ਪਤੀ ਨੇ ਪੈਸੇ ਦੇਣ ਤੋਂ ਕੀਤਾ ਇਨਕਾਰ, ਪਤਨੀ ਨੇ ਪੇਕੇ ਪਰਿਵਾਰ ਨਾਲ ਮਿਲ ਚਾੜ੍ਹਿਆ ਕੁਟਾਪਾ

Thursday, Mar 03, 2022 - 05:07 PM (IST)

ਤਰਨਤਾਰਨ (ਰਾਜੂ, ਬਲਵਿੰਦਰ ਕੌਰ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਪੈਸੇ ਦੇਣ ਤੋਂ ਇਨਕਾਰ ਕਰਨ ’ਤੇ ਪਤਨੀ ਵਲੋਂ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਦੀ ਕੁੱਟ-ਮਾਰ ਕਰਨ ਦੇ ਦੋਸ਼ ਹੇਠ 14 ਲੋਕਾਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਇੰਦਰਪਾਲ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਗਲੀ ਛੱਪੜ ਵਾਲੀ ਤਰਨਤਾਰਨ ਨੇ ਦੱਸਿਆ ਕਿ ਉਸ ਦੀ ਪਤਨੀ ਨਾਲ ਝਗੜਾ ਚੱਲਦਾ ਹੈ। ਬੀਤੀ 17 ਫਰਵਰੀ ਨੂੰ ਉਸ ਦੇ ਸਹੁਰੇ ਪਰਿਵਾਰ ਵਾਲੇ ਘਰ ਆਏ ਸਨ, ਜਿਨ੍ਹਾਂ ਨੇ ਉਸ ਕੋਲੋਂ ਪੈਸਿਆਂ ਦੀ ਮੰਗ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ ’ਚ ਵੱਡੀ ਵਾਰਦਾਤ: ਕਲਯੁਗੀ ਪਿਓ ਨੇ 5 ਮਹੀਨੇ ਦੀ ਧੀ ਨੂੰ ਜ਼ੋਰ ਨਾਲ ਜ਼ਮੀਨ 'ਤੇ ਸੁੱਟ ਕੇ ਕੀਤਾ ਕਤਲ

ਉਸ ਨੇ ਕਿਹਾ ਕਿ ਜਦ ਉਸ ਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਕਤ ਵਿਅਕਤੀਆਂ ਨੇ ਹਮਸਲਾਹ ਹੋ ਕੇ ਉਸ ਦੀ ਕੁੱਟ ਮਾਰ ਕੀਤੀ। ਉਨ੍ਹਾਂ ਨੇ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਸਿਮਰਦੀਪ ਕੌਰ ਪਤਨੀ ਇੰਦਰਪਾਲ ਸਿੰਘ ਗਲੀ ਛੱਪੜ ਵਾਲੀ ਤਰਨਤਾਰਨ, ਗੁਰਚਰਨ ਸਿੰਘ, ਜਸਪਾਲ ਕੌਰ ਪਤਨੀ ਗੁਰਚਰਨ ਸਿੰਘ ਵਾਸੀਆਨ ਭਗਤਾਂ ਵਾਲਾ, ਨੋਬਲਪ੍ਰੀਤ ਕੌਰ ਪਤਨੀ ਸਿਮਰਨਜੀਤ ਸਿੰਘ, ਸਿਮਰਨਜੀਤ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਆਨ ਗਿਲਵਾਲੀ ਗੇਟ ਅੰਮ੍ਰਿਤਸਰ, ਗੱਗੂ ਪੁੱਤਰ ਬੂਟਾ ਸਿੰਘ, ਵਿੱਕੀ ਪੁੱਤਰ ਬੂਟਾ ਸਿੰਘ, ਬੂਟਾ ਸਿੰਘ ਪੁੱਤਰ ਬੀਰ ਸਿੰਘ ਵਾਸੀਆਨ ਗੋਹਲਵੜ ਅਤੇ 6-7 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ ਨੰਬਰ 32 ਧਾਰਾ 323/324/326/506/149 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ਦੇ ਹਸਪਤਾਲ ’ਚ ਕੁੱਤਿਆਂ ਅਤੇ ਚੂਹਿਆਂ ਵਲੋਂ ਨੋਚੀ ਅੱਧ-ਕੱਟੀ ਲਾਸ਼ ਬਰਾਮਦ, ਫੈਲੀ ਸਨਸਨੀ


rajwinder kaur

Content Editor

Related News