ਸਮਾਣਾ ''ਚ ਚੋਣਾਂ ਦੌਰਾਨ ਭਾਰੀ ਹੰਗਾਮਾ, ਪੁਲਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
Tuesday, May 26, 2026 - 06:39 PM (IST)
ਪਟਿਆਲਾ: ਪਟਿਆਲਾ ਜ਼ਿਲ੍ਹੇ ਦੇ ਸਮਾਣਾ ਨਗਰ ਕੌਂਸਲ ਚੋਣਾਂ ਦੌਰਾਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਭਾਰੀ ਹੰਗਾਮਾ ਹੋਣ ਦੀ ਖ਼ਬਰ ਸਾਹਮਣੇ ਹੈ। ਬੂਥ ਕੈਪਚਰਿੰਗ ਦੇ ਇਲਜ਼ਾਮਾਂ ਤੋਂ ਬਾਅਦ ਲੋਕਾਂ ਦਾ ਗੁੱਸਾ ਭੜਕ ਗਿਆ, ਜਿਸ ਕਾਰਨ ਕਈ ਥਾਵਾਂ 'ਤੇ ਪੁਲਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਹਿੰਸਕ ਟਕਰਾਅ ਹੋਇਆ। ਜਾਣਕਾਰੀ ਅਨੁਸਾਰ ਸਮਾਣਾ ਦੀ ਕ੍ਰਿਸ਼ਨਾ ਬਸਤੀ ਸਥਿਤ ਪੋਲਿੰਗ ਬੂਥ 'ਤੇ ਸਥਿਤੀ ਉਸ ਸਮੇਂ ਤਣਾਅਪੂਰਨ ਹੋ ਗਈ ਜਦੋਂ ਸਥਾਨਕ ਲੋਕਾਂ ਨੇ ਬਾਹਰੋਂ ਆਏ ਕੁਝ ਨੌਜਵਾਨਾਂ ਦੇ ਪੋਲਿੰਗ ਸਟੇਸ਼ਨ ਵਿੱਚ ਦਾਖਲ ਹੋਣ ਦਾ ਵਿਰੋਧ ਕੀਤਾ। ਇਹ ਵਿਰੋਧ ਜਲਦੀ ਹੀ ਹਿੰਸਕ ਰੂਪ ਧਾਰਨ ਕਰ ਗਿਆ ਅਤੇ ਭੀੜ ਨੇ ਪੁਲਸ 'ਤੇ ਪਥਰਾਅ ਸ਼ੁਰੂ ਕਰ ਦਿੱਤਾ। ਹਾਲਾਤ ਨੂੰ ਕਾਬੂ ਹੇਠ ਲਿਆਉਣ ਲਈ ਪੁਲਸ ਨੂੰ ਲਾਠੀਚਾਰਜ ਕਰਨਾ ਪਿਆ।
ਇਹ ਵੀ ਪੜ੍ਹੋ-ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ ਪੈ ਗਿਆ ਪੰਗਾ (ਵੀਡੀਓ)
ਇਸ ਹੰਗਾਮੇ ਦੌਰਾਨ ਇਕ ਮੰਦਭਾਗੀ ਘਟਨਾ ਵੀ ਵਾਪਰੀ ਜਦੋਂ ਛੱਤ 'ਤੇ ਖੜ੍ਹਾ ਇਕ ਨੌਜਵਾਨ ਉੱਪਰੋਂ ਲੰਘ ਰਹੀਆਂ ਬਿਜਲੀ ਦੀਆਂ ਤਾਰਾਂ ਦੀ ਲਪੇਟ ਵਿਚ ਆ ਗਿਆ। ਨੌਜਵਾਨ ਨੂੰ ਜ਼ਬਰਦਸਤ ਕਰੰਟ ਲੱਗਿਆ ਅਤੇ ਉਹ ਗੰਭੀਰ ਰੂਪ ਵਿਚ ਝੁਲਸ ਗਿਆ। ਜ਼ਖਮੀ ਨੌਜਵਾਨ ਦੀ ਪਛਾਣ ਕ੍ਰਿਸ਼ਨਾ ਬਸਤੀ ਦੇ ਰਹਿਣ ਵਾਲੇ ਯਾਕੂਬ ਵਜੋਂ ਹੋਈ ਹੈ । ਉਸ ਨੂੰ ਤੁਰੰਤ ਸਮਾਣਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਡਾਕਟਰਾਂ ਮੁਤਾਬਕ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ-ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
