ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਔਰਤ ਨੇ ਕੀਤੀ ਖੁਦਕੁਸ਼ੀ

12/25/2018 5:44:52 PM

ਅੰਮ੍ਰਿਤਸਰ (ਜ.ਬ) : ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖੀ ਇਕ ਔਰਤ ਨੇ ਜ਼ਹਿਰੀਲਾ ਪਦਾਰਥ ਖਾ ਕੇ ਖੁਦਕੁਸ਼ੀ ਕਰ ਲਈ। ਥਾਣਾ ਲੋਪੋਕੇ ਦੀ ਪੁਲਸ ਨੂੰ ਕੀਤੀ ਸ਼ਿਕਾਇਤ ਵਿਚ ਕਮਾਸਕੇ ਵਾਸੀ ਦਲੀਪ ਸਿੰਘ ਨੇ ਦੱਸਿਆ ਕਿ 9 ਸਾਲ ਪਹਿਲਾਂ ਉਸ ਦੀ ਭੈਣ ਕੰਵਲਜੀਤ ਕੌਰ ਦਾ ਵਿਆਹ ਪਿੰਡ ਸ਼ਹੂਰਾ ਵਾਸੀ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ। ਗੁਰਪ੍ਰੀਤ ਸਿੰਘ ਦੇ ਪਿਛਲੇ ਕਰੀਬ 4 ਸਾਲ ਤੋਂ ਰੇਨੂ ਨਾਮ ਦੀ ਔਰਤ ਨਾਲ ਨਾਜਾਇਜ਼ ਸਬੰਧ ਸਨ। ਉਸ ਦੀ ਭੈਣ ਵਲੋਂ ਇਨ੍ਹਾਂ ਸਬੰਧਾਂ ਦਾ ਵਿਰੋਧ ਕਰਨ 'ਤੇ ਗੁਰਪ੍ਰੀਤ ਉਸ ਨਾਲ ਬੁਰੀ ਤਰ੍ਹਾਂ ਕੁੱਟ-ਮਾਰ ਕਰਦਾ ਸੀ।
20 ਦਸੰਬਰ ਦੀ ਸਵੇਰ ਦੁਖੀ ਹੋ ਕੇ ਉਸ ਦੀ ਭੈਣ ਵੱਲੋਂ ਕੋਈ ਜ਼ਹਿਰੀਲਾ ਪਦਾਰਥ ਖਾ ਲਿਆ ਅਤੇ ਨਿੱਜੀ ਹਸਪਤਾਲ ਵਿਚ ਇਲਾਜ ਦੌਰਾਨ ਬੀਤੇ ਕੱਲ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਮੁਲਜ਼ਮਾਂ ਗੁਰਪ੍ਰੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਸ਼ਹੂਰਾ ਅਤੇ ਉਸ ਦੀ ਪ੍ਰੇਮਿਕਾ ਰੇਨੂ ਵਾਸੀ ਗੁਰਦਾਸਪੁਰ ਦੇ ਖਿਲਾਫ ਮਾਮਲਾ ਦਰਜ ਕਰਕੇ ਗ੍ਰਿਫਤਾਰੀ ਲਈ ਛਾਪਾਮਾਰੀ ਸ਼ੁਰੂ ਕਰ ਦਿੱਤੀ ਹੈ।


Related News