ਪੰਜਾਬ ਦੀ ਇੰਡਸਟਰੀ ਨੂੰ ਬੇਹੱਦ ਵੱਡੀ ਰਾਹਤ, ਮਾਨ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ (ਵੀਡੀਓ)
Tuesday, Jun 10, 2025 - 01:18 PM (IST)

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਪੰਜਾਬ ਉਦਯੋਗ ਕ੍ਰਾਂਤੀ ਤਹਿਤ ਇੱਥੇ 'ਫਾਸਟ ਟਰੈਕ ਪੰਜਾਬ' ਪੋਰਟਲ ਲਾਂਚ ਕੀਤਾ ਗਿਆ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨਾਲ ਹੁਣ ਸੂਬੇ 'ਚ ਕਾਰੋਬਾਰੀਆਂ ਲਈ ਇੰਡਸਟਰੀ ਲਾਉਣੀ ਸੌਖੀ ਹੋ ਜਾਵੇਗੀ ਅਤੇ ਹੁਣ 45 ਦਿਨਾਂ ਦੇ ਅੰਦਰ-ਅੰਦਰ ਇੰਡਸਟਰੀ ਲਾਉਣ ਦੀ ਮਨਜ਼ੂਰੀ ਮਿਲ ਜਾਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅੱਜ ਦਾ ਫ਼ੈਸਲਾ ਬੜੀ ਦੇਰ ਤੋਂ ਉਡੀਕਿਆ ਜਾ ਰਿਹਾ ਸੀ ਅਤੇ ਇਸ ਫ਼ੈਸਲੇ ਨੇ ਸੂਬੇ 'ਚ ਇੰਡਸਟਰੀ ਨੂੰ ਵੱਡੀ ਰਾਹਤ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ 'ਚ ਵੱਡੀ ਅਤੇ ਛੋਟੀ ਇੰਡਸਟਰੀ ਨੂੰ ਬਚਾਉਣਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਖ਼ਤਰੇ ਵਿਚਾਲੇ ਨਵੀਂ ਐਡਵਾਈਜ਼ਰੀ ਦੀ ਤਿਆਰੀ! ਸੂਬਾ ਵਾਸੀ ਹੋ ਜਾਣ ਸਾਵਧਾਨ
ਜੇਕਰ ਸੂਬੇ 'ਚ ਇੰਡਸਟਰੀ ਲੱਗੇਗੀ ਤਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ ਅਤੇ ਨਸ਼ੇ ਖ਼ਤਮ ਹੋਣਗੇ। ਮੁੱਖ ਮੰਤਰੀ ਨੇ ਕਾਰੋਬਾਰੀਆਂ ਨੂੰ ਵੱਧ ਤੋਂ ਵੱਧ ਇਸ ਪੋਰਟਲ ਦਾ ਫ਼ਾਇਦਾ ਚੁੱਕਣ ਲਈ ਕਿਹਾ ਹੈ ਅਤੇ ਇਹ ਵੀ ਕਿਹਾ ਕਿ ਪੰਜਾਬ ਨੂੰ ਇੰਡਸਟਰੀ 'ਚ ਅਸੀਂ ਮੋਹਰੀ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਕਿੱਲ ਡਿਵੈਲਪਮੈਂਟ ਲਈ ਵੀ ਅਸੀਂ ਕੋਸ਼ਿਸ਼ਾਂ ਕਰ ਰਹੇ ਹਾਂ ਤਾਂ ਜੋ ਇੰਡਸਟਰੀ ਨੂੰ ਸਕਿੱਲਡ ਲੇਬਰ ਪੰਜਾਬ 'ਚੋਂ ਹੀ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਨੀਅਤ ਸਾਫ਼ ਹੈ ਅਤੇ ਨੀਅਤਾਂ ਨੂੰ ਹੀ ਮੁਰਾਦਾਂ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਅੱਗ ਵਰ੍ਹਾਊ ਗਰਮੀ ਵਿਚਾਲੇ ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਇਸ ਵਾਰ ਟੱਪ ਜਾਵੇਗੀ...
ਨੀਅਤ ਚੰਗੀ ਰਹੇ ਤਾਂ ਸਭ ਕੁੱਝ ਠੀਕ ਰਹਿੰਦਾ ਹੈ। ਪੰਜਾਬ ਦੀ ਧਰਤੀ ਕਿਸੇ ਨੂੰ ਵੀ ਭੁੱਖਾ ਨਹੀਂ ਮਰਨ ਦਿੰਦੀ। ਦੁਨੀਆ ਭਰ 'ਚ ਜਿੱਥੇ ਮਰਜ਼ੀ ਕੋਈ ਆਫ਼ਤ ਆ ਜਾਵੇ, ਉੱਥੇ ਪੰਜਾਬੀਆਂ ਦਾ ਲੰਗਰ ਪਹਿਲਾਂ ਚੱਲ ਪੈਂਦਾ ਹੈ ਅਤੇ ਸਾਨੂੰ ਸਾਡੇ ਗੁਰੂ ਸਾਹਿਬਾਨ ਨੇ ਇਹ ਆਸ਼ੀਰਵਾਦ ਦਿੱਤਾ ਹੋਇਆ ਹੈ। ਉਨ੍ਹਾਂ ਨੇ ਵਿਰੋਧੀਆਂ 'ਤੇ ਤੰਜ ਕੱਸਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਕੋਈ ਵਰਗ ਨਹੀਂ ਛੱਡਿਆ, ਜਿਹੜਾ ਉਨ੍ਹਾਂ ਤੋਂ ਦੁਖੀ ਨਾ ਹੋਇਆ ਹੋਵੇ। ਉਨ੍ਹਾਂ ਨੇ ਕਾਰੋਬਾਰੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਤੁਸੀਂ ਕੰਮ ਕਰਨ ਵਾਲੇ ਬਣੋ, ਸਰਕਾਰ ਤੁਹਾਡੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8