ਪੰਜਾਬ 'ਚ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਲਈ ਜ਼ਰੂਰੀ ਖ਼ਬਰ, ਮੌਸਮ ਵਿਭਾਗ ਨੇ ਜਾਰੀ ਕੀਤੀ ਚਿਤਾਵਨੀ
Monday, Aug 07, 2023 - 04:14 PM (IST)
ਚੰਡੀਗੜ੍ਹ : ਪੰਜਾਬ 'ਚ ਹੁੰਮਸ ਭਰੀ ਗਰਮੀ ਝੱਲ ਰਹੇ ਲੋਕਾਂ ਨੂੰ ਅਜੇ ਰਾਹਤ ਮਿਲਣ ਦੀ ਕੋਈ ਵੀ ਸੰਭਾਵਨਾ ਨਹੀਂ ਹੈ ਕਿਉਂਕਿ ਮੌਸਮ ਵਿਭਾਗ ਮੁਤਾਬਕ ਹੁਣ ਮੀਂਹ ਪੈਣ ਦੇ ਆਸਾਰ ਘੱਟ ਹਨ ਅਤੇ ਮਾਨਸੂਨ ਵੀ ਜਾ ਚੁੱਕਾ ਹੈ। ਹਾਲਾਂਕਿ ਬੀਤੇ ਦਿਨ ਅੰਮ੍ਰਿਤਸਰ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ 'ਚ ਹਲਕਾ ਮੀਂਹ ਪਿਆ ਸੀ ਪਰ ਕਈ ਥਾਈਂ ਮੀਂਹ ਮਗਰੋਂ ਹੁੰਮਸ ਵਾਲੇ ਹਾਲਾਤ ਪੈਦਾ ਹੋ ਗਏ। ਮੌਸਮ ਵਿਭਾਗ ਦੇ ਮੁਤਾਬਕ ਪੰਜਾਬ 'ਚ ਅਲ ਨੀਨੋ ਦੀ ਸਥਿਤੀ ਬਣਨੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ : ਪਾਣੀ 'ਚ ਵੜਦੇ ਸਾਰ ਹੀ ਮੌਤ ਦੇ ਮੂੰਹ 'ਚ ਗਈਆਂ 8 ਮੱਝਾਂ, ਜਾਣੋ ਅਜਿਹਾ ਕੀ ਹੋਇਆ
ਇਸ ਦੇ ਪ੍ਰਭਾਵ ਨਾਲ ਪੂਰੇ ਸੂਬੇ 'ਚ ਹੁਣ ਇੱਕਾ-ਦੁੱਕਾ ਥਾਵਾਂ 'ਤੇ ਹੀ ਬੂੰਦਾਬਾਂਦੀ ਦੇ ਆਸਾਰ ਹਨ। ਅਲ ਨੀਨੋ ਦੇ ਅਸਰ ਕਾਰਨ ਹੀ ਸੂਬੇ 'ਚ ਤਾਪਮਾਨ ਵੀ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਕਿਸੇ ਤਰ੍ਹਾਂ ਦੇ ਬਦਲਾਅ ਦੀ ਸੰਭਾਵਨਾ ਨਹੀਂ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਕਿਸਾਨਾਂ ਲਈ ਬੁਰੀ ਖ਼ਬਰ, ਇਸ ਕੇਂਦਰੀ ਸਕੀਮ 'ਚ ਹੋਏ Out
ਇਸ ਮਾਨਸੂਨ ਸੀਜ਼ਨ ਦੌਰਾਨ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਰਨਾਲਾ, ਸੰਗਰੂਰ, ਮਾਨਸਾ, ਮੋਗਾ ਅਤੇ ਬਠਿੰਡਾ 'ਚ ਮਾਨਸੂਨ ਸੁਸਤ ਰਿਹਾ ਹੈ, ਜਦੋਂ ਕਿ ਅੰਮ੍ਰਿਤਸਰ, ਫਰੀਦਕੋਟ, ਫਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਠਾਨਕੋਟ, ਪਟਿਆਲਾ, ਰੋਪੜ, ਮੋਹਾਲੀ, ਨਵਾਂਸ਼ਹਿਰ ਅਤੇ ਤਰਨਤਾਰਨ 'ਚ ਮਾਨਸੂਨ ਚੰਗਾ ਰਿਹਾ ਅਤੇ ਇੱਥੇ ਕਾਫੀ ਮੀਂਹ ਪਿਆ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