ਪਾਣੀ ਦੀ ਕਿੱਲਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

Thursday, Jun 19, 2025 - 01:56 PM (IST)

ਪਾਣੀ ਦੀ ਕਿੱਲਤ ’ਤੇ ਮਨੁੱਖੀ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ

ਚੰਡੀਗੜ੍ਹ (ਮਨਪ੍ਰੀਤ) : ਪੰਜਾਬ ਰਾਜ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੈਂਬਵਾਲਾ, ਖੁੱਡਾ ਅਲੀਸ਼ੇਰ ਤੇ ਸੈਕਟਰ 47-ਡੀ ਵਸਨੀਕਾਂ ਨੂੰ ਬੀਤੇ ਲੰਬੇ ਸਮੇਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਸਬੰਧੀ ਆ ਰਹੀ ਸਮੱਸਿਆਵਾਂ ਦੇ ਮਾਮਲੇ ਦਾ ਨੋਟਿਸ ਲਿਆ ਹੈ। ਕੈਂਬਵਾਲਾ, ਖੁੱਡਾ ਅਲੀਸ਼ੇਰ ਦੇ ਵਸਨੀਕਾਂ ਨੂੰ ਪਾਣੀ ਦੀ ਸਪਲਾਈ ’ਚ ਸਮੱਸਿਆ ਆ ਰਹੀ ਹੈ ਅਤੇ ਸੈਕਟਰ 47-ਡੀ ਦੇ ਵਸਨੀਕ ਗੰਦੇ ਪਾਣੀ ਦੀ ਸਪਲਾਈ ਤੋਂ ਪਰੇਸ਼ਾਨ ਹਨ, ਜਿਸ ਕਾਰਨ ਇਨ੍ਹਾਂ ਇਲਾਕਿਆਂ ਦੇ ਵਸਨੀਕ ਪਿਛਲੇ ਕਈ ਦਿਨਾਂ ਤੋਂ ਬਹੁਤ ਘੱਟ ਦਬਾਅ ਵਾਲੀ ਸਪਲਾਈ ਦੇ ਨਾਲ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੇ ਹਨ।

ਬਹੁਤ ਸਾਰੇ ਵਸਨੀਕ ਪਾਣੀ ਦੇ ਟੈਂਕਰ ਨੂੰ ਕਿਰਾਏ 'ਤੇ ਲੈਣ ਲਈ ਭਾਰੀ ਫ਼ੀਸਾਂ ਦੇਣ ਲਈ ਮਜਬੂਰ ਹਨ। ਸੈਕਟਰ 47-ਡੀ ਦੇ ਵਸਨੀਕਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਪ੍ਰਸ਼ਾਸਨ ਸਥਾਈ ਹੱਲ ਲੱਭਣ ’ਚ ਅਸਫ਼ਲ ਰਿਹਾ ਹੈ। ਕਮਿਸ਼ਨ ਦੇ ਚੇਅਰਮੈਨ ਜਸਟਿਸ ਸੰਤ ਪ੍ਰਕਾਸ਼ ਦੀ ਅਗਵਾਈ ਵਾਲੇ ਕਮਿਸ਼ਨ ਨੇ ਇਸ ਦਾ ਨੋਟਿਸ ਲੈਂਦਿਆਂ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਨੂੰ ਸੁਰੱਖਿਅਤ ਪੀਣ ਵਾਲੇ ਪਾਣੀ ਦੀ ਸਪਲਾਈ ਨਾ ਕਰਨ ਲਈ ਸਬੰਧਤ ਅਧਿਕਾਰੀ ਦੀ ਜ਼ਿੰਮੇਵਾਰੀ ਤੈਅ ਕਰਨ ਦੇ ਨਿਰਦੇਸ਼ ਦਿੱਤੇ। ਕਮਿਸ਼ਨ ਨੇ ਹੁਕਮ ਦਿੱਤੇ ਹਨ ਕਿ ਸੰਯੁਕਤ ਕਮਿਸ਼ਨਰ ਰੈਂਕ ਦਾ ਅਧਿਕਾਰੀ ਨਿੱਜੀ ਤੌਰ 'ਤੇ ਪੇਸ਼ ਹੋਵੇ ਤੇ 27 ਜੂਨ ਨੂੰ ਮਾਮਲੇ ਦੀ ਅਗਲੀ ਸੁਣਵਾਈ ਤੱਕ ਇਨ੍ਹਾਂ ਸ਼ਿਕਾਇਤ ਦੇ ਹੱਲ ਤੋਂ ਬਾਅਦ ਰਿਪੋਰਟ ਪੇਸ਼ ਕਰੇ।
 


author

Babita

Content Editor

Related News