ਨਸ਼ੀਲੇ ਟੀਕਿਆਂ ਸਣੇ ਅੜਿੱਕੇ

Thursday, Aug 03, 2017 - 01:00 AM (IST)

ਨਸ਼ੀਲੇ ਟੀਕਿਆਂ ਸਣੇ ਅੜਿੱਕੇ

ਅਬੋਹਰ, (ਸੁਨੀਲ)- ਥਾਣਾ ਬਹਾਵਵਾਲਾ ਦੇ ਸਹਾਇਕ ਸਬ-ਇੰਸਪੈਕਟਰ ਰਣਜੀਤ ਸਿੰਘ ਨੇ ਬੀਤੇ ਦਿਨ ਪਿੰਡ ਹਿੰਮਤਪੁਰਾ ਦੇ ਨੇੜੇ ਨਾਕੇ ਦੌਰਾਨ ਸਾਹਮਣੇ ਤੋਂ ਆ ਰਹੇ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 25 ਟੀਕੇ ਏਵਿਲ ਤੇ 25 ਟੀਕੇ ਬਪਨੋਰ ਫਾਈਨ ਬਰਾਮਦ ਹੋਏ। ਫੜੇ ਗਏ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਪਿੰਡ ਕੱਟਿਆਂਵਾਲੀ, ਥਾਣਾ ਕਬਰਵਾਲਾ, ਜ਼ਿਲਾ ਸ੍ਰੀ ਮੁਕਤਸਰ ਸਾਹਿਬ ਵੱਜੋਂ ਹੋਈ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ। 


Related News