ਨਸ਼ੇੜੀ ਪਤੀ ਤੋਂ ਤੰਗ ਆ ਕੇ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਤਿੰਨ ਖ਼ਿਲਾਫ਼ ਮਾਮਲਾ ਦਰਜ
Saturday, Sep 11, 2021 - 06:06 PM (IST)
ਫਿਰੋਜ਼ਪੁਰ (ਆਨੰਦ) : ਨਸ਼ੇੜੀ ਪਤੀ ਤੋਂ ਤੰਗ ਆ ਕੇ ਜਨਾਨੀ ਵਲੋਂ ਘਰ ਵਿਚ ਪੱਖੇ ਨਾਲ ਰੱਸੀ ਬੰਨ੍ਹ ਕੇ ਫਾਹਾ ਲੈਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਘੱਲਖੁਰਦ ਦੀ ਪੁਲਸ ਨੇ ਮ੍ਰਿਤਕਾ ਦੇ ਪਤੀ ਸਮੇਤ ਤਿੰਨ ਖ਼ਿਲਾਫ਼ 306 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਨਿਰਮਲ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਬੋੜਾਂ ਵਾਲੀ ਨੇ ਦੱਸਿਆ ਕਿ ਉਸ ਦੀ ਛੋਟੀ ਭੈਣ ਆਰਤੀ (20 ਸਾਲ) ਦਾ ਵਿਆਹ ਕਰੀਬ 3 ਸਾਲ ਪਹਿਲਾ ਦੋਸ਼ੀ ਜੋਗਿੰਦਰ ਸਿੰਘ ਪੁੱਤਰ ਬਚਿੱਤਰ ਸਿੰਘ ਵਾਸੀ ਸੋਢੀ ਨਗਰ ਨਾਲ ਹੋਇਆ ਸੀ, ਜਿਸ ਦਾ ਇਕ ਮੁੰਡਾ ਹੈ ਅਤੇ ਉਸ ਦਾ ਘਰ ਵਾਲਾ ਜੋਗਿੰਦਰ ਸਿੰਘ ਜੋ ਨਸ਼ਾ ਕਰਨ ਦਾ ਆਦੀ ਸੀ ਤੇ ਉਸ ਦੀ ਭੈਣ ਦੀ ਕੁੱਟਮਾਰ ਕਰਦਾ ਸੀ।
ਨਿਰਮਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਜੋਗਿੰਦਰ ਸਿੰਘ ਤੋਂ ਤੰਗ ਆ ਕੇ ਉਸ ਦੀ ਭੈਣ ਨੇ ਮਿਤੀ 10 ਸਤੰਬਰ 2021 ਨੂੰ ਘਰ ਵਿਚ ਪੱਕੇ ਨਾਲ ਰੱਸੀ ਬੰਨ੍ਹ ਕੇ ਫਾਹਾ ਲੈ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਔਰਤ ਦੇ ਪਤੀ ਜੋਗਿੰਦਰ ਸਿੰਘ, ਸਹੁਰਾ ਬਚਿੱਤਰ ਸਿੰਘ ਅਤੇ ਸੱਸ ਸੀਤੋ ਵਾਸੀਅਨ ਸੋਢੀ ਨਗਰ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।