ਬੰਦ ਮਕਾਨ ’ਚੋਂ ਮਿਲਿਆ ਮਨੁੱਖੀ ਪਿੰਜਰ, ਇਲਾਕੇ 'ਚ ਫੈਲੀ ਸਨਸਨੀ

02/10/2023 8:56:25 AM

ਬਟਾਲਾ (ਸਾਹਿਲ, ਯੋਗੀ, ਅਸ਼ਵਨੀ)- ਕਾਦੀਆਂ ਸ਼ਹਿਰ ਦੇ ਮੁਹੱਲਾ ਕ੍ਰਿਸ਼ਨਾ ਨਗਰ ਤੋਂ ਬੰਦ ਮਕਾਨ ਵਿਚ ਇਕ ਵਿਅਕਤੀ ਦਾ ਪਿੰਜਰ ਮਿਲਣ ਕਾਰਨ ਇਲਾਕੇ ’ਚ ਸਨਸਨੀ ਫੈਲ ਗਈ। ਇਸ ਸਬੰਧੀ ਗੁਰਮੁੱਖ ਸਿੰਘ ਉਰਫ ਗੋਰਾ ਪੁੱਤਰ ਮੱਖਣ ਸਿੰਘ ਵਾਸੀ ਕ੍ਰਿਸ਼ਨਾ ਨਗਰ ਕਾਦੀਆਂ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਹ ਕਾਦੀਆਂ ਦੇ ਮੁਹੱਲਾ ਪ੍ਰਤਾਪ ਨਗਰ ਵਿਖੇ ਕਿਰਾਏ ਦੇ ਮਕਾਨ ’ਚ ਰਹਿ ਰਿਹਾ ਹੈ ਅਤੇ ਉਸ ਦੇ ਪਿਤਾ ਮੱਖਣ ਸਿੰਘ ਨੇ ਕਰੀਬ 30 ਸਾਲ ਪਹਿਲਾਂ ਮਕਾਨ ਮੁਹੱਲਾ ਕ੍ਰਿਸ਼ਨਾ ਨਗਰ ਵਿਖੇ ਖਰੀਦਿਆ ਸੀ।

ਇਹ ਵੀ ਪੜ੍ਹੋ: ਅਮਰੀਕਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ ਜ਼ਖ਼ਮੀ ਹੋਈ ਭਾਰਤੀ ਵਿਦਿਆਰਥਣ ਲੜ ਰਹੀ ਹੈ ਜ਼ਿੰਦਗੀ ਲਈ ਜੰਗ

ਗੁਰਮੁਖ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਮਹਿੰਦਰ ਸਿੰਘ, ਜੋ ਕਿ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਉਸ ਦੀ ਆਂਢ-ਗੁਆਂਢ ’ਚ ਕਿਸੇ ਨਾਲ ਕੋਈ ਬੋਲ ਚਾਲ ਨਹੀਂ ਸੀ। ਅੱਜ ਉਸ ਨੂੰ ਪਤਾ ਲੱਗਾ ਕਿ ਮਹਿੰਦਰ ਸਿੰਘ ਦਾ ਪਿੰਜਰ ਮੁਹੱਲਾ ਕ੍ਰਿਸ਼ਨਾ ਨਗਰ ਵਾਲੇ ਮਕਾਨ ਦੇ ਇਕ ਕਮਰੇ ਵਿਚ ਪਿਆ ਹੋਇਆ ਹੈ। ਉਸ ਨੇ ਦੱਸਿਆ ਕੰਕਾਲ ਦੇਖਣ ਤੋਂ ਲੱਗਦਾ ਹੈ ਕਿ ਉਸ ਦੇ ਭਰਾ ਦੀ ਕਰੀਬ 2 ਸਾਲ ਪਹਿਲਾਂ ਮੌਤ ਬੀਮਾਰੀ ਕਾਰਨ ਹੋਈ ਹੋਵੇਗੀ। ਪਰ ਫਿਰ ਵੀ ਮੈਨੂੰ ਪਤਾ ਲੱਗਣਾ ਚਾਹੀਦਾ ਹੈ ਕਿ ਮੇਰੇ ਭਰਾ ਦੀ ਮੌਤ ਕਿਸ ਤਰ੍ਹਾਂ ਹੋਈ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖ਼ਬਰ, ਚੰਗੇ ਭਵਿੱਖ ਲਈ ਇੱਕ ਮਹੀਨਾ ਪਹਿਲਾਂ ਕੈਨੇਡਾ ਗਈ 20 ਸਾਲਾ ਕੁੜੀ ਨੇ ਕੀਤੀ ਖ਼ੁਦਕੁਸ਼ੀ

ਉਧਰ ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪੁਲਸ ਥਾਣਾ ਕਾਦੀਆਂ ਦੇ ਐੱਸ. ਐੱਚ. ਓ. ਸੁਖਰਾਜ ਸਿੰਘ ਨੇ ਦੱਸਿਆ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਹੈ ਅਤੇ ਉਕਤ ਵਿਅਕਤੀ ਦੇ ਪਿੰਜਰ ਨੂੰ ਉਨ੍ਹਾਂ ਨੇ ਆਪਣੇ ਕਬਜ਼ੇ ’ਚ ਲੈ ਕੇ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਰਟਮ ਲਈ ਬਟਾਲਾ ਸਿਵਲ ਹਸਪਤਾਲ ਵਿਖੇ ਭੇਜ ਦਿੱਤਾ ਗਿਆ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਅਗਲੀ ਕਾਰਵਾਈ ਨੂੰ ਅਮਲ ’ਚ ਲਿਆਂਦਾ ਜਾਵੇਗਾ।

ਇਹ ਵੀ ਪੜ੍ਹੋ: ਕੈਨੇਡਾ 'ਚ ਡੇਅ-ਕੇਅਰ ਸੈਂਟਰ 'ਚ ਦਾਖਲ ਹੋਈ ਬੱਸ, 2 ਬੱਚਿਆਂ ਦੀ ਮੌਤ, 6 ਜ਼ਖ਼ਮੀ

 


 


cherry

Content Editor

Related News