ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

Wednesday, Sep 13, 2017 - 03:43 AM (IST)

ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਬਟਾਲਾ,  (ਬੇਰੀ)-   ਥਾਣਾ ਕੋਟਲੀ ਸੂਰਤ ਮੱਲ੍ਹੀ ਦੀ ਪੁਲਸ ਨੇ ਸੈਂਕੜੇ ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਨੂੰ ਕਾਬੂ ਕੀਤਾ ਹੈ। ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਨਹਿਰ ਦੇ ਰਸਤੇ ਜਾ ਰਹੇ ਸਨ ਕਿ ਇਸ ਦੌਰਾਨ ਇਕ ਨੌਜਵਾਨ   ਪੁਲਸ ਨੂੰ ਦੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਮੁਲਾਜ਼ਮਾਂ ਨੇ ਨੌਜਵਾਨ ਨੂੰ ਕਾਬੂ ਕਰ ਲਿਆ, ਜਿਸਦੇ ਹੱਥ ਵਿਚ ਫੜੇ ਲਿਫਾਫੇ ਦੀ ਤਲਾਸ਼ੀ ਲੈਣ 'ਤੇ 120 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਏ. ਐੱਸ. ਆਈ. ਗੁਰਮੇਜ ਸਿੰਘ ਨੇ ਦੱਸਿਆ ਕਿ ਇਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਨੇ ਤੁਰੰਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ, ਜਿਸ ਦੀ ਪਛਾਣ ਹਰਜਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਕੋਟਲੀ ਸੂਰਤ ਮੱਲ੍ਹੀ ਵਜੋਂ ਹੋਈ ਹੈ ਤੇ ਇਸ ਵਿਰੁੱਧ ਥਾਣਾ ਕੋਟਲੀ ਸੂਰਤ ਮੱਲ੍ਹੀ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਦਿੱਤਾ ਗਿਆ ਹੈ।


Related News