...ਤੇ 5-5 ਕਰਮਚਾਰੀ ਬੈਠਣਗੇ ਭੁੱਖ-ਹੜਤਾਲ ''ਤੇ
Wednesday, Aug 29, 2018 - 01:22 PM (IST)

ਖਰੜ (ਰਣਬੀਰ, ਅਮਰਦੀਪ, ਸ਼ਸ਼ੀ) : ਪੰਜਾਬ ਰਾਜ ਜ਼ਿਲਾ (ਡੀ. ਸੀ.) ਦਫਤਰ ਕਰਮਚਾਰੀ ਯੂਨੀਅਨ ਸੂਬਾ ਕਮੇਟੀ ਵਲੋਂ ਸ਼ੁਰੂ ਕੀਤੀ ਗਈ ਕਲਮਛੋੜ ਹੜਤਾਲ ਦੂਜੇ ਦਿਨ ਵੀ ਜਾਰੀ ਰਹੀ ਤੇ ਸੂਬਾ ਕਮੇਟੀ ਦੇ ਸੱਦੇ ਮੁਤਾਬਕ ਇਹ ਹੜਤਾਲ 29 ਅਗਸਤ ਨੂੰ ਵੀ ਜਾਰੀ ਰਹੇਗੀ।ਤਹਿਸੀਲ ਪ੍ਰਧਾਨ ਰਣਵਿੰਦਰ ਸਿੰਘ ਨੇ ਦੱਸਿਆ ਕਿ ਸੂਬਾ ਕਮੇਟੀ ਦੇ ਸੱਦੇ 'ਤੇ ਜ਼ਿਲਾ ਹੈੱਡਕੁਆਰਟਰਾਂ 'ਤੇ 5-5 ਮੁਲਾਜ਼ਮ ਭੁੱਖ-ਹੜਤਾਲ 'ਤੇ ਬੈਠਣਗੇ।
ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ 30 ਅਗਸਤ ਨੂੰ ਸਮੂਹ ਮੁਲਾਜ਼ਮ ਸਮੂਹਿਕ ਛੁੱਟੀ ਲੈ ਕੇ ਮੰਡਲ ਦਫਤਰਾਂ ਰੂਪਨਗਰ, ਜਲੰਧਰ, ਫਰੀਦਕੋਟ, ਫਿਰੋਜ਼ਪੁਰ ਤੇ ਪਟਿਆਲਾ ਵਿਖੇ ਰੋਸ ਮੁਜ਼ਾਹਰੇ ਕਰਨਗੇ। ਰੋਸ ਮੁਜ਼ਾਹਰਿਆਂ ਦੀ ਅਗਵਾਈ ਸੂਬ ਪੱਧਰੀ ਕਮੇਟੀ ਦੇ ਅਹੁਦੇਦਾਰਾਂ ਵਲੋਂ ਕੀਤੀ ਜਾਵੇਗੀ। ਕਰਮਚਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਆਪਣੇ ਕੰਮਕਾਰ ਕਰਾਉਣ ਲਈ ਲਗਾਤਾਰ ਖੱਜਲ-ਖੁਆਰ ਹੋਣਾ ਪੈ ਰਿਹਾ ਹੈ।