ਸੁਰਖੀਆਂ ''ਚ ਕਪੂਰਥਲਾ ਕੇਂਦਰੀ ਜੇਲ੍ਹ! ਕੈਦੀਆਂ ਨੇ CRPF ਜਵਾਨਾਂ ਨਾਲ ਕੀਤੀ ਧੱਕਾ-ਮੁੱਕੀ
Friday, Sep 11, 2026 - 11:35 AM (IST)
ਕਪੂਰਥਲਾ- ਕਪੂਰਥਲਾ ਕੇਂਦਰੀ ਜੇਲ੍ਹ ਇਕ ਵਾਰ ਫਿਰ ਤੋਂ ਸੁਰਖੀਆਂ 'ਚ ਆ ਗਈ ਹੈ। ਕੇਂਦਰੀ ਜੇਲ੍ਹ ਕਪੂਰਥਲਾ ਦੇ ਹਾਈ ਸਕਿਓਰਿਟੀ ਜ਼ੋਨ-ਏ 'ਚ ਕੈਦੀਆਂ ਵੱਲੋਂ ਡਿਊਟੀ ’ਤੇ ਤਾਇਨਾਤ ਜਵਾਨਾਂ ਨਾਲ ਧੱਕਾ-ਮੁੱਕੀ ਅਤੇ ਬਦਸਲੂਕੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਥਾਣਾ ਕੋਤਵਾਲੀ ਪੁਲਸ ਨੇ ਛੇ ਕੈਦੀਆਂ ਖ਼ਿਲਾਫ਼ ਸਰਕਾਰੀ ਡਿਊਟੀ ਵਿੱਚ ਰੁਕਾਵਟ ਪਾਉਣ ਦਾ ਮਾਮਲਾ ਦਰਜ ਕੀਤਾ ਹੈ।
ਇਸ ਘਟਨਾ ਦੀ ਜਾਣਕਾਰੀ ਸਹਾਇਕ ਸੁਪਰਡੈਂਟ ਧੀਰਜ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਹਾਈ ਸਕਿਓਰਿਟੀ ਜ਼ੋਨ-ਏ 'ਚ ਡਿਊਟੀ ’ਤੇ ਤਾਇਨਾਤ ਸੀ. ਆਰ. ਪੀ. ਐੱਫ਼. ਦੇ ਕਰਮਚਾਰੀਆਂ ਨਾਲ ਕੁਝ ਕੈਦੀਆਂ ਨੇ ਧੱਕਾ-ਮੁੱਕੀ, ਬਹਿਸਬਾਜ਼ੀ ਕੀਤੀ ਅਤੇ ਡਿਊਟੀ 'ਚ ਵਿਘਨ ਪਾਇਆ। ਇਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਕਾਨੂੰਨੀ ਕਾਰਵਾਈ ਲਈ ਥਾਣਾ ਕੋਤਵਾਲੀ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਰੰਧਾਵਾ ਮਸੰਦਾ 'ਚ ਹੋਇਆ ਡਰੋਨ ਸ਼ੋਅ
ਥਾਣਾ ਕੋਤਵਾਲੀ ਦੀ ਪੁਲਸ ਨੇ ਕੈਦੀ ਸੰਦੀਪ ਸਿੰਘ ਉਰਫ਼ ਭੱਟੀ ਵਾਸੀ ਮੋਗਾ, ਮਨਦੀਪ ਕੁਮਾਰ ਉਰਫ਼ ਮੋਂਗੀ ਵਾਸੀ ਐੱਸਬੀਐੱਸ ਨਗਰ, ਤੇਜ਼ਵੀਰ ਸਿੰਘ ਉਰਫ਼ ਸਾਹਬ ਪੁੱਤਰ ਸੁਰਿੰਦਰ ਸਿੰਘ ਵਾਸੀ ਸ਼ਰੀਫਪੁਰਾ ਅੰਮ੍ਰਿਤਸਰ, ਪਰਮਜੀਤ ਸਿੰਘ ਉਰਫ਼ ਧਰਮਾ ਵਾਸੀ ਰਾਏਕੋਟ ਲੁਧਿਆਣਾ, ਅੰਕਿਤ ਭੂਰੀ ਵਾਸੀ ਲੁਧਿਆਣਾ ਅਤੇ ਗੁਰਧਿਆਨ ਸਿੰਘ ਉਰਫ਼ ਭੋਲਾ ਵਾਸੀ ਸੰਗਰੂਰ ਖ਼ਿਲਾਫ਼ ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ਦੇ ਆਧਾਰ ’ਤੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਥੇ ਹੀ ਜੇਲ੍ਹ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜੇਲ੍ਹ 'ਚ ਅਨੁਸ਼ਾਸਨਹੀਣਤਾ ਕਿਸੇ ਵੀ ਸੂਰਤ 'ਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡਾ ਹਾਦਸਾ! ਭੈਣ ਨੂੰ ਸਕੂਲ ਛੱਡਣ ਜਾ ਰਹੇ ਭਰਾ ਦੀ ਦਰਦਨਾਕ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
