ਹੋਲਾ-ਮਹੱਲਾ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਸ਼ੁਰੂ

Sunday, Feb 26, 2023 - 06:57 PM (IST)

ਹੋਲਾ-ਮਹੱਲਾ ਨੂੰ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸੰਗਤਾਂ ਦੀ ਭਾਰੀ ਆਮਦ ਸ਼ੁਰੂ

ਸ੍ਰੀ ਅਨੰਦਪੁਰ ਸਾਹਿਬ (ਦਲਜੀਤ)-6 ਤੋਂ 8 ਮਾਰਚ ਤੱਕ ਖਾਲਸਾ ਪੰਥ ਦੇ ਜਨਮ ਅਸਥਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਖਾਲਸਾਈ ਜਾਹੋ ਜਹਾਲ ਦੇ ਪ੍ਰਤੀਕ ਸਾਲਾਨਾ ਕੌਮੀ ਤਿਉਹਾਰ ਹੋਲਾ ਮਹੱਲਾ ਨੂੰ ਭਾਵੇਂ ਅਜੇ ਇਕ ਹਫ਼ਤੇ ਦੇ ਕਰੀਬ ਸਮਾਂ ਰਹਿੰਦਾ ਹੈ ਪਰ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੀ ਆਮਦ ਗੁਰੂ ਨਗਰੀ ਵਿਖੇ ਅਗਾਊਂ ਸ਼ੁਰੂ ਹੋ ਚੁੱਕੀ ਹੈ। ਅੱਜ ਹਜ਼ਾਰਾਂ ਦੀ ਗਿਣਤੀ ’ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਸਮੇਤ ਸਮੂਹ ਇਤਿਹਾਸਕ ਗੁਰਦੁਆਰਾ ਅਸਥਾਨਾਂ ਵਿਖੇ ਨਤਮਸਤਕ ਹੋਣ ਲਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੀਆਂ ਸੰਗਤਾਂ ਕਾਰਨ ਸ੍ਰੀ ਕੀਰਤਪੁਰ ਸਾਹਿਬ-ਨੰਗਲ ਮੁੱਖ ਮਾਰਗ ’ਤੇ ਪੈਂਦੇ ਵੇਰਕਾ ਚੌਕ ਤੋਂ ਲੈ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਗੱਡੀਆਂ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ਲੱਗ ਗਈਆਂ, ਜਿਸ ਕਾਰਨ ਤਕਰੀਬਨ ਸਾਰਾ ਦਿਨ ਇੱਥੇ ਜਾਮ ਵਾਲੀ ਸਥਿਤੀ ਬਣੀ ਰਹੀ।

ਇਹ ਖ਼ਬਰ ਵੀ ਪੜ੍ਹੋ : ਅਹਿਮ ਖ਼ਬਰ : 12ਵੀਂ ਜਮਾਤ ਦੇ ਇੰਗਲਿਸ਼ ਦੇ ਪੇਪਰ ਲੀਕ ਮਾਮਲੇ ’ਚ FIR ਦਰਜ

ਭਾਰੀ ਭੀੜ ਹੋਣ ਕਾਰਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਬੀਆਂ ਲੰਬੀਆਂ ਲਾਈਨਾਂ ਵਿਚ ਲੱਗ ਕੇ ਸੰਗਤਾਂ ਨੇ ਮੱਥਾ ਟੇਕਿਆ ਅਤੇ ਇਥੇ ਸੁਸ਼ੋਭਿਤ ਗੁਰੂ ਸਾਹਿਬ ਦੇ ਪੁਰਾਤਨ ਇਤਿਹਾਸਕ ਸਸ਼ਤਰਾਂ ਦੇ ਦਰਸ਼ਨ ਕੀਤੇ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਐਡੀਸ਼ਨਲ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਨੇ ਦੱਸਿਆ ਕਿ ਕੱਲ੍ਹ ਸ਼ਨੀਵਾਰ ਅਤੇ ਅੱਜ ਐਤਵਾਰ ਹੋਣ ਕਾਰਨ ਦੇਸ਼-ਵਿਦੇਸ਼ ਤੋਂ ਹਜ਼ਾਰਾਂ ਦੀ ਗਿਣਤੀ ’ਚ ਸੰਗਤਾਂ ਗੁਰੂ ਨਗਰੀ ’ਚ ਪਹੁੰਚੀਆਂ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਇਲਾਵਾ ਗੁਰਦੁਆਰਾ ਮੰਜੀ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਗੁਰਦੁਆਰਾ ਭੋਰਾ ਸਾਹਿਬ, ਗੁਰਦੁਆਰਾ ਕਿਲਾ ਫਤਿਹਗੜ੍ਹ ਸਾਹਿਬ ਸਮੇਤ ਇਥੇ ਸਥਿਤ ਹੋਰ ਵੀ ਇਤਿਹਾਸਿਕ ਗੁਰਦੁਆਰਾ ਸਾਹਿਬਾਨ ਦੇ ਸੰਗਤਾਂ ਨੇ ਦਰਸ਼ਨ ਦੀਦਾਰੇ ਕੀਤੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ 

ਉਨ੍ਹਾਂ ਦੱਸਿਆ ਕਿ ਇਸ ਵਾਰ ਹੋਲਾ ਮਹੱਲਾ ਮੌਕੇ ਪਿਛਲੇ ਸਾਲਾਂ ਨਾਲੋਂ ਵੀ ਵੱਧ ਸੰਗਤਾਂ ਦੇ ਗੁਰੂ ਨਗਰੀ ਵਿਚ ਪਹੁੰਚਣ ਦੀ ਸੰਭਾਵਨਾ ਹੈ, ਜਿਸ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੀ ਸਹੂਲਤ ਲਈ ਰਿਹਾਇਸ਼, ਗੱਠੜੀ ਘਰ, ਜੋੜਾ ਘਰ ਸਮੇਤ ਸਮੁੱਚੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸੰਗਤਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਾ ਹੋਵੇ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਹੇਠ ਹੋਲਾ ਮਹੱਲਾ ਮੌਕੇ ਸੁਰੱਖਿਆ ਦੇ ਮੱਦੇਨਜ਼ਰ ਅਤੇ ਗੈਰ-ਸਮਾਜੀ ਅਨਸਰਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਤਖ਼ਤ ਸਾਹਿਬ ਦੀ ਹਦੂਦ ਅੰਦਰ ਵੱਡੀ ਗਿਣਤੀ ’ਚ ਸੀ. ਸੀ. ਟੀ. ਵੀ. ਕੈਮਰੇ ਵੀ ਲਗਾਏ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ : ਆਵਾਰਾ ਪਸ਼ੂ ਨੂੰ ਬਚਾਉਂਦਿਆਂ ਮੋਟਰਸਾਈਕਲ ਸਵਾਰ ਨੌਜਵਾਨਾਂ ਨਾਲ ਵਾਪਰਿਆ ਭਿਆਨਕ ਹਾਦਸਾ, ਘਰ ’ਚ ਵਿਛੇ ਸੱਥਰ


author

Manoj

Content Editor

Related News