ਬੇਅਬਾਦ ਪਲਾਟ ’ਚੋਂ ਮਿਲਿਆ ''ਮਨੁੱਖੀ ਪਿੰਜਰ'', ਸਿਰ ਨਾਲੋਂ ਵੱਖ ਪਿਆ ਸੀ ਧੜ

Tuesday, Feb 16, 2021 - 10:15 AM (IST)

ਬੇਅਬਾਦ ਪਲਾਟ ’ਚੋਂ ਮਿਲਿਆ ''ਮਨੁੱਖੀ ਪਿੰਜਰ'', ਸਿਰ ਨਾਲੋਂ ਵੱਖ ਪਿਆ ਸੀ ਧੜ

ਸਾਹਨੇਵਾਲ/ਕੁਹਾੜਾ (ਜ.ਬ.) : ਥਾਣਾ ਸਾਹਨੇਵਾਲ ਦੀ ਪੁਲਸ ਨੇ ਢੰਡਾਰੀ ਸਥਿਤ ਰਿਲਾਇੰਸ ਦੇ ਪੈਟਰੋਲ ਪੰਪ ਦੇ ਪਿਛਲੇ ਪਾਸਿਓਂ ਇਕ ਮਨੁੱਖੀ ਪਿੰਜਰ ਬਰਾਮਦ ਕੀਤਾ ਹੈ। ਪੁਲਸ ਵੱਲੋਂ ਇਸ ਦਾ ਕਥਿਤ ਤੌਰ ’ਤੇ ਕਤਲ ਕੀਤੇ ਜਾਣ ਦਾ ਖ਼ਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। ਫਿਲਹਾਲ ਇਸ ਘਟਨਾ ਤੋਂ ਬਾਅਦ ਇਲਾਕੇ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਮਹਿਲਾ ਕਾਂਗਰਸ ਦੀ ਪ੍ਰਧਾਨ 'ਤੇ 'ਫਾਇਰਿੰਗ ਮਾਮਲੇ' ਦਾ ਅਸਲ ਸੱਚ ਆਇਆ ਸਾਹਮਣੇ

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਸੀ। ਉਕਤ ਵਿਅਕਤੀ ਨੇ ਇਕ ਬੇਅਬਾਦ ਪਲਾਟ ’ਚ ਮਨੁੱਖੀ ਪਿੰਜਰ ਦਾ ਧੜ ਅਤੇ ਸਿਰ ਵੱਖ-ਵੱਖ ਪਿਆ ਹੋਇਆ ਦੇਖਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 3 ਬੂਥਾਂ 'ਤੇ ਮੁੜ 'ਵੋਟਾਂ' ਪੈਣੀਆਂ ਸ਼ੁਰੂ, ਚੋਣ ਕਮਿਸ਼ਨ ਨੇ ਦਿੱਤੇ ਸੀ ਹੁਕਮ

ਇਸ ਦੀ ਸੂਚਨਾ ਮਿਲਣ 'ਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਪਿੰਜਰ ਨੂੰ ਕਬਜ਼ੇ ’ਚ ਲੈ ਲਿਆ ਅਤੇ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾ ਦਿੱਤਾ ਹੈ। ਇਸ ਦਾ ਡੀ. ਐੱਨ. ਏ. ਟੈਸਟ ਕਰਵਾਉਣ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋ ਸਕੇਗੀ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਪੰਜਾਬ 'ਚ ਦਿਨੋਂ-ਦਿਨ ਵੱਧ ਰਹੀਆਂ ਕਤਲ ਵਰਗੀਆਂ ਵਾਰਦਾਤਾਂ ਬਾਰੇ ਦਿਓ ਆਪਣੀ ਰਾਏ


author

Babita

Content Editor

Related News