ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ’ਤੇ ਮੋਗਾ ਪੁਲਸ ’ਤੇ ਡਿੱਗੀ ਵੱਡੀ ‘ਗਾਜ’, ਸਹਾਇਕ ਥਾਣੇਦਾਰ ਬਰਖ਼ਾਸਤ,

04/08/2021 10:42:23 AM

ਮੋਗਾ (ਗੋਪੀ ਰਾਊਕੇ, ਆਜ਼ਾਦ) - ਭਾਵੇਂ ਮਾਣਯੋਗ ਸੁਪਰੀਮ ਕੋਰਟ ਵਲੋਂ ਪੁਲਸ ਥਾਣਿਆਂ ’ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਕਰਨ ਦੀਆਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ। ਮੋਗਾ ਦੇ ਥਾਣਾ ਸਿਟੀ-1 ਵਿਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਕਥਿਤ ਗੈਰ ਕਾਨੂੰਨੀ ਪੁਲਸ ਹਿਰਾਸਤ ਵਿਚ ਰੱਖਣ ਦੇ ਨਾਲ-ਨਾਲ ਉਨ੍ਹਾਂ ’ਤੇ ਅਣਮਨੁੱਖੀ ਤਸ਼ੱਦਦ ਢਾਹ ਕੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਕਰਨ ਦੇ ਮਾਮਲੇ ’ਚ ਮੋਗਾ ਪੁਲਸ ’ਤੇ ਵੱਡੀ ਗਾਜ ਡਿੱਗੀ ਹੈ। ਇਸੇ ਮਾਮਲੇ ’ਚ ਜ਼ਿਲ੍ਹਾ ਪੁਲਸ ਮੁਖੀ ਮੋਗਾ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸ਼ੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ, ਜਦਕਿ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਪੁੱਤਰ ਦੀ ਲਾਲਸਾ ’ਚ ਅੰਨ੍ਹਾ ਹੋਇਆ ‘ਸਹੁਰਾ’ ਪਰਿਵਾਰ, ਨੂੰਹ ਨੂੰ ਜ਼ਹਿਰ ਦੇ ਕੇ ਦਿੱਤੀ ਦਰਦਨਾਕ ਮੌਤ

ਜ਼ਿਕਰਯੋਗ ਹੈ ਕਿ ਸਮਾਜ ਸੇਵੀ ਮਹਿੰਦਰਪਾਲ ਲੂੰਬਾ ਨੇ ਇਸ ਮਾਮਲੇ ਦੀ ਸੋਸ਼ਲ ਮੀਡੀਆ ’ਤੇ ਵੀਡੀਓ ਵਾਇਰਲ ਕੀਤੀ ਸੀ, ਜਿਸ ਵਿਚ ਸਿੱਧੇ ਤੌਰ ’ਤੇ ਇਹ ਦਿਖਾਈ ਦੇ ਰਿਹਾ ਸੀ ਕਿ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਦੀਆਂ ਲੱਤਾਂ ਕਾਠ ਵਿਚ ਫਸਾ ਕੇ ਉਨ੍ਹਾਂ ਨੂੰ ਤਸੀਹੇ ਦਿੱਤੇ ਜਾ ਰਹੇ ਸਨ। ਪਤਾ ਲੱਗਾ ਹੈ ਕਿ ਜ਼ਿਲ੍ਹਾ ਪੁਲਸ ਮੁਖੀ ਨੇ ਇਸ ਮਾਮਲੇ ਦੀ ਜਾਂਚ ਐੱਸ. ਪੀ. ਆਈ. ਜਗਤਪ੍ਰੀਤ ਸਿੰਘ ਨੂੰ ਸੌਂਪੀ ਸੀ, ਜਿਨ੍ਹਾਂ ਦੀ ਰਿਪੋਰਟ ਦੇ ਆਧਾਰ ’ਤੇ ਇਹ ਵੱਡੀ ਕਾਰਵਾਈ ਹੋਈ ਹੈ।

ਪੜ੍ਹੋ ਇਹ ਵੀ ਖ਼ਬਰ - ਪਤੀ ਵੱਲੋਂ ਰੰਗਰਲੀਆਂ ਮਨਾਉਂਦੀ ਦੀ ਵੀਡੀਓ ਵਾਇਰਲ ਕਰਨ ਮਗਰੋਂ ਹੁਣ ਪਤਨੀ ਨੇ ਵੀ ਕੀਤੇ ਵੱਡੇ ਖ਼ੁਲਾਸੇ

