ਪੰਜਾਬ ''ਚ ''ਲਾਸ਼ਾਂ'' ਬਦਲਣ ਦੇ ਮਾਮਲੇ ''ਚ ਜ਼ਬਰਦਸਤ ਮੋੜ, ਮਨੁੱਖੀ ਅੰਗਾਂ ਦੀ ਤਸਕਰੀ ਦਾ ਖ਼ਦਸ਼ਾ

08/08/2020 8:45:57 AM

ਚੰਡੀਗੜ੍ਹ (ਹਾਂਡਾ) : ਅੰਮ੍ਰਿਤਸਰ ਸਥਿਤ ਗੁਰੂ ਨਾਨਕ ਦੇਵ ਹਸਪਤਾਲ ਤੋਂ ਮੁਕੇਰੀਆਂ ਵਾਸੀ 92 ਸਾਲਾ ਪ੍ਰੀਤਮ ਸਿੰਘ ਦੀ ਲਾਸ਼ ਬਦਲੇ ਜਾਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਨੇ ਨਵਾਂ ਮੋੜ ਲੈ ਲਿਆ ਹੈ। ਹੁਣ ਮਨੁੱਖੀ ਅੰਗਾਂ ਦੀ ਤਸਕਰੀ ਦੀ ਵੀ ਜਾਂਚ ਕੀਤੀ ਜਾਵੇਗੀ। ਕੋਰੋਨਾ ਲਾਗ ਦੀ ਆੜ 'ਚ ਮਨੁੱਖੀ ਅੰਗਾਂ ਦੀ ਤਸਕਰੀ ਅਤੇ ਮਰਨ ਵਾਲੇ ਲੋਕਾਂ ਦੇ ਅੰਗਾਂ ਨੂੰ ਗੈਰ-ਕੋਵਿਡ ਇਨਫੈਕਟਿਡ ਰੋਗੀਆਂ 'ਚ ਟਰਾਂਸਪਲਾਂਟ ਕਰਨ ਸਬੰਧੀ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ 'ਚ ਪ੍ਰਕਾਸ਼ਿਤ ਖ਼ਬਰਾਂ ’ਤੇ ਨੋਟਿਸ ਲੈਂਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਵਿਸਥਾਰਿਤ ਜਾਂਚ ਕਰ ਕੇ ਇਕ ਮਹੀਨੇ 'ਚ ਰਿਪੋਰਟ ਦਰਜ ਕਰਨ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 'ਨਿਵੇਸ਼' ਨੂੰ ਹੁਲਾਰਾ ਦੇਣ ਲਈ ਵੱਡੀ ਪਹਿਲ ਕਦਮੀ

PunjabKesari

ਪ੍ਰੀਤਮ ਸਿੰਘ ਦੀ ਗੁੰਮਸ਼ੁਦਗੀ ਦੀ ਸ਼ਿਕਾਇਤ ਲੈ ਕੇ ਹਾਈਕੋਰਟ ਪੁੱਜੇ ਬੇਟੇ ਗੁਰਚਰਨਜੀਤ ਅਤੇ ਹੋਰ ਦੀ ਪਟੀਸ਼ਨ ’ਤੇ ਜਸਟਿਸ ਹਰਨਰੇਸ਼ ਸਿੰਘ ਗਿੱਲ ਨੇ ਕਿਹਾ ਕਿ ਕੋਰੋਨਾ ਦੇ ਦੌਰ 'ਚ ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਸੇਵਾ ਸਟਾਫ਼ ਨੂੰ ਕੋਰੋਨਾ ਯੋਧੇ ਕਹਿ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ ਤਾਂ ਮਨੁੱਖੀ ਅੰਗਾਂ ਦੀ ਤਸਕਰੀ ਦੇ ਰੈਕੇਟ ਸਬੰਧੀ ਮੀਡੀਆ 'ਚ ਪ੍ਰਕਾਸ਼ਿਤ ਖ਼ਬਰਾਂ ਨੂੰ ਵੀ ਨਜ਼ਰ-ਅੰਦਾਜ਼ ਨਹੀਂ ਕੀਤਾ ਜਾ ਸਕਦਾ।

