਤੇ BSF ਦਾ ਵੱਡਾ ਐਕਸ਼ਨ
Tuesday, Dec 23, 2025 - 10:19 AM (IST)
ਚੰਡੀਗੜ੍ਹ/ਅੰਮ੍ਰਿਤਸਰ : ਨਵੇਂ ਸਾਲ ਤੋਂ ਪਹਿਲਾਂ ਪੰਜਾਬ ਪੁਲਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ. ਐੱਨ. ਟੀ. ਐੱਫ.) ਅਤੇ ਬੀ. ਐੱਸ. ਐੱਫ. ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਅੰਮ੍ਰਿਤਸਰ ਦੇ ਲੋਪੋਕੇ ਪੁਲਸ ਥਾਣੇ ਅਧੀਨ ਆਉਂਦੇ ਪਿੰਡ ਡੱਲੇਕੇ ਨੇੜੇ ਇਕ ਸਾਂਝੇ ਆਪਰੇਸ਼ਨ ਦੌਰਾਨ ਸੁਰੱਖਿਆ ਬਲਾਂ ਨੇ ਕਰੀਬ 12.050 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਵਾਹਨਾਂ ਦੀਆਂ ਨੰਬਰ ਪਲੇਟਾਂ ਨੂੰ ਲੈ ਕੇ ਵੱਡੀ ਖ਼ਬਰ! ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਸਖ਼ਤ ਹੁਕਮ
ਅਧਿਕਾਰੀਆਂ ਦੇ ਮੁਤਾਬਕ ਇਲਾਕੇ 'ਚ ਡਰੋਨ ਮੂਵਮੈਂਟ ਦੀ ਖ਼ੁਫ਼ੀਆ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਇਹ ਸਰਚ ਆਪਰੇਸ਼ਨ ਚਲਾਇਆ ਗਿਆ ਅਤੇ ਹੈਰੋਇਨ ਦੀ ਵੱਡੀ ਖ਼ੇਪ ਫੜ੍ਹੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਸ ਸਰਹੱਦੀ ਖੇਤਰ 'ਚ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਦ੍ਰਿੜ ਹੈ।
ਇਹ ਵੀ ਪੜ੍ਹੋ : ਰਾਣਾ ਬਲਾਚੌਰੀਆ ਦੀ ਆਖ਼ਰੀ ਨਿਸ਼ਾਨੀ ਨੂੰ ਵਾਪਸ ਕਰਨ ਦੀ ਅਪੀਲ, ਪਿਸਤੌਲ ਚੁੱਕਣ ਵਾਲੇ ਦੀ... (ਵੀਡੀਓ)
ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਤਕਨੀਕੀ ਸਬੂਤਾਂ ਅਤੇ ਮਨੁੱਖੀ ਖ਼ੁਫੀਆ ਜਾਣਕਾਰੀ ਦੇ ਆਧਾਰ 'ਤੇ ਅਗਲੇ ਅਥੇ ਪਿਛਲੇ ਸਬੰਧਾਂ ਨੂੰ ਖ਼ਤਮ ਕਰਨ ਲਈ ਦ੍ਰਿੜ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
