ਪਤੀ ਦੀ ਕੁੱਟਮਾਰ ਤੋਂ ਦੁਖੀ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

Friday, Aug 27, 2021 - 10:32 AM (IST)

ਪਤੀ ਦੀ ਕੁੱਟਮਾਰ ਤੋਂ ਦੁਖੀ ਵਿਆਹੁਤਾ ਨੇ ਨਿਗਲੀ ਜ਼ਹਿਰੀਲੀ ਦਵਾਈ, ਹੋਈ ਮੌਤ

ਤਰਨ ਤਾਰਨ (ਜ. ਬ.) - ਜ਼ਿਲ੍ਹਾ ਤਰਨਤਾਰਨ ਦੇ ਪਿੰਡ ਸਿੱਧਵਾਂ ਵਿਖੇ ਰਹਿ ਰਹੇ ਇਕ ਪਤੀ ਵੱਲੋਂ ਤੰਗ-ਪ੍ਰੇਸ਼ਾਨ ਕੀਤੇ ਜਾਣ ਤੋਂ ਦੁਖੀ ਹੋਈ ਵਿਆਹੁਤਾ ਵੱਲੋਂ ਜ਼ਹਿਰੀਲੀ ਚੀਜ਼ ਖਾ ਕੇ ਜੀਵਨ ਲੀਲਾ ਖ਼ਤਮ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਥਾਣਾ ਖਾਲੜਾ ਦੀ ਪੁਲਸ ਨੇ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਕੁਲਜੀਤ ਕੌਰ (ਉਮਰ 35 ਸਾਲ) ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ : 14 ਸਾਲਾ ਬੱਚੇ ਨੂੰ ਅਗਵਾ ਕਰਕੇ ਬੈੱਡ ’ਚ ਕੀਤਾ ਬੰਦ, ਇੰਝ ਖੁੱਲ੍ਹਿਆ ਭੇਤ

ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਗੀਤਾ ਪਤਨੀ ਸੁਖਪਾਲ ਸਿੰਘ ਵਾਸੀ ਇੰਬਣ ਖੁਰਦ ਨੇ ਦੱਸਿਆ ਕਿ ਉਸ ਦੀ ਕੁੜੀ ਕੁਲਜੀਤ ਕੌਰ ਦਾ ਵਿਆਹ ਸੁਬੇਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਿੱਧਵਾਂ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਸੁਬੇਗ ਸਿੰਘ ਨੇ ਉਸ ਦੀ ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਅਕਸਰ ਕੁੱਟ-ਮਾਰ ਵੀ ਕਰਦਾ ਰਹਿੰਦਾ ਸੀ। ਪਤੀ ਦੇ ਕੁੱਟ-ਮਾਰ ਕਰਨ ਤੋਂ ਬਾਅਦ ਉਸ ਦੀ ਕੁੜੀ ਕਈ ਵਾਰ ਪੇਕੇ ਘਰ ਆ ਜਾਂਦੀ ਪਰ ਹਰ ਵਾਰ ਮੋਹਤਬਰ ਵਿਅਕਤੀ ਉਨ੍ਹਾਂ ਦਾ ਰਾਜ਼ੀਨਾਮਾ ਕਰਵਾ ਦਿੰਦੇ ਅਤੇ ਵਾਪਸ ਉਸ ਨੂੰ ਸੁਹਰੇ ਭੇਜ ਦਿੰਦੇ।

ਪੜ੍ਹੋ ਇਹ ਵੀ ਖ਼ਬਰ - ਪਤਲੇ ਕਰਨ ਦਾ ਝਾਂਸਾ ਦੇ ਜਿੰਮ ਸੰਚਾਲਕ ਨੇ 6 ਸਾਲ ਤੱਕ ਬਲੈਕਮੇਲ ਕਰਕੇ ਕੀਤਾ ਜਬਰ-ਜ਼ਿਨਾਹ, ਵਿਦੇਸ਼ ਜਾ ਵਾਇਰਲ ਕੀਤੀ ਅਸ਼ਲੀਲ ਵੀਡੀਓ

ਉਨ੍ਹਾਂ ਨੇ ਦੱਸਿਆ ਕਿ ਬੀਤੀ 20 ਅਗਸਤ ਨੂੰ ਉਸ ਦੀ ਕੁੜੀ ਕੁਲਜੀਤ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਾਰਨ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਇਲਾਜ ਦੌਰਾਨ 24 ਅਗਸਤ ਨੂੰ ਉਸ ਦੀ ਕੁੜੀ ਦੀ ਮੌਤ ਹੋ ਗਈ। ਉਧਰ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਮੁੱਦਈਆਂ ਦੇ ਬਿਆਨ ’ਤੇ ਸੁਬੇਗ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਸਿਧਵਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਪ੍ਰੇਮੀ ਦਾ ਖ਼ੌਫਨਾਕ ਕਾਰਾ, 5 ਬੱਚਿਆਂ ਦੀ ਮਾਂ ਨੂੰ ਗੋਲੀ ਮਾਰ ਕਤਲ ਕਰਨ ਮਗਰੋਂ ਕੀਤੀ ਖ਼ੁਦਕੁਸ਼ੀ


author

rajwinder kaur

Content Editor

Related News