ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ

Sunday, Mar 22, 2026 - 02:15 PM (IST)

ਜ਼ਬਰਦਸਤ ਧਮਾਕੇ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ! ਸੁੱਤੇ ਪਏ ਵਿਅਕਤੀ ਦੀ ਦਰਦਨਾਕ ਮੌਤ

ਲੁਧਿਆਣਾ (ਰਾਜ)- ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਇਥੋਂ ਦੇ ਮੋਤੀ ਨਗਰ ਇਲਾਕੇ ਵਿਚ ਸਥਿਤ ਆਰ. ਕੇ. ਰੋਡ 'ਤੇ ਇਕ ਫੈਕਟਰੀ ਵਿਚ ਭਿਆਨਕ ਗੈਸ ਧਮਾਕਾ ਹੋ ਗਿਆ। ਇਸ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਸੂਰਿਆ ਨਿਟਵੀਅਰ ਫੈਕਟਰੀ ਵਿੱਚ ਹੋਏ ਧਮਾਕੇ ਨੇ ਨਾ ਸਿਰਫ਼ ਫੈਕਟਰੀ ਦੀਆਂ ਕੰਧਾਂ ਢਹਿ-ਢੇਰੀ ਕਰ ਦਿੱਤੀਆਂ ਸਗੋਂ ਇਕ ਸੁੱਤੇ ਹੋਏ ਸਹਾਇਕ ਨੂੰ ਵੀ ਜ਼ਿੰਦਾ ਸਾੜ ਦਿੱਤਾ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਦੂਰ-ਦੂਰ ਤੱਕ ਸੁਣਾਈ ਦਿੱਤੀ, ਜਿਸ ਨਾਲ ਲੋਕ ਘਬਰਾਹਟ 'ਚ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।

ਇਹ ਵੀ ਪੜ੍ਹੋ: 'ਜੇ ਮੈਨੂੰ ਅੱਧੀ ਰਾਤੀਂ ਫੜ੍ਹ ਸਕਦੇ ਹੋ ਤਾਂ ਲਾਲਜੀਤ ਭੁੱਲਰ ਖ਼ਿਲਾਫ਼ ਕਾਰਵਾਈ ਕਿਉਂ ਨਹੀਂ?': ਸੁਖਪਾਲ ਖਹਿਰਾ

ਮਿਲੀ ਜਾਣਕਾਰੀ ਮੁਤਾਬਕ ਇਹ ਖ਼ੌਫ਼ਨਾਕ ਘਟਨਾ ਰਾਤ ਕਰੀਬ ਢਾਈ ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਫੈਕਟਰੀ ਦੇ ਇਕ ਕਮਰੇ ਵਿਚ ਗੈਸ ਦਾ ਰਿਸਾਅ ਹੋ ਰਿਹਾ ਸੀ ਜਿਵੇਂ ਹੀ ਕਮਰੇ ਵਿਚ ਗੈਸ ਦਾ ਦਬਾਅ ਵਧਿਆ ਤਾਂ ਇਕ ਜ਼ਬਰਦਸਤ ਧਮਾਕਾ ਹੋਇਆ। ਧਮਾਕੇ ਦੇ ਨਾਲ ਹੀ ਪੂਰੇ ਕਮਰੇ ਵਿਚ ਅੱਗ ਦੀਆਂ ਲਪਟਾਂ ਉੱਠੀਆਂ। ਬਦਕਿਮਸਤੀ ਨਾਲ ਉਸ ਸਮੇਂ ਕਮਰੇ ਵਿਚ ਇਕ 50 ਸਾਲਾ ਹੈਲਪਰ ਰਾਮ ਨਰੇਸ਼ ਡੂੰਘੀ ਨੀਂਦ ਵਿਚ ਸੁੱਤਾ ਪਿਆ ਸੀ। ਧਮਾਕਾ ਇੰਨਾ ਭਿਆਨਕ ਸੀ ਕਿ ਤਾਸ਼ ਦੇ ਪੱਤਿਆਂ ਵਾਂਗ ਇਕ ਕੰਧ ਢਹਿ-ਢੇਰੀ ਹੋ ਗਈ ਅਤੇ ਰਾਮ ਨਰੇਸ਼ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ। ਅੱਗ ਦੀਆਂ ਲਪਟਾਂ ਨੇ ਉਸ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਤੜਫ਼-ਤੜਫ਼ ਕੇ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: DM ਗਗਨਦੀਪ ਦੇ ਮਾਮਲੇ 'ਚ ਬਾਜਵਾ ਨੇ ਘੇਰੀ 'ਆਪ' ਸਰਕਾਰ! CM ਮਾਨ ਸਣੇ ਅਧਿਕਾਰੀਆਂ 'ਤੇ ਕਾਰਵਾਈ ਦੀ ਕੀਤੀ ਮੰਗ

ਹਾਦਸੇ ਤੋਂ ਬਾਅਦ ਜਦੋਂ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਮਰੇ ਦਾ ਦ੍ਰਿਸ਼ ਵੇਖ ਕੇ ਹੈਰਾਨ ਰਹਿ ਗਈ। ਪੁਲਸ ਟੀਮ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਰੱਖਵਾ ਦਿੱਤਾ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇਲਾਹਾਬਾਦ 'ਚ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪਰਿਵਾਰ ਦੇ ਲੁਧਿਆਣਾ ਪਹੁੰਚਣ ਤੋਂ ਬਾਅਦ ਹੀ ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। ਫਿਲਹਾਲ ਪੁਲਸ ਜਾਂਚ ਕਰ ਰਹੀ ਹੈ ਕਿ ਗੈਸ ਲੀਕ ਪ੍ਰਬੰਧਨ ਦੀ ਲਾਪਰਵਾਹੀ ਕਾਰਨ ਹੋਈ ਸੀ ਜਾਂ ਸਿਰਫ਼ ਤਕਨੀਕੀ ਹਾਦਸਾ।

ਇਹ ਵੀ ਪੜ੍ਹੋ:  ਜਲੰਧਰ ਦੇ NRI ਨੇ ਕਰ 'ਤਾ ਕਮਾਲ! 4 ਮੰਜ਼ਿਲਾ ਕੋਠੀ 'ਤੇ ਖੜ੍ਹਾ ਕਰਵਾ ਦਿੱਤਾ 'ਸਟੈਚੂ ਆਫ਼ ਲਿਬਰਟੀ'

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 

 


author

shivani attri

Content Editor

Related News