ਸਮਾਜ ਸੇਵੀ ਲੂੰਬਾ ਨੇ ਦੱਸਿਆ ਕਿ 25 ਮਾਰਚ ਦੀ ਦੇਰ ਸ਼ਾਮ ਉਨ੍ਹਾਂ ਥਾਣੇ ਦਾ ਨਿੱਜੀ ਤੌਰ ’ਤੇ ਦੌਰਾ ਕੀਤਾ ਅਤੇ ਕੋਰੀਅਰ ਕੰਪਨੀ ਦੇ ਮੈਨੇਜਰ ਲਵਕਿਰਨ ਸਿੰਘ ਦੁਸਾਂਝ ਅਤੇ ਸੁਰੱਖਿਆ ਗਾਰਡ ਰਿੰਕੂ ਸਿੰਘ ਦਾ ਕੰਪਨੀ ਦਫ਼ਤਰ ਦੇ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਮਾਮੂਲੀ ਝਗੜਾ ਹੋਇਆ ਸੀ ਅਤੇ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮਾਂ ਨੂੰ ਥਾਣੇ ਲਿਆ ਕਿ ਬੰਦ ਕਰਦਿਆਂ ਉਨ੍ਹਾਂ ਦੀਆਂ ਲੱਤਾਂ ਕਾਠ ਵਿਚ ਦੇ ਦਿੱਤੀਆਂ।

ਪੜ੍ਹੋ ਇਹ ਵੀ ਖਬਰ - ਹੋਟਲ ’ਚ ਪ੍ਰੇਮੀ ਨਾਲ ਰੰਗਰਲੀਆਂ ਮਨਾ ਰਹੀ ਸੀ ਪਤਨੀ, ਅਚਾਨਕ ਪੁੱਜੇ ਪਤੀ ਨੇ ਚਾੜ੍ਹਿਆ ਕੁਟਾਪਾ, ਵੇਖੋ ਵੀਡੀਓ

ਇਥੇ ਹੀ ਬੱਸ ਨਹੀਂ ਗੈਰ ਕਾਨੂੰਨੀ ਹਿਰਾਸਤ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਰਾਜੀਨਾਮਾ ਹੋਣ ਮਗਰੋਂ ਕਥਿਤ ਵੱਢੀ ਨਾ ਮਿਲਣ ਕਰ ਕੇ ਏ. ਐੱਸ. ਆਈ. ਨੇ ਦੋਹਾਂ ਦੇ ਲੰਮੇ ਪਾ ਕੇ ਪਟੇ ਵੀ ਮਾਰੇ ਸਨ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸ. ਪੀ. ਹੈੱਡਕੁਆਰਟਰ ਗੁਰਦੀਪ ਸਿੰਘ, ਡੀ. ਐੱਸ. ਪੀ. ਸਿਟੀ ਬਰਜਿੰਦਰ ਸਿੰਘ ਭੁੱਲਰ ਨੇ ਸ਼ਿਕਾਇਤ ਕਰਤਾ ਨੂੰ ਮੌਕੇ ’ਤੇ ਸੱਦਿਆ ਇਸ ਮਗਰੋਂ ਏ. ਐੱਸ. ਆਈ. ਨੂੰ ਬਰਖਾਸਤ ਕਰਨ ਅਤੇ ਥਾਣਾ ਮੁਖੀ ਅਤੇ ਮੁਨਸ਼ੀ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਪੜ੍ਹੋ ਇਹ ਵੀ ਖਬਰ -  ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ

ਪੜ੍ਹੋ ਇਹ ਵੀ ਖਬਰ - ਵੱਡੀ ਖ਼ਬਰ : ਟਿਕਰੀ ਬਾਰਡਰ ‘ਤੇ ਪਿੰਡ ਢਿੱਲਵਾਂ ਦੇ ਕਿਸਾਨ ਦਾ ਦੋਸਤ ਵਲੋਂ ਕਤਲ

rajwinder kaur

This news is Content Editor rajwinder kaur