ਪੰਜਾਬ ਸਰਕਾਰ ਤੋਂ ਦੁਖ਼ੀ ਬਿਜਲੀ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ

Friday, Jan 08, 2021 - 11:28 AM (IST)

ਪੰਜਾਬ ਸਰਕਾਰ ਤੋਂ ਦੁਖ਼ੀ ਬਿਜਲੀ ਮੁਲਾਜ਼ਮਾਂ ਵੱਲੋਂ ਸੰਘਰਸ਼ ਦਾ ਐਲਾਨ

ਪਟਿਆਲਾ (ਜੋਸਨ) : ਸਰਕਾਰ ਤੋਂ ਦੁਖ਼ੀ ਬਿਜਲੀ ਮੁਲਾਜ਼ਮਾਂ ਨੇ ਪੰਜਾਬ ’ਚ ਸੰਘਰਸ਼ ਦਾ ਐਲਾਨ ਕਰ ਦਿੱਤਾ ਹੈ। ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ’ਤੇ ਜੱਥੇਬੰਦੀਆਂ ਦੇ ਸੂਬਾਈ ਆਗੂਆਂ ਤੇ ਪ੍ਰਤੀਨਿਧਾਂ ਦਾ 101 ਮੈਂਬਰੀ ਵਫ਼ਦ ਕਿਸਾਨੀ ਮੰਗਾਂ ਦੀ ਹਮਾਇਤ ’ਚ 8 ਜਨਵਰੀ ਨੂੰ ਭੁੱਖ-ਹੜ੍ਹਤਾਲ ’ਤੇ ਬੈਠੇਗਾ। ਇਹ ਭੁੱਖ-ਹੜ੍ਹਤਾਲ ਬਿਜਲੀ ਨਿਗਮ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਸਾਹਮਣੇ ਮਾਲ ਰੋਡ ’ਤੇ ਕੀਤੀ ਜਾਵੇਗੀ।

ਬਿਜਲੀ ਮੁਲਾਜ਼ਮ ਏਕਤਾ ਮੰਚ ਦੇ ਸੂਬਾਈ ਕਨਵੀਨਰ ਹਰਭਜਨ ਸਿੰਘ ਪਿਲਖਣੀ, ਬੁਲਾਰੇ ਮਨਜੀਤ ਸਿੰਘ ਚਾਹਲ ਅਤੇ ਅਵਤਾਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਕੇਂਦਰ ਸਰਕਾਰ ਖੇਤੀ ਸੁਧਾਰਾਂ ਦੇ ਨਾਮ ਹੇਠ ਦੇਸ਼ ’ਚ ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਆਮ ਲੋਕਾਂ ਦੇ ਵਿਰੋਧੀ ਕਾਨੂੰਨਾਂ ਨੂੰ ਜਬਰਦਸ਼ਤੀ ਲੋਕਾਂ ’ਤੇ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਦੇ ਵਿਰੋਧ ’ਚ 20 ਤੋਂ 31 ਜਨਵਰੀ ਤੱਕ ਸਬ-ਡਵੀਜ਼ਨ ਅਤੇ ਡਵੀਜ਼ਨ ਪੱਧਰ ’ਤੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਜੇਕਰ ਸਰਕਾਰ ਨੇ ਮੁਲਾਜ਼ਮਾਂ ਦੇ ਮਸਲੇ ਨਾ ਕੀਤੇ ਤਾਂ ਫਰਵਰੀ ਦੇ ਪਹਿਲੇ ਹਫ਼ਤੇ ਪਟਿਆਲਾ ਵਿਖੇ ਵਿਸ਼ਾਲ ਪ੍ਰਦਰਸ਼ਨ ਕੀਤਾ ਜਾਵੇਗਾ।
 


author

Babita

Content Editor

Related News