ਇਹ ਵੀ ਪੜ੍ਹੋ : ਕੋਰੋਨਾ ਆਫ਼ਤ : ਪੰਜਾਬ 'ਚ 'ਮੌਤ ਦਰ' ਨੇ ਉਡਾਈ ਸਰਕਾਰ ਦੀ ਨੀਂਦ, 4 ਜ਼ਿਲ੍ਹਿਆਂ ਦੇ ਹਾਲਾਤ ਬੇਹੱਦ ਡਰਾਉਣੇ

ਅੰਗਾਂ ਦੀ ਤਸਕਰੀ ਨੂੰ ਗੰਭੀਰ ਚਿੰਤਾ ਦਾ ਵਿਸ਼ਾ ਦੱਸਦਿਆਂ ਜਸਟਿਸ ਗਿੱਲ ਨੇ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਪ੍ਰੀਤਮ ਦੀ ਲਾਸ਼ ਪਦਮਾ ਨਾਲ ਬਦਲੇ ਜਾਣ ਦੀ ਜਾਂਚ ਐੱਸ. ਡੀ. ਐੱਮ. ਤੋਂ ਲੈ ਕੇ ਪੁਲਸ ਕਮਿਸ਼ਨਰ ਨੂੰ ਸੌਂਪ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ 'ਚ ਅਸਲੀਅਤ 'ਚ ਮਨੁੱਖੀ ਅੰਗਾਂ ਦੀ ਤਸਕਰੀ ਦਾ ਕੋਈ ਗੈਂਗ ਸ਼ਾਮਲ ਹੈ ਤਾਂ ਅਣ-ਮਨੁੱਖੀ ਦੋਸ਼ ਅਪਰਾਧ ਵਾਲੇ ਨੂੰ ਫੜ੍ਹਿਆ ਜਾਣਾ ਜ਼ਰੂਰੀ ਹੈ।

ਇਹ ਵੀ ਪੜ੍ਹੋ : ਟਰੈਕ 'ਤੇ ਤਾਇਨਾਤ ਸੁਰੱਖਿਆ ਮੁਲਾਜ਼ਮ ਦਾ ਦਾਅਵਾ, 'ਬਿਨਾਂ ਟੈਸਟ ਦੇ ਲੈ ਜਾਓ ਡਰਾਈਵਿੰਗ ਲਾਈਸੈਂਸ'

ਵਿਵਸਥਾ 'ਚ ਆਮ ਲੋਕਾਂ ਦਾ ਵਿਸ਼ਵਾਸ ਬਣਾਏ ਰੱਖਣ ਲਈ ਇਹ ਸਾਫ਼ ਕਰਨਾ ਜ਼ਰੂਰੀ ਹੈ। ਜਸਟਿਸ ਗਿੱਲ ਨੇ ਹੁਕਮਾਂ 'ਚ ਕਿਹਾ ਕਿ ਹਸਪਤਾਲ ਸਟਾਫ਼ ਦੇ ਕਰਤੱਵ ਅਤੇ ਭਰੋਸੇਯੋਗਤਾ ’ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ ਪਰ ਇਹ ਵੀ ਸੱਚ ਹੈ ਕਿ ਕਿਤੇ ਨਾ ਕਿਤੇ ਕੁੱਝ ਗਲਤ ਤਾਂ ਹੋਇਆ ਹੈ, ਜਿਸ ਨੂੰ ਠੀਕ ਕੀਤੇ ਜਾਣ ਦੀ ਲੋੜ ਹੈ। ਜਸਟਿਸ ਨੇ ਕਿਹਾ ਕਿ ਕੋਰੋਨਾ ਲਾਗ ਦਾ ਪ੍ਰਸਾਰ ਚਰਮ ’ਤੇ ਹੈ ਅਤੇ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵੱਧ ਰਹੀ ਹੈ।



 


Babita

Content Editor

Related News