ਪਤੀ ਤੋਂ ਦੁਖੀ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਨਹੀਂ ਪਤਾ ਸੀ ਹੋ ਜਾਵੇਗਾ ਇਹ ਕੁਝ
Monday, May 20, 2024 - 05:53 PM (IST)

ਫਤਹਿਗੜ੍ਹ ਸਾਹਿਬ (ਵਿਪਨ ਬੀਜਾ) : ਵਿਆਹੁਤਾ ਔਰਤ ਨੇ ਆਪਣੇ ਪਤੀ ਤੋਂ ਦੁਖੀ ਹੋ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮਾਮਲੇ 'ਚ ਪੁਲਸ ਵੱਲੋਂ ਮ੍ਰਿਤਕਾ ਦੇ ਪਤੀ ਨੂੰ ਗ੍ਰਿਫਤਾਰ ਕਰ ਲਿਆ ਹੈ। ਮਾਮਲਾ ਸਰਹਿੰਦ ਮੰਡੀ ਦਾ ਹੈ, ਜਿੱਥੇ ਇੱਕ ਵਿਆਹੁਤਾ ਔਰਤ ਲਵਲੀਨ ਕੌਰ ਨੇ ਪੱਖੇ ਨਾਲ ਲਟਕ ਕੇ ਖ਼ੁਦਕਸ਼ੀ ਕਰ ਲਈ। ਮਾਮਲੇ 'ਚ ਪੁਲਸ ਵੱਲੋਂ ਉਸਦੇ ਪਤੀ ਨਰੇਸ਼ ਕੁਮਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਦੂਜੇ ਪਾਸੇ ਡੀ.ਐੱਸ.ਪੀ. ਸੁਖਨਾਜ਼ ਸਿੰਘ ਨੇ ਦੱਸਿਆ ਕਿ ਨਰੇਸ਼ ਕੁਮਾਰ ਆਪਣੀ ਪਤਨੀ ਲਵਲੀਨ ਕੌਰ ਨਾਲ ਲੜਾਈ ਝਗੜਾ ਕਰਦਾ ਰਹਿੰਦਾ ਸੀ। ਲਵਲੀਨ ਕੌਰ ਵੱਲੋਂ ਪਤੀ ਤੋਂ ਤੰਗ ਆ ਕੇ ਪੱਖੇ ਨਾਲ ਲਟਕ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਮ੍ਰਿਤਕਾ ਦੇ ਭਰਾ ਰੁਪਿੰਦਰ ਸਿੰਘ ਦੇ ਬਿਆਨਾਂ 'ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਨੇ ਨਰੇਸ਼ ਕੁਮਾਰ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।