ਪਾਕਿਸਤਾਨ ’ਚ ਸੈਂਕੜੇ ਗੁਰਦੁਆਰੇ ਹੋ ਚੁੱਕੇ ਖੰਡਰ!
Sunday, Dec 01, 2024 - 04:06 AM (IST)
ਗੁਰਦਾਸਪੁਰ/ਇਸਲਾਮਾਬਾਦ (ਵਿਨੋਦ) : ਪਾਕਿਸਤਾਨ ਦੇ ਗੁਰਦੁਆਰਿਆਂ ਅਤੇ ਮੰਦਰਾਂ ਦੀ ਪਾਕਿਸਤਾਨ ਸਰਕਾਰ ਅਤੇ ਪਾਕਿਸਤਾਨ ਦੇ ਵਕਫ਼ ਬੋਰਡ ਵੱਲੋਂ ਸ਼ਰੇਆਮ ਅਣਦੇਖੀ ਜਾਰੀ ਹੈ। ਕਈ ਗੁਰਦੁਆਰਿਆਂ ਦੀ ਹਾਲਤ ਲੋੜ ਤੋਂ ਵੀ ਜ਼ਿਆਦਾ ਮਾੜੀ ਹੈ। ਪਾਕਿਸਤਾਨ ਦੇ ਗੁਰਦੁਆਰਿਆਂ ਅਤੇ ਮੰਦਰਾਂ ’ਚ ਸਮੇਂ-ਸਮੇਂ ’ਤੇ ਅਜਿਹੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ, ਜਿਸ ਨੂੰ ਲੈ ਕੇ ਸਿੱਖ ਕਾਫੀ ਚਿੰਤਤ ਹਨ।
ਸਰਹੱਦ ਪਾਰਲੇ ਸੂਤਰਾਂ ਅਨੁਸਾਰ ਪਾਕਿਸਤਾਨ ਵਿਚ ਸਿੱਖ ਕੌਮ ਦੀਆਂ ਇਤਿਹਾਸਕ ਮਹੱਤਤਾ ਵਾਲੀਆਂ ਸੈਂਕੜੇ ਇਮਾਰਤਾਂ ਹਨ, ਜੋ ਢਾਹ ਦਿੱਤੀਆਂ ਗਈਆਂ ਹਨ ਜਾਂ ਢਾਹੀਆਂ ਜਾ ਰਹੀਆਂ ਹਨ। ਜਦ ਕਿ ਪਾਕਿਸਤਾਨ ਸਰਕਾਰ ਦੇਸ਼ ਦੇ ਕੁਝ ਗੁਰਦੁਆਰਿਆਂ ਨੂੰ ਸੰਭਾਲ ਕੇ ਸਿੱਖਾਂ ਅਤੇ ਕੌਮਾਂਤਰੀ ਭਾਈਚਾਰੇ ਨੂੰ ਗੁੰਮਰਾਹ ਕਰ ਰਹੀ ਹੈ। ਸਥਾਨਕ ਪ੍ਰਸ਼ਾਸਨ ਸਿੱਖ ਕੌਮ ਦੇ ਧਾਰਮਿਕ ਅਸਥਾਨਾਂ ਦੀ ਬੇਅਦਬੀ ਕਰ ਕੇ ਅਤੇ ਨਾਜਾਇਜ਼ ਕਬਜ਼ੇ ਕਰ ਕੇ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਰਿਹਾ ਹੈ।