ਸੰਗਰੂਰ ਦੀ ਘਟਨਾ ਦਾ ਸੂ-ਮੋਟੋ ਲੈਂਦਿਆਂ ਮਨੁੱਖੀ ਅਧਿਕਾਰ ਕਮਿਸ਼ਨ ਨੇ ਮੰਗੀ ਰਿਪੋਰਟ

02/20/2020 12:32:08 AM

ਚੰਡੀਗਡ਼੍ਹ,(ਰਮਨਜੀਤ)- ਸੰਗਰੂਰ ਜ਼ਿਲੇ ’ਚ ਸਕੂਲ ਵੈਨ ’ਚ ਅੱਗ ਲੱਗਣ ਦੀ ਘਟਨਾ ਦੌਰਾਨ ਚਾਰ ਬੱਚਿਆਂ ਦੀ ਮੌਤ ਹੋਣ ਦੀਆਂ ਖਬਰਾਂ ਦਾ ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਨੇ ਨੋਟਿਸ ਲੈਂਦਿਆਂ ਰਾਜ ਸਰਕਾਰ ਕੋਲੋਂ ਰਿਪੋਰਟ ਮੰਗੀ ਹੈ। ਮੀਡੀਆ ’ਚ ਆਈਆਂ ਖਬਰਾਂ ਤੋਂ ਇਸ ਘਟਨਾ ਦਾ ਸੂ-ਮੋਟੋ ਲੈਂਦੇ ਹੋਏ ਮਨੁੱਖੀ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਜਸਟਿਸ ਇਕਬਾਲ ਅਹਿਮਦ ਅੰਸਾਰੀ ਅਤੇ ਮੈਂਬਰ ਜਸਟਿਸ ਆਸ਼ੂਤੋਸ਼ ਮੋਹੰਤਾ ਨੇ ਪੰਜਾਬ ਸਰਕਾਰ ਤੋਂ ਟਰਾਂਸਪੋਰਟ ਵਿਭਾਗ ਦੇ ਸਕੱਤਰ ਰਾਹੀਂ 25 ਮਾਰਚ ਤੱਕ ਰਿਪੋਰਟ ਦੇਣ ਨੂੰ ਕਿਹਾ ਹੈ। ਰਿਪੋਰਟ ’ਚ ਸੂਬੇ ਭਰ ’ਚ ਸਕੂਲਾਂ ਵਲੋਂ ਖਟਾਰਾ ਜਾਂ ਨਿਯਮਾਂ ਦੀ ਉਲੰਘਣਾ ਕਰਦਿਆਂ ਵਰਤੀਆਂ ਜਾ ਰਹੀਆਂ ਸਕੂਲ ਵੈਨਾਂ-ਬੱਸਾਂ ਦਾ ਬਿਓਰਾ ਮੰਗਿਆ ਹੈ। ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਖਿਲਾਫ਼ ਕੀਤੀ ਗਈ ਕਾਰਵਾਈ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਇਹ ਵੀ ਦੱਸਿਆ ਜਾਵੇ ਕਿ ਵਾਹਨਾਂ ਨੂੰ ਫਿਟਨੈੱਸ ਸਰਟੀਫਿਕੇਟ ਦੇਣ ਲਈ ਰਾਜ ਭਰ ’ਚ ਕਿੰਨੇ ਮੋਟਰ ਵ੍ਹੀਕਲ ਇੰਸਪੈਕਟਰ ਤਾਇਨਾਤ ਹਨ।

Bharat Thapa

This news is Content Editor Bharat Thapa