ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਖ਼ੁਦਕੁਸ਼ੀ

Saturday, Feb 26, 2022 - 03:47 PM (IST)

ਪਤੀ ਦੇ ਨਾਜਾਇਜ਼ ਸਬੰਧਾਂ ਤੋਂ ਦੁੱਖੀ ਵਿਆਹੁਤਾ ਨੇ ਜ਼ਹਿਰੀਲੀ ਵਸਤੂ ਨਿਗਲ ਕੀਤੀ ਖ਼ੁਦਕੁਸ਼ੀ

ਫ਼ਰੀਦਕੋਟ (ਰਾਜਨ)- ਲਾਗਲੇ ਪਿੰਡ ਸਾਧਾਂਵਾਲਾ ਵਿਖੇ ਇੱਕ ਵਿਆਹੁਤਾ ਵੱਲੋਂ ਆਪਣੇ ਪਤੀ ਦੇ ਕਥਿੱਤ ਨਾਜ਼ਾਇਜ ਸਬੰਧਾਂ ਤੋਂ ਤੰਗ ਆ ਕੇ ਜ਼ਹਿਰੀਲੀ ਵਸਤੂ ਖਾਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਸਥਾਨਕ ਥਾਣਾ ਸਦਰ ਦੀ ਪੁਲਸ ਨੇ ਮ੍ਰਿਤਕ ਵਿਆਹੁਤਾ ਦੀ ਮਾਂ ਦੇ ਬਿਆਨਾਂ ’ਤੇ ਉਸ ਦੇ ਪਤੀ ਅਤੇ ਪ੍ਰੇਮਿਕਾ ਸਣੇ 3 ’ਤੇ ਮੁਕੱਦਮਾ ਦਰਜ ਕਰ ਲਿਆ ਹੈ। 

ਪੜ੍ਹੋ ਇਹ ਵੀ ਖ਼ਬਰ - ਪ੍ਰੇਮਿਕਾ ਦੀ ਵਿਆਹ ਕਰਵਾਉਣ ਦੀ ਜ਼ਿੱਦ ਤੋਂ ਦੁੱਖੀ ਮੁੰਡੇ ਨੇ ਮੌਤ ਨੂੰ ਲਾਇਆ ਗਲ, ਰੋ-ਰੋ ਹਾਲੋ-ਬੇਹਾਲ ਹੋਈ ਮਾਂ

ਪਿੰਡ ਪੱਖੀ ਕਲਾਂ ਨਿਵਾਸੀ ਕੁਲਵਿੰਦਰ ਕੌਰ ਪਤਨੀ ਲਖਵੀਰ ਸਿੰਘ ਨੇ ਥਾਣਾ ਸਦਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਦੱਸਿਆ ਕਿ ਉਸਦੀ ਕੁੜੀ ਰੁਪਿੰਦਰ ਕੌਰ ਦਾ ਵਿਆਹ ਕਰੀਬ 13 ਸਾਲ ਪਹਿਲਾਂ ਪਰਵਿੰਦਰ ਸਿੰਘ ਉਰਫ਼ ਸੋਨੀ ਪੁੱਤਰ ਬੋਹੜ ਸਿੰਘ ਵਾਸੀ ਸਾਧਾਂਵਾਲਾ ਨਾਲ ਹੋਇਆ ਸੀ। ਵਿਆਹੁਤਾਂ ਦੀ ਮਾਂ ਵੱਲੋਂ ਲਗਾਏ ਦੋਸ਼ ਅਨੁਸਾਰ ਪਰਵਿੰਦਰ ਸਿੰਘ ਦੇ ਇਸੇ ਪਿੰਡ ਦੀ ਜਨਾਨੀ ਨਾਲ ਨਾਜਾਇਜ਼ ਸਬੰਧ ਸਨ, ਜਿਸਦਾ ਵਿਰੋਧ ਰੁਪਿੰਦਰ ਕੌਰ ਵਲੋਂ ਕੀਤਾ ਜਾਂਦਾ। ਮਾਂ ਨੇ ਦੱਸਿਆ ਕਿ ਪਤੀ ਪਰਵਿੰਦਰ ਅਤੇ ਉਸ ਦਾ ਭਰਾ ਰਾਜਵਿੰਦਰ ਦੋਵੇਂ ਹਮੇਸ਼ਾ ਰੁਪਿੰਦਰ ਦੀ ਕੁੱਟਮਾਰ ਕਰਦੇ, ਜਿਸ ਤੋਂ ਤੰਗ ਆ ਕੇ ਰੁਪਿੰਦਰ ਨੇ ਜ਼ਹਿਰੀਲੀ ਚੀਜ਼ ਖਾਕੇ ਖ਼ੁਦਕੁਸ਼ੀ ਕਰ ਲਈ। 

ਪੜ੍ਹੋ ਇਹ ਵੀ ਖ਼ਬਰ - ਦਾਜ ਦੇ ਲਾਲਚੀ ਪਤੀ ਨੇ ਪਤਨੀ ਦੇ ਗੁਪਤ ਅੰਗ ’ਤੇ ਸੁੱਟਿਆ ਤੇਜ਼ਾਬ, 1 ਮਹੀਨਾ ਪਹਿਲਾ ਹੋਇਆ ਸੀ ਵਿਆਹ

ਇਨ੍ਹਾਂ ਬਿਆਨਾਂ ਦੇ ਆਧਾਰ ’ਤੇ ਥਾਣਾ ਸਦਰ ਵਿਖੇ ਮ੍ਰਿਤਕ ਵਿਆਹੁਤਾ ਦੇ ਪਤੀ ਪਰਵਿੰਦਰ ਸਿੰਘ ਅਤੇ ਇਸਦੇ ਭਰਾ ਰਾਜਵਿੰਦਰ ਸਿੰਘ ਤੋਂ ਇਲਾਵਾ ਪਿੰਡ ਸਾਧਾਂਵਾਲਾ ਦੀ ਉਸ ਜਨਾਨੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ, ਜਿਸ ਦੇ ਪਰਵਿੰਦਰ ਨਾਲ ਨਾਜਾਇਜ ਸਬੰਧ ਬਣਾਉਣ ਦਾ ਦੋਸ਼ ਹੈ। ਪੁਲਸ ਨੇ ਅਜੇ ਤੱਕ ਇਨ੍ਹਾਂ ਵਿੱਚੋਂ ਕਿਸੇ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਸ਼ਰਮਨਾਕ ਘਟਨਾ: ਦਫ਼ਨਾਉਣ ਦੀ ਥਾਂ ਪਿਤਾ ਨੇ ਕੂੜੇ ’ਚ ਸੁੱਟਿਆ ਨਵਜਾਤ ਮ੍ਰਿਤਕ ਬੱਚਾ, ਇੰਝ ਲੱਗਾ ਪਤਾ

 


author

rajwinder kaur

Content Editor

Related News